ਵੱਡੀ ਗਿਣਤੀ ’ਚ ਪਰਿਵਾਰ ਭਾਜਪਾ ’ਚ ਹੋਏ ਸ਼ਾਮਲ
ਵੱਡੀ ਗਿਣਤੀ ’ਚ ਪਰਿਵਾਰ ਭਾਜਪਾ ਵਿਚ ਹੋਏ ਸ਼ਾਮਲ
Publish Date: Mon, 11 May 2026 06:59 PM (IST)
Updated Date: Mon, 11 May 2026 07:00 PM (IST)
ਮਹਿਰਾ, ਪੰਜਾਬੀ ਜਾਗਰਣ ਖਰੜ : ਨਗਰ ਕੌਂਸਲ ਦੀਆਂ ਚੋਣਾਂ ਦੀਆਂ ਸਰਗਰਮੀਆਂ ਵਿਚ ਤੇਜ਼ੀ ਆ ਚੁੱਕੀ ਹੈ। ਇਸ ਦੌਰਾਨ ਭਾਰਤੀ ਜਨਤਾ ਪਾਰਟੀ ਨੂੰ ਨਗਰ ਕੌਂਸਲ ਖਰੜ ਦੇ ਵਾਰਡ ਨੰ. ਛੇ ਵਿਚ ਹੋਰ ਮਜ਼ਬੂਤੀ ਦਿੰਦੇ ਹੋਏ ਸਵਰਗਵਾਸੀ ਸਰਪੰਚ ਪਾਲਾ ਰਾਮ ਦੇ ਪੁੱਤਰ ਅਤੇ ਨੂੰਹ ਸੋਨੀਆ ਦੀ ਅਗਵਾਈ ਵਿਚ ਸੈਂਕੜੇ ਪਰਿਵਾਰ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋਏ। ਇਸ ਮੌਕੇ ਸੀਨੀਅਰ ਭਾਜਪਾ ਆਗੂ ਰਾਣਾ ਰਣਜੀਤ ਸਿੰਘ ਗਿੱਲ ਨੇ ਸਮੂਹ ਪਰਿਵਾਰਾਂ ਨੂੰ ਪਾਰਟੀ ਵਿਚ ਸ਼ਾਮਲ ਕਰਦਿਆਂ ਜੀ ਆਇਆਂ ਆਖਿਆ। ਇਸ ਮੌਕੇ ਰਾਣਾ ਗਿੱਲ ਨੇ ਕਿਹਾ ਕਿ ਜੇਕਰ ਤੁਸੀਂ ਪੰਜਾਬ ਨੂੰ ਬਚਾਉਣਾ ਹੈ ਤਾਂ ਸਾਰੇ ਭੈਣ-ਭਰਾਵਾਂ ਨੂੰ ਭਾਰਤੀ ਜਨਤਾ ਪਾਰਟੀ ਨੂੰ ਲਿਆਉਣਾ ਹੀ ਪਵੇਗਾ ਕਿਉਂਕਿ ਸਿਰਫ਼ ਭਾਜਪਾ ਦੀ ਸਰਕਾਰ ਹੀ ਪੰਜਾਬ ਨੂੰ ਨਸ਼ੇ, ਭ੍ਰਿਸ਼ਟਾਚਾਰ ਤੇ ਗੈਂਗਸਟਰਵਾਦ ਤੋਂ ਮੁਕਤ ਕਰਵਾ ਸਕਦੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੀ ਡਬਲ ਇੰਜਨ ਸਰਕਾਰ ਦੇ ਨਾਲ ਹੀ ਪੰਜਾਬ ਵਿਚ ਵਿਕਾਸ ਦੀ ਰਫ਼ਤਾਰ ਤੇਜ਼ ਹੋਵੇਗੀ। ਇਸ ਮੌਕੇ ਨਰਿੰਦਰ ਰਾਣਾ, ਪਵਨ ਮਨੋਚਾ, ਭਾਰਤ ਰਾਣਾ, ਸੁਖਵਿੰਦਰ ਗੋਲਡੀ, ਵਨੀਤ ਜੈਨ ਸਮੇਤ ਵੱਡੀ ਗਿਣਤੀ ਵਿਚ ਸਮਰਥਕ ਹਾਜ਼ਰ ਸਨ।