‘ਆਪ’ ਉਮੀਦਵਾਰ ਹਰਜੀਤ ਢਿੱਲੋਂ ਨੇ ਪਿੰਡ ਵਾਸੀਆਂ ਨਾਲ ਕੀਤਾ ਚੋਣ ਪ੍ਰਚਾਰ
‘ਆਪ’ ਦੇ ਉਮੀਦਵਾਰ ਹਰਜੀਤ ਢਿੱਲੋਂ ਨੇ ਪਿੰਡ ਵਾਸੀਆਂ ਨਾਲ ਕੀਤਾ ਚੋਣ ਪ੍ਰਚਾਰ
Publish Date: Mon, 18 May 2026 09:38 PM (IST)
Updated Date: Mon, 18 May 2026 09:39 PM (IST)
ਪੰਜਾਬੀ ਜਾਗਰਣ ਰਿਪੋਰਟਰ, ਮੁਹਾਲੀ : ਮੁਹਾਲੀ ਨਗਰ ਨਿਗਮ ਚੋਣਾਂ ਲਈ ਸਾਬਕਾ ਸਰਪੰਚ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਜੀਤ ਸਿੰਘ ਢਿੱਲੋਂ ਨੇ ਸੋਮਵਾਰ ਨੂੰ ਚੋਣ ਪ੍ਰਚਾਰ ਤੇਜ਼ ਕਰਦਿਆਂ ਵਾਰਡ ਨੰ. 22 ਵਿਚ ਘਰ-ਘਰ ਜਾ ਕੇ ਵੋਟਾਂ ਮੰਗੀਆਂ। ਹਰਜੀਤ ਢਿੱਲੋਂ ਨੇ ਦਾਅਵਾ ਕੀਤਾ ਕਿ ਉਨ੍ਹਾਂ ਨੂੰ ਨੌਜਵਾਨਾਂ, ਬਜ਼ੁਰਗਾਂ ਅਤੇ ਔਰਤਾਂ ਦਾ ਪੂਰਾ ਸਮਰਥਨ ਮਿਲ ਰਿਹਾ ਹੈ ਅਤੇ ਇਲਾਕੇ ਦੇ ਲੋਕ ਭਗਵੰਤ ਮਾਨ ਸਰਕਾਰ ਦੇ ਕੀਤੇ ਕੰਮਾਂ ਅਤੇ ਵਿਧਾਇਕ ਕੁਲਵੰਤ ਸਿੰਘ ਦੀਆਂ ਲੋਕਪੱਖੀ ਨੀਤੀਆਂ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹਨ।
ਉਨ੍ਹਾਂ ਕਿਹਾ ਕਿ ਨਗਰ ਨਿਗਮ ਚੋਣਾਂ ਵਿਚ ‘ਆਪ’ ਨੂੰ ਬਹੁਮਤ ਮਿਲਣ ਦੀ ਆਸ ਹੈ ਕਿਉਂਕਿ ਵਿਰੋਧੀ ਪਾਰਟੀਆਂ ਨੇ ਇਕ ਦੂਜੇ ਦੀਆਂ ਲੱਤਾਂ ਖਿੱਚਣ ਅਤੇ ਦੂਸ਼ਣਬਾਜ਼ੀ ਤੋਂ ਬਿਨਾਂ ਕੋਈ ਕੰਮ ਨਹੀਂ ਕੀਤਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੇ ਪਹਿਲਾਂ ਇਹ ਦੇਖ ਲਿਆ ਹੈ ਕਿ ਸਰਕਾਰ ਵਿਰੁੱਧ ਆਪਣਾ ਨੁਮਾਇੰਦਾ ਚੁਣ ਕੇ ਕੋਈ ਲਾਭ ਨਹੀਂ ਹੋਇਆ। ਇਸ ਲਈ ਐਤਕੀਂ ਲੋਕ ਬਹੁਤ ਸੋਚ ਸਮਝ ਕੇ ਆਪਣੇ ਵੋਟ ਦਾ ਇਸਤੇਮਾਲ ਕਰਨਗੇ। ਢਿੱਲੋਂ ਨੇ ਵੋਟਰਾਂ ਨੂੰ ਅਪੀਲ ਕੀਤੀ ਕਿ ਆਪਣੇ ਇਲਾਕੇ ਦੇ ਸਰਬਪੱਖੀ ਵਿਕਾਸ ਲਈ ਚੰਗੇ ਅਤੇ ਸੁਲਝੇ ਹੋਏ ਉਮੀਦਵਾਰ ਨੂੰ ਹੀ ਵੋਟ ਪਾਉਣ ਤਾਂ ਜੋ ਯੋਜਨਾਬੰਦ ਤਰੀਕੇ ਨਾਲ ਵਿਕਾਸ ਨੂੰ ਤਰਜ਼ੀਹ ਦਿੱਤੀ ਜਾ ਸਕੇ।