ਨਸ਼ਾ ਵੇਚਣ ਦੇ ਦੋਸ਼ ਹੇਠ ਇਕ ਵਿਅਕਤੀ ਕਾਬੂ
ਨਸ਼ਾ ਵੇਚਣ ਦੇ ਦੋਸ਼ ਹੇਠ ਇਕ ਵਿਅਕਤੀ ਕਾਬੂ
Publish Date: Wed, 24 Dec 2025 07:26 PM (IST)
Updated Date: Wed, 24 Dec 2025 07:28 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਐੱਸਏਐੱਸ ਨਗਰ : ਬਲੌਂਗੀ ਪੁਲਿਸ ਵੱਲੋਂ ਨਸ਼ਾ ਵੇਚਣ ਦੇ ਦੋਸ਼ ਹੇਠ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਬਲੌਂਗੀ ਦੇ ਐੱਸਐੱਚਓ ਪੈਰੀ ਵਿੰਕਲ ਗਰੇਵਾਲ ਨੇ ਦੱਸਿਆ ਕਿ ਇਸ ਵਿਅਕਤੀ ਨੂੰ ਐੱਸਐੱਸਪੀ ਹਰਮਨਦੀਪ ਸਿੰਘ ਹਾਂਸ ਦੀਆਂ ਹਦਾਇਤਾਂ ਤੇ ਸਮਾਜ ਵਿਰੋਧੀ ਅਨਸਰਾਂ ਦੇ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਕਾਬੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਬਲੌਂਗੀ ਪੁਲਿਸ ਦੇ ਏਐੱਸਆਈ ਲਖਵੀਰ ਸਿੰਘ ਅਤੇ ਏਐੱਸਆਈ ਅਮਨਦੀਪ ਸਿੰਘ ਨੂੰ ਐੱਸ/ਸੀਟੀ ਜਗਜੀਤ ਸਿੰਘ, ਐੱਸ/ਸੀਟੀ ਅਜੈ ਗਿੱਲ ਅਤੇ ਪੀਐੱਚਜੀ ਨਰਿੰਦਰ ਕੁਮਾਰ ਦੇ ਨਾਲ ਗਸ਼ਤ ਅਤੇ ਚੈਕਿੰਗ ਦੌਰਾਨ ਜਾਣਕਾਰੀ ਮਿਲੀ ਸੀ ਕਿ ਵਿਸ਼ਾਲ ਵਾਸੀ ਨੇੜੇ ਸ਼ਿਵ ਮੰਦਰ, ਜਸ ਪੀਜੀ, ਏਕਤਾ ਕਾਲੋਨੀ ਬਲੌਂਗੀ ਹੈਰੋਇਨ ਦਾ ਨਸ਼ਾ ਵੇਚਣ ਦਾ ਧੰਦਾ ਕਰਦਾ ਹੈ। ਉਨ੍ਹਾਂ ਦੱਸਿਆ ਕਿ ਇਸ ਜਾਣਕਾਰੀ ਦੇ ਆਧਾਰ ’ਤੇ ਪੁਲਿਸ ਵੱਲੋਂ ਐੱਨਡੀਪੀਐੱਸ ਐਕਟ ਦੀ ਧਾਰਾ 21-61-85 ਤਹਿਤ ਮਾਮਲਾ ਦਰਜ ਕਰਕੇ ਛਾਪੇਮਾਰੀ ਕੀਤੀ ਗਈ ਅਤੇ ਉਕਤ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਉਸਦੇ ਕਬਜ਼ੇ ਤੋਂ 12.34 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਇਸ ਵਿਅਕਤੀ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ ਅਤੇ ਉਸ ਤੋਂ ਪੁਛਗਿਛ ਕੀਤੀ ਜਾ ਰਹੀ ਹੈ।