ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਪੂਰੇ ਸੂਬੇ ਵਿੱਚ ਮਨਾਇਆ ਜਾਵੇਗਾ। ਇਸ ਦੇ ਲਈ ਆਗਾਮੀ ਇੱਕ ਨਵੰਬਰ ਤੋਂ 25 ਨਵੰਬਰ ਤੱਕ ਵੱਖ-ਵੱਖ ਪ੍ਰੋਗਰਾਮ ਕਰਵਾਏ ਜਾਣਗੇ। ਉਨ੍ਹਾਂ ਨੇ ਦਸਿਆ ਕਿ 25 ਨਵੰਬਰ ਨੂੰ ਕੁਰੂਕਸ਼ੇਤਰ ਵਿੱਚ ਇੱਕ ਸਮਾਰੋਹ ਕਰਵਾਇਆ ਜਾਵੇਗਾ।
ਸਟੇਟ ਬਿਊਰੋ, ਪੰਜਾਬੀ ਜਾਗਰਣ, ਚੰਡੀਗੜ੍ਹ : ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਪੂਰੇ ਸੂਬੇ ਵਿੱਚ ਮਨਾਇਆ ਜਾਵੇਗਾ। ਇਸ ਦੇ ਲਈ ਆਗਾਮੀ ਇੱਕ ਨਵੰਬਰ ਤੋਂ 25 ਨਵੰਬਰ ਤੱਕ ਵੱਖ-ਵੱਖ ਪ੍ਰੋਗਰਾਮ ਕਰਵਾਏ ਜਾਣਗੇ। ਉਨ੍ਹਾਂ ਨੇ ਦਸਿਆ ਕਿ 25 ਨਵੰਬਰ ਨੂੰ ਕੁਰੂਕਸ਼ੇਤਰ ਵਿੱਚ ਇੱਕ ਸਮਾਰੋਹ ਕਰਵਾਇਆ ਜਾਵੇਗਾ।
ਮੁੱਖ ਮੰਤਰੀ ਅੱਜ ਇੱਥੇ ਆਪਣੇ ਸਰਕਾਰੀ ਆਵਾਸ ਸੰਤ ਕਬੀਰ ਕੁਟੀਰ ਵਿੱਚ ਉਕਤ ਪ੍ਰੋਗਰਾਮ ਦੀ ਤਿਆਰੀਆਂ ਦੀ ਸਮੀਖਿਆ ਮੀਟਿੰਗ ਦੀ ਅਗਵਾਈ ਕਰ ਰਹੇ ਸਨ।
ਮੀਟਿੰਗ ਵਿੱਚ ਮੁੱਖ ਮੰਤਰੀ ਨੇ ਮੁੱਖ ਪ੍ਰਧਾਨ ਸਕੱਤਰ ਸ੍ਰੀ ਰਾਜੇਸ਼ ਖੁੱਲਰ, ਮੁੱਖ ਮੰਤਰੀ ਦੇ ਪ੍ਰਧਾਨ ਸਕੱਤਰ ਸ੍ਰੀ ਅਰੁਣ ਕੁਮਾਰ ਗੁਪਤਾ, ਲੋਕ ਨਿਰਮਾਣ (ਭਵਨ ਅਤੇ ਸੜਕਾਂ) ਵਿਭਾਗ ਵਧੀਕ ਮੁੱਖ ਸਕੱਤਰ ਸ੍ਰੀ ਅਨੁਰਾਗ ਅਗਰਵਾਲ, ਸੂਚਨਾ, ਜਨ ਸੰਪਰਕ ਅਤੇ ਭਾਸ਼ਾ ਵਿਭਾਗ ਦੇ ਕਮਿਸ਼ਨਰ ਅਤੇ ਸਕੱਤਰ ਡਾ ਅਮਿਤ ਅਗਰਵਾਲ, ਸੂਚਨਾ, ਜਨ ਸੰਪਰਕ ਅਤੇ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਨਰਲ ਸ੍ਰੀ ਕੇ ਮਕਰੰਦ ਪਾਂਡੂਰੰਗ, ਸੂਚਨਾ, ਜਨ ਸੰਪਰਕ ਅਤੇ ਭਾਸ਼ਾ ਵਿਭਾਗ ਦੀ ਵਧੀਕ ਨਿਰਦੇਸ਼ਕ (ਪ੍ਰਸਾਸ਼ਨ) ਵਰਸ਼ਾ ਖਾਂਗਵਾਲ, ਮੁੱਖ ਮੰਤਰੀ ਦੇ ਓਐਸਡੀ ਸ੍ਰੀ ਪ੍ਰਭਲੀਨ ਸਿੰਘ ਅਤੇ ਵੀਰੇਂਦਰ ਬੜਖਾਲਸਾ ਤੋਂ ਇਲਾਵਾ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ।
ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ 350ਵੇਂ ਸ਼ਹੀਦੀ ਦਿਵਸ ਮੌਕੇ ਕਰਵਾਏ ਜਾ ਰਹੇ ਸਾਰੇ ਪ੍ਰੋਗਰਾਮਾਂ ਵਿੱਚ ਸਕੂਲੀ ਬੱਚਿਆਂ ਤੋਂ ਲੈ ਕੇ ਵਿਸ਼ੇਸ਼ ਵਿਅਕਤੀਆਂ ਦੀ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਕਰਵਾਉਣ ਤਾਂ ਜੋ ਲੋਕ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ ਜੀਵਨ ਤੋਂ ਪੇ੍ਰਣਾ ਲੈ ਸਕਣ।
ਮੁੱਖ ਮੰਤਰੀ ਨੂੰ ਜਾਣੂ ਕਰਵਾਇਆ ਗਿਆ ਕਿ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੀ ਯਾਦ ਵਿੱਚ ਇੱਕ ਨਵੰਬਰ ਨੂੰ ਅੰਬਾਲਾ ਵਿੱਚ ਖੂਨਦਾਨ ਕੈਂਪ ਲਾਇਆ ਜਾਵੇਗਾ, ਇਸ ਕੈਂਪ ਦਾ ਉਦਘਾਟਨ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਕਰਣਗੇ। ਇਸ ਦੇ ਬਾਅਦ ਤਿੰਨ ਨਵੰਬਰ ਨੂੰ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦੇ ਜੀਵਨ ਨਾਲ ਸਬੰਧਿਤ ਸਕੂਲੀ ਬੱਚਿਆਂ ਦੀ ਲੇਖ ਮੁਕਾਬਲੇ ਆਯੋਜਿਤ ਕਰਵਾਏ ਜਾਣਗੇ। ਇਹ ਮੁਕਾਬਲੇ ਹਿੰਦੀ, ਅੰਗੇ੍ਰਜੀ, ਪੰਜਾਬੀ ਅਤੇ ਸੰਸਕ੍ਰਿਤ ਭਾਸ਼ਾ ਵਿੱਚ ਹੋਣਗੇ। ਪੰਜ ਨਵੰਬਰ ਨੁੰ 1984 ਦੇ ਦੰਗਿਆਂ ਵਿੱਚ ਪੀੜਤ ਵਿਅਕਤੀਆਂ ਦੇ ਪਰਿਵਾਰਾਂ ਨੂੰ ਨੌਕਰੀ ਦੇ ਨਿਯੁਕਤੀ ਪੱਤਰ ਦਿੱਤੇ ਜਾਣਗੇ।
ਮੁੱਖ ਮੰਤਰੀ ਨੂੰ ਪ੍ਰੋਗਰਾਮ ਦੀ ਅੱਗੇ ਜਾਣਕਾਰੀ ਦਿੰਦੇ ਹੋਏ ਦਸਿਆ ਗਿਆ ਕਿ 8 ਨਵੰਬਰ ਨੂੰ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੀ ਯਾਦ ਵਿੱਚ ਰੋੜੀ (ਸਿਰਸਾ) ਤੋਂ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦੀ ਯਾਦ ਵਿੱਚ ਅਰਦਾਸ ਅਤੇ ਯਾਤਰਾ ਨੂੰ ਮੁੱਖ ਮੰਤਰੀ ਵੱਲੋਂ ਝੰਡੀ ਦਿਖਾ ਕੇ ਰਵਾਨਾ ਕੀਤਾ ਜਾਵੇਗਾ। ਉਸੀ ਦਿਨ ਚੌਧਰੀ ਦੇਵੀਲਾਲ ਯੂਨੀਵਰਸਿਟੀ ਸਿਰਸਾ ਵਿੱਚ ਸ੍ਰੀ ਗੁਰੂ ਤੇਗ ਬਹਾਦੁਰ ਜੀ, ਭਾਈ ਸਤੀ ਦਾਸ ਜੀ, ਭਾਈ ਮਤੀ ਦਾਸ ਜੀ, ਭਾਈ ਦਿਆਲਾ ਜੀ ਅਤੇ ਭਾਈ ਜੇਤਾ ਜੀ ਦੇ ਜੀਵਨ ਦਰਸ਼ਨ 'ਤੇ ਰਾਸ਼ਟਰੀ ਪੱਧਰ ਦਾ ਸੇਮੀਨਾਰ ਆਯੋਜਿਤ ਕੀਤਾ ਜਾਵੇਗਾ, ਜਿਸ ਦਾ ਉਦਘਾਟਨ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਕਰਣਗੇ। ਉੱਥੇ ਹੀ ਹਿੰਦੀ ਅਤੇ ਪੰਜਾਬੀ ਭਾਸ਼ਾ ਵਿੱਚ ਕਾਫੀ ਟੇਬਲ ਬੁੱਕ ਦੀ ਵੀ ਘੁੰਢ ਚੁਕਾਈ ਕੀਤੀ ਜਾਵੇਗੀ।
ਇਸ ਦੇ ਅਗਲੇ ਦਿਨ, 9 ਨਵੰਬਰ ਨੁੰ ਕੇਂਦਰੀ ਮੰਤਰੀ ਸ੍ਰੀ ਮਨੋਹਰ ਲਾਲ ਕਰਨਾਲ ਵਿੱਚ ਹਿੰਦ ਦੀ ਚਾਦਰ ਨਾਮ ਨਾਲ ਮੈਰਾਥਨ ਨੂੰ ਝੰਡੀ ਦਿਖਾ ਕੇ ਰਵਾਨਾ ਕਰਨਗੇ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਵੱਲੋਂ ਪਿੰਜੌਰ ਖੇਤਰ ਦੇ ਮਾਰਵਾਲਾ ਤੋਂ 11 ਨਵੰਬਰ ਨੂੰ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੀ ਯਾਦ ਵਿੱਚ ਚੱਲ ਰਹੀ ਯਾਤਰਾ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ ਜਾਵੇਗਾ। ਫਰੀਦਾਬਾਦ ਤੋਂ 14 ਨਵੰਬਰ ਨੂੰ ਯਾਤਰਾ ਸ਼ੁਰੂ ਹੋਵੇਗੀ ਅਤੇ ਇਸ ਦੇ ਬਾਅਦ ਸੋਨੀਪਤ ਜਿਲ੍ਹਾ ਦੇ ਪਿੰਡ ਬੜਖਾਲਸਾ ਵਿੱਚ ਦਾਦਾ ਕੁਸ਼ਲ ਸਿੰਘ ਦਹੀਆ ਦੇ ਜੀਵਨ 'ਤੇ ਪ੍ਰੋਗਰਾਮ ਹੋਵੇਗਾ।
ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ ਨਾਮ ਨਾਲ 18 ਨਵੰਬਰ ਨੁੰ ਮੁੱਖ ਮੰਤਰੀ ਵੱਲੋਂ ਯਮੁਨਾਨਗਰ ਜਿਲ੍ਹਾ ਦੇ ਕਲੇਸਰ ਵਿੱਚ ਵਨ ਅਤੇ ਜੰਗਲੀ ਜੀਵ ਸਰੰਖਣ ਕੇਂਦਰ ਦਾ ਨੀਂਹ ਪੱਥਰ ਰੱਖਿਆ ਜਾਵੇਗਾ। ਉਸੀ ਦਿਨ ਕਪਾਲਮੋਚਨ ਤੋਂ ਸ੍ਰੀ ਗੁਰੂ ਤੇਗ ਬਹਾਦੁਰ ਜੀ ਯਾਤਰਾ ਨੂੰ ਵੀ ਮੁੱਖ ਮੰਤਰੀ ਝੰਡੀ ਦਿਖਾ ਕੇ ਰਵਾਨਾ ਕਰਣਗੇ, 18 ਨਵੰਬਰ ਨੁੰ ਹੀ ਪੇਹਵਾ ਵਿੱਚ ਬੰਜਾਰਾ ਅਤੇ ਲੁਬਾਨਾ ਕਮਿਊਨਿਟੀ ਦੀ ਪ੍ਰਸਿੱਧ ਹਸਤੀਆਂ ਦੀ ਯਾਦ ਵਿੱਚ ਪ੍ਰੋਗਰਾਮ ਕੀਤਾ ਜਾਵੇਗਾ,ਜਿਸ ਵਿੱਚ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਮਹਿਮਾਨ ਹੌਣਗੇ।
ਸ੍ਰੀ ਗੁਰੂ ਤੇਗ ਬਹਾਦੁਰ ਜੀ ਦੀ ਯਾਦ ਵਿੱਚ ਚੱਲ ਰਹੇ ਪ੍ਰੋਗਰਾਮਾਂ ਦੀ ਲੜੀ ਵਿੱਚ 24 ਨਵੰਬਰ ਨੂੰ ਕੁਰੂਕਸ਼ੇਤਰ ਵਿੱਚ ਸਰਵ ਧਰਮ ਸੰਮੇਲਨ ਹੋਵੇਗਾ ਜਿਸ ਵਿੱਚ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਇਸ ਪ੍ਰੋਗਰਾਮ ਦੇ ਮੁੱਖ ਮਹਿਮਾਨ ਹੋਣਗੇ। ਇਸ ਦੇ ਬਾਅਦ, 25 ਨਵੰਬਰ ਨੂੰ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ 350ਵੇਂ ਸ਼ਹੀਦੀ ਦਿਵਸ ਪ੍ਰੋਗਰਾਮਾਂ ਦੀ ਸਪੰਨਤਾ ਦੇ ਮੌਕੇ ਕੁਰੁਕਸ਼ੇਤਰ ਵਿੱਚ ਵਿਸ਼ਾਲ ਸਮਾਰੋਹ ਹੋਵੇਗਾ, ਜਿਸ ਵਿੱਚ ਮੁੱਖ ਮੰਤਰੀ ਤੋਂ ਇਲਾਵਾ ਕਈ ਵੱਡੀ ਹਸਤੀਆਂ ਸ਼ਾਮਿਲ ਹੋਣਗੀਆਂ। ਇਸ ਸਮਾਰੋਹ ਵਿੱਚ 350 ਕੁੜੀਆਂ ਪਰੰਪਰਾਗਤ ਸ਼ੈਲੀ ਵਿੱਚ ਕੀਰਤਨ ਕਰਨਗੀਆਂ। ਉੱਥੇ ਹੀ ਸੈਂਡ ਆਰਟ ਮਿਊਜ਼ੀਕਲ ਸ਼ੋਅ ਅਤੇ ਲਾਈਟ ਐਂਡ ਸਾਊਂਡ ਸ਼ੋਅ ਦੇ ਪ੍ਰੋਗਰਾਮ ਵੀ ਹੋਣਗੇ।