‘ਆਪ’ ਵਿਧਾਇਕ ਦੇ ਬੇਟੇ ਸਰਬਜੀਤ ਸਿੰਘ ਨੇ ਘਰ-ਘਰ ਜਾ ਕੇ ਮੰਗੀਆਂ ਵੋਟਾਂ
‘ਆਪ’ ਵਿਧਾਇਕ ਦੇ ਬੇਟੇ ਸਰਬਜੀਤ ਸਿੰਘ ਨੇ ਘਰ-ਘਰ ਜਾ ਕੇ ਮੰਗੀਆਂ ਵੋਟਾਂ
Publish Date: Mon, 18 May 2026 08:44 PM (IST)
Updated Date: Mon, 18 May 2026 08:45 PM (IST)
ਪੰਜਾਬੀ ਜਾਗਰਣ ਰਿਪੋਰਟਰ, ਮੁਹਾਲੀ : ਮੁਹਾਲੀ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਕੁਲਵੰਤ ਸਿੰਘ ਦੇ ਬੇਟੇ ਅਤੇ ਵਾਰਡ ਨੰ. 42 ਤੋਂ ਉਮੀਦਵਾਰ ਸਰਬਜੀਤ ਸਿੰਘ ਸਮਾਣਾ ਨੇ ਚੋਣ ਮੁਹਿੰਮ ਨੂੰ ਤੇਜ਼ ਕਰਦਿਆਂ ਸੋਮਵਾਰ ਨੂੰ ਘਰ-ਘਰ ਜਾ ਕੇ ਵੋਟਾਂ ਮੰਗੀਆਂ। ਉਨ੍ਹਾਂ ਕਿਹਾ ਕਿ ਚੋਣ ਪ੍ਰਚਾਰ ਦੌਰਾਨ ਸ਼ਹਿਰ ਵਾਸੀਆਂ ਦਾ ਪੂਰਾ ਸਮਰਥਨ ਮਿਲ ਰਿਹਾ ਹੈ ਅਤੇ ਉਹ ਵਿਕਾਸ ਦੇ ਨਾਂ ’ਤੇ ਵੋਟਾਂ ਮੰਗ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬੇ ਦੀ ‘ਆਪ’ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕਰ ਦਿੱਤੇ ਹਨ ਅਤੇ ਹੁਣ ਸਾਰਾ ਧਿਆਨ ਸਿਰਫ਼ ਵਿਕਾਸ ਕੰਮਾਂ ’ਤੇ ਲਾਇਆ ਜਾ ਰਿਹਾ ਹੈ। ਸਰਬਜੀਤ ਸਿੰਘ ਸਮਾਣਾ ਨੇ ਕਿਹਾ ਕਿ ਮੁਫ਼ਤ ਬਿਜਲੀ ਸਮੇਤ ਕਰਜ਼ਾ ਮੁਆਫ਼ੀ ਅਤੇ ਔਰਤਾਂ ਨੂੰ 1000 ਰੁਪਏ ਅਤੇ 1500 ਰੁਪਏ ਦੇਣ ਦੇ ਐਲਾਨ ਤੋਂ ਲੋਕ ਖ਼ਾਸ ਕਰਕੇ ਔਰਤਾਂ ਕਾਫ਼ੀ ਖੁਸ਼ ਹਨ ਕਿਉਂਕਿ ਇਸ ਤੋਂ ਪਹਿਲਾਂ ਕਿਸੇ ਸਰਕਾਰ ਨੇ ਲੋਕਾਂ ਦੀ ਬਾਂਹ ਨਹੀਂ ਫੜੀ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਵਿਕਾਸ ਲਈ ਉਨ੍ਹਾਂ ਨੇ ਪਹਿਲਾਂ ਵੀ ਕੋਈ ਕਸਰ ਨਹੀਂ ਛੱਡੀ ਹੈ ਅਤੇ ਹੁਣ ਆਉਣ ਵਾਲੇ ਸਮੇਂ ਵਿਚ ਵੀ ਮੁਹਾਲੀ ਨੂੰ ਵਿਕਾਸ ਪੱਖੋਂ ਨਮੂਨੇ ਦਾ ਸ਼ਹਿਰ ਬਣਾਇਆ ਜਾਵੇਗਾ।