10th-12th Exams : ਦਸਵੀਂ ਤੇ ਬਾਰ੍ਹਵੀਂ ਸ਼੍ਰੇਣੀ ਦੀਆਂ ਕੰਪਾਰਟਮੈਂਟ/ਰੀਅਪੀਅਰ ਪ੍ਰੀਖਿਆਵਾਂ ਨਵਾਂ ਸ਼ਡਿਊਲ ਜਾਰੀ, ਹੁਣ ਇਸ ਤਰੀਕ ਤੱਕ ਭਰ ਸਕੋਗੇ ਫੀਸ
ਪੰਜਾਬ ਸਕੂਲ ਸਿੱਖਿਆ ਬੋਰਡ ਨੇ ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ, 2026 ਦੀਆਂ ਸਲਾਨਾ ਪ੍ਰੀਖਿਆਵਾਂ ਲਈ ਕੰਪਾਰਟਮੈਂਟ/ਰੀਅਪੀਅਰ, ਵਾਧੂ ਵਿਸ਼ਾ ਅਤੇ ਕਾਰਗੁਜ਼ਾਰੀ ਸੁਧਾਰ (ਸਮੇਤ ਓਪਨ ਸਕੂਲ) ਦੀਆਂ ਪ੍ਰੀਖਿਆ ਫੀਸਾਂ ਪ੍ਰਾਪਤ ਕਰਨ ਦੇ ਸ਼ਡਿਊਲ ਵਿੱਚ ਵਾਧਾ ਕੀਤਾ ਹੈ।
Publish Date: Thu, 04 Dec 2025 06:36 PM (IST)
Updated Date: Thu, 04 Dec 2025 06:39 PM (IST)
ਜੀ ਐੱਸ ਸੰਧੂ, ਪੰਜਾਬੀ ਜਾਗਰਣ, ਐੱਸ ਏ ਐੱਸ ਨਗਰ : ਪੰਜਾਬ ਸਕੂਲ ਸਿੱਖਿਆ ਬੋਰਡ ਨੇ ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ, 2026 ਦੀਆਂ ਸਲਾਨਾ ਪ੍ਰੀਖਿਆਵਾਂ ਲਈ ਕੰਪਾਰਟਮੈਂਟ/ਰੀਅਪੀਅਰ, ਵਾਧੂ ਵਿਸ਼ਾ ਅਤੇ ਕਾਰਗੁਜ਼ਾਰੀ ਸੁਧਾਰ (ਸਮੇਤ ਓਪਨ ਸਕੂਲ) ਦੀਆਂ ਪ੍ਰੀਖਿਆ ਫੀਸਾਂ ਪ੍ਰਾਪਤ ਕਰਨ ਦੇ ਸ਼ਡਿਊਲ ਵਿੱਚ ਵਾਧਾ ਕੀਤਾ ਹੈ।
ਪ੍ਰੀਖਿਆ ਫੀਸ ਅਤੇ ਫਾਰਮ ਭਰਨ ਤੋਂ ਵਾਂਝੇ ਰਹਿ ਗਏ ਪ੍ਰੀਖਿਆਰਥੀਆਂ ਨੂੰ ਇੱਕ ਆਖਰੀ ਮੌਕਾ ਦਿੰਦੇ ਹੋਏ, ਬੋਰਡ ਨੇ ਹੁਣ ਇਸ ਸ਼ਡਿਊਲ ਵਿੱਚ ਮਿਤੀ 10.12.2025 ਤੱਕ ਦਾ ਵਾਧਾ ਕਰ ਦਿੱਤਾ ਹੈ। ਇਸ ਤਹਿਤ, ਚਾਹਵਾਨ ਪ੍ਰੀਖਿਆਰਥੀ ਹੁਣ 10 ਦਸੰਬਰ 2025 ਤੱਕ ਆਪਣੀਆਂ ਫੀਸਾਂ ਅਤੇ ਆਨਲਾਈਨ ਫਾਰਮ ਜਮ੍ਹਾ ਕਰਵਾ ਸਕਦੇ ਹਨ। ਆਨਲਾਈਨ ਪ੍ਰੀਖਿਆ ਫਾਰਮ ਅਤੇ ਫੀਸਾਂ ਭਰਨ ਸਬੰਧੀ ਵਧੇਰੇ ਜਾਣਕਾਰੀ ਅਤੇ ਪ੍ਰਾਸਪੈਕਟ ਬੋਰਡ ਦੀ ਵੈੱਬਸਾਈਟ www.pseb.ac.in 'ਤੇ ਉਪਲਬਧ ਹੈ।