ਪੰਚਾਇਤੀ ਰਾਜ ਪੈਨਸ਼ਨਰਜ਼ ਯੂਨੀਅਨ ਦਾ ਵਫ਼ਦ ਸਹਾਇਕ ਡਾਇਰੈਕਟਰ ਨੂੰ ਮਿਲਿਆ
ਪੰਚਾਇਤੀ ਰਾਜ ਪੈਨਸ਼ਨਰਜ਼ ਯੂਨੀਅਨ ਦਾ ਵਫ਼ਦ ਸਹਾਇਕ ਡਾਇਰੈਕਟਰ ਨੂੰ ਮਿਲਿਆ
Publish Date: Tue, 02 Dec 2025 07:14 PM (IST)
Updated Date: Tue, 02 Dec 2025 07:17 PM (IST)

ਸੁਰਜੀਤ ਸਿੰਘ ਕੁਹਾੜ, ਪੰਜਾਬੀ ਜਾਗਰਣ, ਲਾਲੜੂ : ਪੰਚਾਇਤੀ ਰਾਜ ਪੈਨਸ਼ਨਰਜ਼ ਯੂਨੀਅਨ ਪੰਜਾਬ ਦਾ ਵਫ਼ਦ ਪੰਚਾਇਤ ਸਮਿਤੀਆਂ ਅਤੇ ਜ਼ਿਲ੍ਹਾ ਪਰਿਸ਼ਦਾਂ ਦੇ ਪੈਨਸ਼ਨਰਾਂ ਦੀਆਂ ਲੰਮੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਸਬੰਧੀ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਪੈਨਸ਼ਨ ਸੈਲ ਮੁਖੀ ਸਹਾਇਕ ਡਾਇਰੈਕਟਰ ਪੁਨੀਤ ਕੌਰ ਨੂੰ ਮਿਲਿਆ। ਵਫ਼ਦ ਵੱਲੋਂ ਸਹਾਇਕ ਡਾਇਰੈਕਟਰ ਨੂੰ ਦੱਸਿਆ ਗਿਆ ਕਿ ਪੇਅ ਕਮਿਸ਼ਨ ਦੇ ਬਕਾਏ ਦੇਣ, ਬੁਢਾਪਾ ਭੱਤਾ ਦੂਜੇ ਪੈਨਸ਼ਨਰਾਂ ਦੀ ਤਰਜ ਤੇ ਦੇਣ, ਹਰ ਮਹੀਨੇ ਦੀ ਪੈਨਸ਼ਨ 10 ਤਰੀਕ ਤੋਂ ਪਹਿਲਾਂ-ਪਹਿਲਾਂ ਦੇਣ ਦੇ ਵਾਅਦੇ ਤਾਂ ਕਰ ਲਏ ਜਾਂਦੇ ਹਨ, ਪਰ ਇਨ੍ਹਾਂ ਵਾਅਦਿਆਂ ’ਤੇ ਖਰਾ ਨਹੀਂ ਉਤਰਿਆ ਜਾਂਦਾ। ਫੈਮਲੀ ਪੈਨਸ਼ਨਰਾਂ ਨੂੰ 65 ਅਤੇ 70 ਸਾਲਾ ਬੁਢਾਪਾ ਭੱਤੇ ਦਾ ਲਾਭ ਨਾ ਦੇ ਕੇ ਉਨ੍ਹਾਂ ਨਾਲ ਧ੍ਰੋਹ ਕਮਾਇਆ ਜਾ ਰਿਹਾ ਹੈ। ਇੰਚਾਰਜ ਨੇ ਵਫ਼ਦ ਨੂੰ ਯਕੀਨ ਦਿਵਾਇਆ ਕਿ ਪੰਚਾਇਤ ਸਮਿਤੀਆਂ ਤੇ ਜ਼ਿਲ੍ਹਾ ਪਰਿਸ਼ਦ ਦੀਆਂ ਚੋਣ ਹੋਣ ਬਾਅਦ ਪੈਨਸ਼ਨਰਾਂ ਦੀਆਂ ਮੰਗਾਂ ਦਾ ਤੇਜ਼ੀ ਨਾਲ ਨਿਪਟਾਰਾ ਕੀਤਾ ਜਾਵੇਗਾ। ਫੈਮਿਲੀ ਪੈਨਸ਼ਨਰਾਂ ਨੂੰ ਬੁਢਾਪਾ ਭੱਤਾ ਦੇਣ ਲਈ ਕਾਰਵਾਈ ਅਰੰਭੀ ਜਾ ਚੁੱਕੀ ਹੈ। ਇਸ ਵਫ਼ਦ ਦੀ ਅਗਵਾਈ ਜਥੇਬੰਦੀ ਦੀ ਸੀਨੀਅਰ ਮੀਤ ਪ੍ਰਧਾਨ ਸ੍ਰੀਮਤੀ ਕਲਵੰਤ ਕੌਰ ਬਾਠ ਵੱਲੋਂ ਕੀਤੀ ਗਈ। ਇਸ ਵਫ਼ਦ ਵਿਚ ਜਥੇਬੰਦੀ ਦੇ ਜਨਰਲ ਸਕੱਤਰ ਗੁਰਮੀਤ ਸਿੰਘ ਭਾਂਖਰਪੁਰ, ਸਕੱਤਰ ਜਗੀਰ ਸਿੰਘ ਢਿੱਲੋਂ, ਪਰਮਜੀਤ ਸਿੰਘ, ਰੀਤ ਵਜਿੰਦਰ ਸਿੰਘ ਤੇ ਰਾਮ ਚਰਨ ਆਦਿ ਵੀ ਸ਼ਾਮਲ ਸਨ।