ਦਿਲ ਕੰਬਾਊ ਘਟਨਾ: 13 ਸਾਲਾ ਮਾਸੂਮ ਬੱਚੀ ਨੇ ਫਾਹਾ ਲਗਾ ਕੇ ਕੀਤੀ ਖੁਦਕੁਸ਼ੀ, ਪਰਿਵਾਰ 'ਚ ਪੈ ਗਿਆ ਚੀਕ-ਚਿਹਾੜਾ
ਪਿੰਡ ਬਹਿਲਾਣਾ ਵਿੱਚ ਸੋਮਵਾਰ ਦੁਪਹਿਰ ਇੱਕ 13 ਸਾਲ ਦੀ ਬੱਚੀ ਨੇ ਫਾਹਾ ਲਗਾ ਕੇ ਆਤਮਹੱਤਿਆ ਕਰ ਲਈ। ਮ੍ਰਿਤਕਾ ਅੱਠਵੀਂ ਜਮਾਤ ਦੀ ਵਿਦਿਆਰਥਣ ਸੀ ਅਤੇ ਬਹਿਲਾਣਾ ਸਥਿਤ ਇੱਕ ਸਕੂਲ ’ਚ ਪੜ੍ਹਦੀ ਸੀ। ਸੋਮਵਾਰ ਦੁਪਹਿਰ ਕਰੀਬ 1:50 ਵਜੇ ਮ੍ਰਿਤਕਾ ਆਪਣੇ ਘਰ ਵਿੱਚ ਇਕੱਲੀ ਸੀ। ਇਸ ਦੌਰਾਨ ਉਸਨੇ ਕਮਰੇ ਵਿੱਚ ਲੱਗੇ ਸੀਲਿੰਗ ਫੈਨ ਨਾਲ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ। ਦੱਸਿਆ ਜਾ ਰਿਹਾ ਹੈ ਕਿ ਜਿਸ ਸਮੇਂ ਇਹ ਘਟਨਾ ਵਾਪਰੀ, ਉਸ ਵੇਲੇ ਉਸ ਦੀ ਮਾਂ ਅਤੇ ਭਰਾ-ਭੈਣ ਘਰ ਦੀ ਛੱਤ ’ਤੇ ਮੌਜੂਦ ਸਨ। ਜਦੋਂ ਉਹ ਹੇਠਾਂ ਆਏ ਤਾਂ ਉਨ੍ਹਾਂ ਨੇ ਵੇਖਿਆ ਕਿ ਕਮਰੇ ਦਾ ਦਰਵਾਜ਼ਾ ਅੰਦਰੋਂ ਬੰਦ ਹੈ। ਸ਼ੱਕ ਹੋਣ ’ਤੇ ਕੁੰਡੀ ਤੋੜੀ ਗਈ, ਤਾਂ ਅੰਦਰ ਖੁਸ਼ੀ ਫ
Publish Date: Tue, 13 Jan 2026 11:59 AM (IST)
Updated Date: Tue, 13 Jan 2026 12:03 PM (IST)
ਤਰੁਣ ਭਜਨੀ, ਪੰਜਾਬੀ ਜਾਗਰਣ, ਚੰਡੀਗੜ੍ਹ। ਪਿੰਡ ਬਹਿਲਾਣਾ ਵਿੱਚ ਸੋਮਵਾਰ ਦੁਪਹਿਰ ਇੱਕ 13 ਸਾਲ ਦੀ ਬੱਚੀ ਨੇ ਫਾਹਾ ਲਗਾ ਕੇ ਆਤਮਹੱਤਿਆ ਕਰ ਲਈ। ਮ੍ਰਿਤਕਾ ਅੱਠਵੀਂ ਜਮਾਤ ਦੀ ਵਿਦਿਆਰਥਣ ਸੀ ਅਤੇ ਬਹਿਲਾਣਾ ਸਥਿਤ ਇੱਕ ਸਕੂਲ ’ਚ ਪੜ੍ਹਦੀ ਸੀ। ਸੋਮਵਾਰ ਦੁਪਹਿਰ ਕਰੀਬ 1:50 ਵਜੇ ਮ੍ਰਿਤਕਾ ਆਪਣੇ ਘਰ ਵਿੱਚ ਇਕੱਲੀ ਸੀ। ਇਸ ਦੌਰਾਨ ਉਸਨੇ ਕਮਰੇ ਵਿੱਚ ਲੱਗੇ ਸੀਲਿੰਗ ਫੈਨ ਨਾਲ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ।
ਦੱਸਿਆ ਜਾ ਰਿਹਾ ਹੈ ਕਿ ਜਿਸ ਸਮੇਂ ਇਹ ਘਟਨਾ ਵਾਪਰੀ, ਉਸ ਵੇਲੇ ਉਸ ਦੀ ਮਾਂ ਅਤੇ ਭਰਾ-ਭੈਣ ਘਰ ਦੀ ਛੱਤ ’ਤੇ ਮੌਜੂਦ ਸਨ। ਜਦੋਂ ਉਹ ਹੇਠਾਂ ਆਏ ਤਾਂ ਉਨ੍ਹਾਂ ਨੇ ਵੇਖਿਆ ਕਿ ਕਮਰੇ ਦਾ ਦਰਵਾਜ਼ਾ ਅੰਦਰੋਂ ਬੰਦ ਹੈ। ਸ਼ੱਕ ਹੋਣ ’ਤੇ ਕੁੰਡੀ ਤੋੜੀ ਗਈ, ਤਾਂ ਅੰਦਰ ਖੁਸ਼ੀ ਫਾਹੇ ਨਾਲ ਲਟਕੀ ਹੋਈ ਮਿਲੀ।
ਪਰਿਵਾਰਕ ਮੈਂਬਰਾਂ ਨੇ ਤੁਰੰਤ ਬੱਚੀ ਨੂੰ ਆਟੋ ਵਿੱਚ ਬਿਠਾ ਕੇ ਸੈਕਟਰ-32 ਸਥਿਤ ਸਰਕਾਰੀ ਹਸਪਤਾਲ ਪਹੁੰਚਾਇਆ। ਹਸਪਤਾਲ ਵਿੱਚ ਡਿਊਟੀ ’ਤੇ ਮੌਜੂਦ ਡਾਕਟਰਾਂ ਨੇ ਜਾਂਚ ਤੋਂ ਬਾਅਦ ਬੱਚੀ ਨੂੰ ਮ੍ਰਿਤਕ ਐਲਾਨ ਦਿੱਤਾ ।ਇਸ ਤੋਂ ਬਾਅਦ ਹਸਪਤਾਲ ਪ੍ਰਸ਼ਾਸਨ ਵੱਲੋਂ ਮਾਮਲੇ ਦੀ ਸੂਚਨਾ ਸੈਕਟਰ-31 ਥਾਣਾ ਪੁਲਿਸ ਨੂੰ ਦਿੱਤੀ ਗਈ।
ਸੂਚਨਾ ਮਿਲਦੇ ਹੀ ਪੁਲਿਸ ਚੌਕੀ ਹੱਲੋਮਾਜਰਾ ਤੋਂ ਡਿਊਟੀ ’ਤੇ ਤਾਇਨਾਤ ਪੁਲਿਸ ਅਧਿਕਾਰੀ ਟੀਮ ਸਮੇਤ ਜੀਐੱਮਸੀਐੱਚ-32 ਪਹੁੰਚੇ। ਪੁਲਿਸ ਨੇ ਮ੍ਰਿਤਕਾ ਦੀ ਮਾਂ ਦੇ ਬਿਆਨ ਦਰਜ ਕੀਤੇ। ਮੁੱਢਲੀ ਜਾਂਚ ਵਿੱਚ ਲਾਸ਼ ਤੇ ਕਿਸੇ ਵੀ ਕਿਸਮ ਦੇ ਬਾਹਰੀ ਚੋਟ ਦੇ ਨਿਸ਼ਾਨ ਨਹੀਂ ਮਿਲੇ ਹਨ। ਪੁਲਿਸ ਨੂੰ ਘਟਨਾ ਸਥਲ ਤੋਂ ਕੋਈ ਸੁਸਾਈਡ ਨੋਟ ਵੀ ਬਰਾਮਦ ਨਹੀਂ ਹੋਇਆ।
ਪਰਿਵਾਰਕ ਬਿਆਨਾਂ ਅਤੇ ਮੌਕੇ ਦੀ ਸਥਿਤੀ ਦੇ ਆਧਾਰ ’ਤੇ ਫਿਲਹਾਲ ਕਿਸੇ ਵੀ ਕਿਸਮ ਦੀ ਸਾਜ਼ਿਸ਼ ਜਾਂ ਕਿਸੇ ਹੋਰ ਵਿਅਕਤੀ ਦੀ ਸ਼ਮੂਲੀਅਤ ਸਾਹਮਣੇ ਨਹੀਂ ਆਈ ਹੈ। ਮ੍ਰਿਤਕਾ ਦੇ ਪਿਤਾ ਆਟੋ ਚਾਲਕ ਹਨ ਅਤੇ ਪਰਿਵਾਰ ਪਿੰਡ ਬਹਿਲਾਣਾ ਵਿੱਚ ਕਿਰਾਏ ਦੇ ਮਕਾਨ ’ਚ ਰਹਿ ਰਿਹਾ ਸੀ। ਬੱਚੀ ਵੱਲੋਂ ਖੁਦਕੁਸ਼ੀ ਕਰਨ ਦੇ ਕਾਰਨਾਂ ਦਾ ਹਾਲੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਜਾਵੇਗੀ ਅਤੇ ਮਾਮਲੇ ਦੀ ਹਰ ਪੱਖੋਂ ਜਾਂਚ ਕੀਤੀ ਜਾ ਰਹੀ ਹੈ।