ਨਾਜਾਇਜ਼ ਮਾਈਨਿੰਗ ਦੇ ਦੋਸ਼ ਤਹਿਤ ਇਕ ਵਿਅਕਤੀ ਖ਼ਿਲਾਫ਼ ਕੇਸ ਦਰਜ
ਨਾਜਾਇਜ਼ ਮਾਈਨਿੰਗ ਦੇ ਦੋਸ਼ ਤਹਿਤ ਇਕ ਵਿਅਕਤੀ ਖ਼ਿਲਾਫ਼ ਕੇਸ ਦਰਜ
Publish Date: Mon, 18 May 2026 06:06 PM (IST)
Updated Date: Mon, 18 May 2026 06:09 PM (IST)
ਸੁਨੀਲ ਕੁਮਾਰ ਭੱਟੀ, ਪੰਜਾਬੀ ਜਾਗਰਣ, ਡੇਰਾਬੱਸੀ : ਡੇਰਾਬੱਸੀ ਪੁਲਿਸ ਨੇ ਨਾਕਾਬੰਦੀ ਦੌਰਾਨ ਇਕ ਟਿੱਪਰ ਚਾਲਕ ਨੂੰ ਨਾਜਾਇਜ਼ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਂਚ ਅਧਿਕਾਰੀ ਏਐੱਸਆਈ ਦਿਲਬਾਗ ਸਿੰਘ ਅਨੁਸਾਰ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਅਤੇ ਚੈਕਿੰਗ ਦੇ ਸਬੰਧ ਵਿਚ ਨੇੜੇ ਬਰਵਾਲਾ ਰੋਡ ਡੇਰਾਬੱਸੀ ਵਿਖੇ ਮੌਜੂਦ ਸੀ ਤਾਂ ਉਕਤ ਨੰਬਰੀ ਟਿੱਪਰ ਪਿੰਡ ਸੈਦਪੁਰਾ ਸਾਈਡ ਤੋਂ ਆਉਂਦਾ ਦਿਖਾਈ ਦਿੱਤਾ, ਜਿਸ ਤੋਂ ਬਾਅਦ ਉਕਤ ਨੰਬਰੀ ਟਿੱਪਰ ਨੂੰ ਮੌਕੇ ’ਤੇ ਰੋਕ ਕੇ ਚੈੱਕ ਕੀਤਾ ਗਿਆ ਤਾਂ ਇਸ ਟਿੱਪਰ ਵਿਚ ਰੇਤਾ ਲੋਡ ਕੀਤਾ ਹੋਇਆ ਸੀ। ਉਕਤ ਨੰਬਰੀ ਟਿੱਪਰ ਦੇ ਡਰਾਈਵਰ ਨੂੰ ਟਿੱਪਰ ਵਿਚ ਲੋਡ ਰੇਤੇ ਦੇ ਮਾਈਨਿੰਗ ਸਬੰਧੀ ਕਾਗਜ਼ਾਤ ਦਿਖਾਉਣ ਲਈ ਕਿਹਾ ਗਿਆ ਤਾਂ ਟਿੱਪਰ ਦਾ ਡਰਾਈਵਰ ਮਾਈਨਿੰਗ ਸਬੰਧੀ ਕੋਈ ਵੀ ਕਾਗਜ਼ਾਤ ਪੇਸ਼ ਨਹੀਂ ਕਰ ਸਕਿਆ। ਜਿਸ ਨੂੰ ਮੌਕੇ ’ਤੇ ਗ੍ਰਿਫ਼ਤਾਰ ਕਰ ਲਿਆ। ਜਿਸ ਦੀ ਪਛਾਣ ਸੋਮਨਾਥ ਵਾਸੀ ਪਿੰਡ ਗੜ੍ਹੀ ਕੋਟਾਹਾ ਹਰਿਆਣਾ ਖ਼ਿਲਾਫ਼ ਮਾਈਨਿੰਗ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ।