ਪੰਜਾਬ ਪ੍ਰਸ਼ਾਸਨ 'ਚ ਵੱਡਾ ਫੇਰਬਦਲ: ਮੁੱਖ ਸਕੱਤਰ ਵੱਲੋਂ 3 ਸੀਨੀਅਰ IAS ਅਧਿਕਾਰੀਆਂ ਦੇ ਤਬਾਦਲੇ
ਪੰਜਾਬ ਸਰਕਾਰ ਨੇ ਪ੍ਰਸ਼ਾਸਨਿਕ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਤੁਰੰਤ ਪ੍ਰਭਾਵ ਨਾਲ 3 ਸੀਨੀਅਰ ਆਈ.ਏ.ਐਸ. (IAS) ਅਧਿਕਾਰੀਆਂ ਦੇ ਤਬਾਦਲੇ ਅਤੇ ਤੈਨਾਤੀਆਂ ਦੇ ਹੁਕਮ ਜਾਰੀ ਕੀਤੇ ਹਨ।
Publish Date: Thu, 21 May 2026 04:32 PM (IST)
Updated Date: Thu, 21 May 2026 04:50 PM (IST)
ਸਟਾਫ਼ ਰਿਪੋਰਟਰ, ਚੰਡੀਗੜ੍ਹ: ਪੰਜਾਬ ਸਰਕਾਰ ਨੇ ਪ੍ਰਸ਼ਾਸਨਿਕ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਤੁਰੰਤ ਪ੍ਰਭਾਵ ਨਾਲ 3 ਸੀਨੀਅਰ ਆਈ.ਏ.ਐਸ. (IAS) ਅਧਿਕਾਰੀਆਂ ਦੇ ਤਬਾਦਲੇ ਅਤੇ ਤੈਨਾਤੀਆਂ ਦੇ ਹੁਕਮ ਜਾਰੀ ਕੀਤੇ ਹਨ। ਪੰਜਾਬ ਦੇ ਰਾਜਪਾਲ ਦੀ ਪ੍ਰਵਾਨਗੀ ਤੋਂ ਬਾਅਦ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵੱਲੋਂ ਜਾਰੀ ਸੂਚੀ ਅਨੁਸਾਰ, ਅਧਿਕਾਰੀਆਂ ਨੂੰ ਨਵੇਂ ਅਹੁਦਿਆਂ ਦੇ ਨਾਲ-ਨਾਲ ਵਾਧੂ ਚਾਰਜ ਵੀ ਸੌਂਪੇ ਗਏ ਹਨ।