ਪਿੰਡ ਬਲੌਂਗੀ ਦੇ ਵੱਡੀ ਗਿਣਤੀ ’ਚ ਪਰਿਵਾਰ ‘ਆਪ’ ’ਚ ਸ਼ਾਮਲ
ਪਿੰਡ ਬਲੌਂਗੀ ਦੇ ਵੱਡੀ ਗਿਣਤੀ ’ਚ ਪਰਿਵਾਰ ‘ਆਪ’ ਵਿਚ ਸ਼ਾਮਲ,
Publish Date: Mon, 11 May 2026 06:17 PM (IST)
Updated Date: Mon, 11 May 2026 06:18 PM (IST)

- ਵਿਧਾਇਕ ਕੁਲਵੰਤ ਸਿੰਘ ਨੇ ਕੀਤਾ ਪਾਰਟੀ ’ਚ ਸ਼ਾਮਲ ਹੋਣ ਵਾਲਿਆਂ ਦਾ ਸਵਾਗਤ ਦਰਸ਼ਨ ਸਿੰਘ ਸੋਢੀ, ਪੰਜਾਬੀ ਜਾਗਰਣ ਮੁਹਾਲੀ : ਮੁਹਾਲੀ ਹਲਕੇ ਵਿਚ ਸੋਮਵਾਰ ਨੂੰ ਆਮ ਆਦਮੀ ਪਾਰਟੀ (ਆਪ) ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲਿਆ, ਜਦੋਂ ਕਸਬਾ ਬਲੌਂਗੀ ਦੇ ਵੱਡੀ ਗਿਣਤੀ ’ਚ ਪਰਿਵਾਰਾਂ ਨੇ ‘ਆਪ’ ਸ਼ਾਮਲ ਹੋਣ ਦਾ ਐਲਾਨ ਕੀਤਾ। ਵਿਧਾਇਕ ਕੁਲਵੰਤ ਸਿੰਘ ਨੇ ਪਾਰਟੀ ਵਿਚ ਸ਼ਾਮਲ ਹੋਣ ਵਾਲਿਆਂ ਦਾ ਨਿੱਘਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਬਣਦਾ ਮਾਣ ਸਨਮਾਨ ਦੇਣ ਦਾ ਭਰੋਸਾ ਦਿੱਤਾ। ਇਹ ਪਰਿਵਾਰ ਵੱਖ-ਵੱਖ ਪਾਰਟੀਆਂ ਨਾਲ ਜੁੜੇ ਹੋਏ ਸਨ। ਇਸ ਮੌਕੇ ਜ਼ਿਲ੍ਹਾ ਯੋਜਨਾ ਬੋਰਡ ਦੀ ਚੇਅਰਪਰਸਨ ਅਤੇ ਜ਼ਿਲ੍ਹਾ ਪ੍ਰਧਾਨ ਇੰਜ. ਪ੍ਰਭਜੋਤ ਕੌਰ ਵੀ ਹਾਜ਼ਰ ਸਨ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਰਾਮ ਕੁਮਾਰ ਮੈਂਬਰ ਟਰੇਡਰ ਕਮਿਸ਼ਨ ਦੀ ਪ੍ਰੇਰਨਾ ਕਾਰਨ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਦਾ ਫ਼ੈਸਲਾ ਕੀਤਾ। ਉਨ੍ਹਾਂ ਕਿਹਾ ਕਿ ਇਹ ਚੰਗੀ ਗੱਲ ਹੈ ਕਿ ਨਗਰ ਨਿਗਮ ਚੋਣਾਂ ਦਾ ਐਲਾਨ ਹੁੰਦਿਆਂ ਹੀ ਪਾਰਟੀ ਵਿਚ ਸ਼ਾਮਲ ਹੋਣ ਵਾਲਿਆਂ ਦਾ ਸਿਲਸਿਲਾ ਸ਼ੁਰੂ ਹੋ ਗਿਆ। ਉਨ੍ਹਾਂ ਕਿਹਾ ਕਿ ਬਿਨਾਂ ਸ਼ੱਕ ਨਿਗਮ ਚੋਣਾਂ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਵੱਡੇ ਫ਼ਰਕ ਨਾਲ ਜਿੱਤਣਗੇ। ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਵੱਖ-ਵੱਖ ਪਾਰਟੀਆਂ ਦੇ ਆਗੂ ਅਤੇ ਵਰਕਰ ਵੱਡੀ ਗਿਣਤੀ ਵਿਚ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਜਾ ਰਹੇ ਹਨ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਕੀਤੇ ਜਾ ਰਹੇ ਲੋਕ ਭਲਾਈ ਕੰਮਾਂ ਤੋਂ ਲੋਕ ਸੰਤੁਸ਼ਟ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦਾ ਸਰਬਪੱਖੀ ਵਿਕਾਸ ਤੇਜ਼ੀ ਨਾਲ ਹੋ ਰਿਹਾ ਹੈ ਅਤੇ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਜੋ ਗਰੰਟੀਆਂ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜੋ ਵਾਅਦੇ ਕੀਤੇ ਗਏ ਸਨ, ਉਨ੍ਹਾਂ ਨੂੰ ਅਮਲੀ ਜਾਮਾ ਪਹਿਨਾ ਦਿੱਤਾ ਗਿਆ ਹੈ। ਇਸ ਮੌਕੇ ਰਾਮ ਕੁਮਾਰ, ਕ੍ਰਿਸ਼ਨ ਲਾਲ, ਰੀਟਾ ਦੇਵੀ, ਜਗੀਰ ਸਿੰਘ, ਮਹਾਬੀਰ, ਓਮ ਪ੍ਰਕਾਸ਼, ਬਾਲ ਕਰਮ, ਕਮਲੇਸ਼ ਰਾਣੀ, ਸੁਰਜੀਤ ਕੌਰ, ਅੱਛਾ ਰਾਣੀ, ਕਮਲੇਸ਼, ਸੰਗੀਤਾ ਦੇਵੀ, ਇੰਦੂ ਦੇਵੀ, ਸੰਜੇ ਕੁਮਾਰ, ਰਾਜਵਿੰਦਰ ਸਿੰਘ, ਹਿਮਾਂਸ਼ੂ, ਵਿਨੋਦ ਸ਼ਰਮਾ, ਚਮਲ ਲਾਲ, ਜਗੀਰ ਸਿੰਘ ਅਤੇ ਹੋਰ ਪਤਵੰਤੇ ਹਾਜ਼ਰ ਸਨ।