ਬਲੌਂਗੀ ਪੁਲਿਸ ਨੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ 4 ਨੌਜਵਾਨ ਕੀਤੇ ਕਾਬੂ, ਡੋਪ ਟੈਸਟ ਪੋਜੀਟਿਵ ਆਉਣ 'ਤੇ ਮਾਮਲਾ ਦਰਜ
ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ 4 ਨੌਜਵਾਨ ਕਾਬੂ
Publish Date: Fri, 09 Jan 2026 07:02 PM (IST)
Updated Date: Fri, 09 Jan 2026 07:06 PM (IST)

ਜੀਐੱਸ ਸੰਧੂ, ਪੰਜਾਬੀ ਜਾਗਰਣ, ਐੱਸਏਐੱਸ ਨਗਰ : ਜ਼ਿਲ੍ਹਾ ਪੁਲਿਸ ਮੁਖੀ ਹਰਮਨਦੀਪ ਸਿੰਘ ਹਾਂਸ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਗਈ ਵਿਸ਼ੇਸ਼ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਬਲੌਂਗੀ ਪੁਲਿਸ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ, ਜਦੋਂ ਦੋ ਵੱਖ-ਵੱਖ ਮਾਮਲਿਆਂ ਵਿਚ ਚਾਰ ਨੌਜਵਾਨਾਂ ਨੂੰ ਨਸ਼ੇ ਦੀ ਹਾਲਤ ਵਿਚ ਕਾਬੂ ਕੀਤਾ ਗਿਆ। ਥਾਣਾ ਬਲੌਂਗੀ ਦੇ ਐੱਸਐੱਚਓ ਪੈਰੀਵਿੰਕਲ ਗਰੇਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਵੱਲੋਂ ਇਲਾਕੇ ਵਿਚ ਸਖ਼ਤ ਚੈਕਿੰਗ ਅਤੇ ਗਸ਼ਤ ਕੀਤੀ ਜਾ ਰਹੀ ਹੈ ਤਾਂ ਜੋ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਈ ਜਾ ਸਕੇ। ‘‘‘‘‘‘‘‘‘‘‘‘‘‘‘‘‘‘ ਪਹਿਲਾ ਮਾਮਲਾ: ਦੁਲਟ ਰਿਜੋਰਟ ਨੇੜਿਓਂ ਇਕ ਕਾਬੂ ਪੁਲਿਸ ਟੀਮ ਵੱਲੋਂ ਦੁਲਟ ਰਿਜੋਰਟ ਦੇ ਨੇੜੇ ਕੀਤੀ ਜਾ ਰਹੀ ਚੈਕਿੰਗ ਦੌਰਾਨ ਇਕ ਨੌਜਵਾਨ, ਜਿਸ ਦੀ ਪਛਾਣ ਸਿਮਰਨਜੀਤ ਸਿੰਘ ਉਰਫ਼ ਸਿਮੀ (ਵਾਸੀ ਪਿੰਡ ਬਲੋਮਾਜਰਾ) ਵਜੋਂ ਹੋਈ ਹੈ, ਨੂੰ ਸ਼ੱਕੀ ਹਾਲਤ ਵਿਚ ਕਾਬੂ ਕੀਤਾ ਗਿਆ। ਮੁੱਢਲੀ ਜਾਂਚ ਦੌਰਾਨ ਨੌਜਵਾਨ ਨੇ ਨਸ਼ਾ ਕੀਤਾ ਹੋਇਆ ਪ੍ਰਤੀਤ ਹੁੰਦਾ ਸੀ। ਪੁਲਿਸ ਵੱਲੋਂ ਉਸ ਦਾ ਡੋਪ ਟੈਸਟ ਕਰਵਾਇਆ ਗਿਆ, ਜਿਸ ਦੀ ਰਿਪੋਰਟ ਪੋਜੀਟਿਵ ਆਉਣ ਤੋਂ ਬਾਅਦ ਉਸ ਖ਼ਿਲਾਫ਼ ਐੱਨਡੀਪੀਐੱਸ ਐਕਟ ਦੀ ਧਾਰਾ 27-61-85 ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਦੂਜਾ ਮਾਮਲਾ: ਏਟੀਐੱਸ ਬਿਲਡਿੰਗ ਨੇੜਿਓਂ ਤਿੰਨ ਗ੍ਰਿਫ਼ਤਾਰ : ਇਸੇ ਤਰ੍ਹਾਂ ਇਕ ਹੋਰ ਕਾਰਵਾਈ ਦੌਰਾਨ ਏਟੀਐੱਸ ਬਿਲਡਿੰਗ ਦੇ ਨਜ਼ਦੀਕ ਗਸ਼ਤ ਕਰ ਰਹੀ ਪੁਲਿਸ ਟੀਮ ਨੇ ਤਿੰਨ ਸ਼ੱਕੀ ਨੌਜਵਾਨਾਂ ਨੂੰ ਕਾਬੂ ਕੀਤਾ। ਫੜੇ ਗਏ ਨੌਜਵਾਨਾਂ ਦੀ ਪਛਾਣ ਕਰਨ ਸ਼ਰਮਾ (ਵਾਸੀ ਕੰਜਹੇੜੀ, ਚੰਡੀਗੜ੍ਹ), ਪ੍ਰਵੀਨ ਸਿੰਘ ਅਤੇ ਪਰਮਜੀਤ ਸਿੰਘ (ਦੋਵੇਂ ਵਾਸੀ ਸ਼ਿਵ ਇਨਕਲੇਵ, ਰਾਏਪੁਰ) ਵਜੋਂ ਹੋਈ ਹੈ। ਇਨ੍ਹਾਂ ਤਿੰਨਾਂ ਦਾ ਵੀ ਡੋਪ ਟੈਸਟ ਕਰਵਾਇਆ ਗਿਆ, ਜੋ ਕਿ ਪੋਜੀਟਿਵ ਪਾਇਆ ਗਿਆ। ਪੁਲਿਸ ਨੇ ਇਨ੍ਹਾਂ ਵਿਰੁੱਧ ਵੀ ਐੱਨਡੀਪੀਐੱਸ ਐਕਟ ਦੀ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਐੱਸਐੱਚਓ ਗਰੇਵਾਲ ਨੇ ਸਪੱਸ਼ਟ ਕੀਤਾ ਕਿ ਨਸ਼ਾ ਤਸਕਰਾਂ ਅਤੇ ਨਸ਼ੇੜੀਆਂ ਵਿਰੁੱਧ ਇਹ ਮੁਹਿੰਮ ਭਵਿੱਖ ਵਿਚ ਵੀ ਇਸੇ ਤਰ੍ਹਾਂ ਜਾਰੀ ਰਹੇਗੀ।