ਤੇਜ਼ ਰਫ਼ਤਾਰ ਸਵਿਫਟ ਨੇ ਖੜ੍ਹੀ ਕਾਰ ਨੂੰ ਮਾਰੀ ਟੱਕਰ
ਤੇਜ਼ ਰਫ਼ਤਾਰ ਸਵਿਫਟ ਨੇ ਖੜ੍ਹੀ ਕਾਰ ਨੂੰ ਮਾਰੀ ਟੱਕਰ
Publish Date: Tue, 24 Feb 2026 06:54 PM (IST)
Updated Date: Tue, 24 Feb 2026 06:58 PM (IST)
ਸੁਨੀਲ ਕੁਮਾਰ ਭੱਟੀ, ਪੰਜਾਬੀ ਜਾਗਰਣ, ਡੇਰਾਬੱਸੀ : ਡੇਰਾਬੱਸੀ-ਬਰਵਾਲਾ ਰੋਡ ਤੇ ਦੁਪਹਿਰ ਸਮੇਂ ਇਕ ਤੇਜ਼ ਰਫ਼ਤਾਰ ਕਾਰ ਵੱਲੋਂ ਸੜਕ ਕਿਨਾਰੇ ਖੜ੍ਹੀ ਦੂਜੀ ਕਾਰ ਨੂੰ ਜ਼ੋਰਦਾਰ ਟੱਕਰ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਹਾਦਸੇ ਵਿਚ ਰਾਹਤ ਦੀ ਗੱਲ ਇਹ ਰਹੀ ਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ, ਪਰ ਦੋਵੇਂ ਕਾਰਾਂ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਦੁਪਹਿਰ ਸਮੇਂ ਇਕ ਸਵਿਫਟ ਕਾਰ ਕਾਫ਼ੀ ਤੇਜ਼ ਰਫ਼ਤਾਰ ਵਿਚ ਬਰਵਾਲਾ ਰੋਡ ਵੱਲ ਜਾ ਰਹੀ ਸੀ। ਅਚਾਨਕ ਚਾਲਕ ਨੇ ਕਾਰ ਤੋਂ ਕੰਟਰੋਲ ਖੋਹ ਦਿੱਤਾ, ਜਿਸ ਕਾਰਨ ਬੇਕਾਬੂ ਹੋਈ ਸਵਿਫਟ ਨੇ ਸੜਕ ਦੇ ਕਿਨਾਰੇ ਖੜ੍ਹੀ ਇਕ ਹੋਰ ਕਾਰ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ, ਜਿਸ ਕਾਰਨ ਦੋਨਾਂ ਗੱਡੀਆਂ ਦਾ ਨੁਕਸਾਨ ਹੋ ਗਿਆ। ਖੁਸ਼ਕਿਸਮਤੀ ਨਾਲ ਜਿਸ ਸਮੇਂ ਇਹ ਹਾਦਸਾ ਵਾਪਰਿਆ, ਖੜ੍ਹੀ ਕਾਰ ਦੇ ਅੰਦਰ ਕੋਈ ਮੌਜੂਦ ਨਹੀਂ ਸੀ ਅਤੇ ਸਵਿਫਟ ਸਵਾਰ ਵੀ ਸੁਰੱਖਿਅਤ ਦੱਸੇ ਜਾ ਰਹੇ ਹਨ। ਟੱਕਰ ਦੀ ਆਵਾਜ਼ ਸੁਣ ਕੇ ਆਲੇ-ਦੁਆਲੇ ਦੇ ਲੋਕ ਤੁਰੰਤ ਮੌਕੇ ਤੇ ਇਕੱਠੇ ਹੋ ਗਏ।