- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਉਨ੍ਹਾਂ ਕਿਹਾ ਕਿ ਸਰਕਾਰ ਨੇ ਅਕਾਲੀ ਦਲ ਨੂੰ ਹਰਾਉਣ ਲਈ ਵੋਟਾਂ ਕੈਂਸਲ ਕੀਤੀਆਂ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਅਕਾਲੀ ਦਲ ਇਸ ਧੱਕੇਸ਼ਾਹੀ ਖਿਲਾਫ ਹਾਈ ਕੋਰਟ ਜਾਣਗੇ। ਬਾਦਲ ਨੇ ਕਿਹਾ ਕਿ ਭਾਵੇਂ ਉਨ੍ਹਾਂ ਨੇ 9 ਕਮੇਟੀਆਂ ਵਿਚ ਜਿੱਤ ਹਾਸਲ ਕੀਤੀ ਹੈ ਪਰ ਲੋਕਾਂ ਦਾ ਭਰੋਸਾ ਵਧਿਆ ਹੈ ।

ਜੈ ਸਿੰਘ ਛਿੱਬਰ, ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਚੰਡੀਗੜ ਵਿਚ ਪ੍ਰੈਸ ਕਾਨਫਰੰਸ ਕਰਕੇ ਨਗਰ ਨਿਗਮ, ਨਗਰ ਕੌੰਂਸਲ ਤੇ ਨਗਰ ਪੰਚਾਇਤਾਂ ਵਿਚ ਜਿੱਤੇ 50 ਆਜ਼ਾਦ ਉਮੀਦਵਾਰਾਂ ਵਿਚੋਂ 31 ਉਮੀਦਵਾਰਾਂ ਨੂੰ ਅਕਾਲੀ ਦਲ ਵਿਚ ਸ਼ਾਮਲ ਕੀਤਾ। ਇਸ ਦੌਰਾਨ ਉਨ੍ਹਾਂ ਸੱਤਾਧਾਰੀ ਪਾਰਟੀ ਉਤੇ ਗੰਭੀਰ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਸਰਕਾਰ ਨੇ ਇਨ੍ਹਾਂ ਲੋਕਲ ਚੋਣਾਂ ਵਿਚ ਸਰਕਾਰੀ ਤੰਤਰ ਦਾ ਦੁਰਉਪਯੋਗ ਕੀਤਾ ਹੈ। ਸ਼ਰੇਆਮ ਬੂਥਕੈਪਚਰਿੰਗ ਹੋਈ ਹੈ । ਧੱਕੇਸ਼ਾਹੀ ਨਾਲ ਵੋਟਾਂ ਪਵਾਈਆਂ ਗਈਆਂ ਹਨ। ਅਕਾਲੀ ਦਲ ਨੂੰ ਤਾਂ ਉਮੀਦਵਾਰ ਹੀ ਨਹੀਂ ਖੜੇ ਕੀਤੇ ਜਾਣ ਦਿੱਤੇ ਗਏ। ਉਨ੍ਹਾਂ ਕਿਹਾ ਕਿ ਸਰਕਾਰ ਨੇ ਅਕਾਲੀ ਦਲ ਨੂੰ ਹਰਾਉਣ ਲਈ ਵੋਟਾਂ ਕੈਂਸਲ ਕੀਤੀਆਂ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਅਕਾਲੀ ਦਲ ਇਸ ਧੱਕੇਸ਼ਾਹੀ ਖਿਲਾਫ ਹਾਈ ਕੋਰਟ ਜਾਣਗੇ। ਬਾਦਲ ਨੇ ਕਿਹਾ ਕਿ ਭਾਵੇਂ ਉਨ੍ਹਾਂ ਨੇ 9 ਕਮੇਟੀਆਂ ਵਿਚ ਜਿੱਤ ਹਾਸਲ ਕੀਤੀ ਹੈ ਪਰ ਲੋਕਾਂ ਦਾ ਭਰੋਸਾ ਵਧਿਆ ਹੈ ।
ਇਸ ਮੌਕੇ ਮਜੀਠੀਆ ਘਰ ਪਹੁੰਚੀ ਪੁਲਿਸ ਬਾਰੇ ਉਨ੍ਹਾਂ ਕਿਹਾ ਕਿ ਸਰਕਾਰ ਮਜੀਠੀਆ ਹਲਕੇ ਵਿਚ ਹੋਈ ਹਾਰ ਨੂੰ ਬਰਦਾਸ਼ਤ ਨਹੀਂ ਕਰ ਪਾ ਰਹੀ। ਇਹ ਬੌਖਲਾਹਟ ਦਾ ਨਤੀਜਾ ਹੈ । ਉਨ੍ਹਾਂ ਕਿਹਾ ਕਿ ਇਸ ਸਰਕਾਰ ਨੇ ਪੰਜਾਬ ਨੂੰ ਬੁਰੀ ਤਰ੍ਹਾਂ ਤਬਾਹ ਕਰ ਦਿੱਤਾ ਹੈ । ਉਨ੍ਹਾਂ ਜਨਤਾ ਨੂੰ ਅਪੀਲ ਕੀਤੀ ਕਿ ਪੰਜਾਬ ਵਿਚ ਆਉਣ ਵਾਲੀਆਂ ਦਿੱਲੀ ਵਾਲੀਆਂ ਪਾਰਟੀਆਂ ਪੰਜਾਬ ਦਾ ਕੁਝ ਨਹੀਂ ਸੰਵਾਰ ਸਕਦੀਆਂ। ਪੰਜਾਬ ਦੀ ਸੇਵਾ ਸਿਰਫ਼ ਅਕਾਲੀ ਦਲ ਹੀ ਕਰ ਸਕਦਾ ਹੈ । ਉਨ੍ਹਾਂ ਕਿਹਾ ਕਿ ਜਿਸ ਸਰਕਾਰੀ ਤੰਤਰ ਦਾ ਗਲਤ ਇਸਤੇਮਾਲ ਕਰ ਰਹੇ ਹਨ। ਚੋਣ ਜ਼ਾਬਤਾ ਲਗਦੇ ਹੀ ਇਨ੍ਹਾਂ ਨੂੰ ਕਿਸੇ ਨਹੀਂ ਪੁੱਛਣਾ। ਇਸ ਮੌਕੇ ਉਨ੍ਹਾਂ ਨਾਲ ਹਰਸਿਮਰਤ ਕੌਰ ਬਾਦਲ ਵੀ ਨਜ਼ਰ ਆਏ ।