ਪੰਜਾਬ ਸਰਕਾਰ ਨੇ ਸ਼ੁੱਕਰਵਾਰ ਨੂੰ ਪ੍ਰਸ਼ਾਸਨਿਕ ਪੱਧਰ 'ਤੇ ਵੱਡਾ ਫੇਰਬਦਲ ਕਰਦਿਆਂ 7 IAS ਅਧਿਕਾਰੀਆਂ ਦੇ ਤਬਾਦਲੇ ਅਤੇ ਨਵੀਆਂ ਨਿਯੁਕਤੀਆਂ ਦੇ ਹੁਕਮ ਜਾਰੀ ਕੀਤੇ ਹਨ। ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵੱਲੋਂ ਜਾਰੀ ਹੁਕਮਾਂ ਅਨੁਸਾਰ, ਇਨ੍ਹਾਂ ਅਧਿਕਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਆਪਣੀਆਂ ਨਵੀਆਂ ਜ਼ਿੰਮੇਵਾਰੀਆਂ ਸੰਭਾਲਣ ਦੇ ਨਿਰਦੇਸ਼ ਦਿੱਤੇ ਗਏ ਹਨ।

ਸਟੇਟ ਬਿਊਰੋ, ਚੰਡੀਗੜ੍ਹ: ਪੰਜਾਬ ਸਰਕਾਰ ਨੇ ਸ਼ੁੱਕਰਵਾਰ ਨੂੰ ਪ੍ਰਸ਼ਾਸਨਿਕ ਪੱਧਰ 'ਤੇ ਵੱਡਾ ਫੇਰਬਦਲ ਕਰਦਿਆਂ 7 IAS ਅਧਿਕਾਰੀਆਂ ਦੇ ਤਬਾਦਲੇ ਅਤੇ ਨਵੀਆਂ ਨਿਯੁਕਤੀਆਂ ਦੇ ਹੁਕਮ ਜਾਰੀ ਕੀਤੇ ਹਨ। ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵੱਲੋਂ ਜਾਰੀ ਹੁਕਮਾਂ ਅਨੁਸਾਰ, ਇਨ੍ਹਾਂ ਅਧਿਕਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਆਪਣੀਆਂ ਨਵੀਆਂ ਜ਼ਿੰਮੇਵਾਰੀਆਂ ਸੰਭਾਲਣ ਦੇ ਨਿਰਦੇਸ਼ ਦਿੱਤੇ ਗਏ ਹਨ।
| ਅਧਿਕਾਰੀ ਦਾ ਨਾਂ | ਨਵੀਂ ਨਿਯੁਕਤੀ / ਵਿਭਾਗ |
| ਕਮਲ ਕਿਸ਼ੋਰ ਯਾਦਵ | ਸਕੱਤਰ, ਆਮ ਰਾਜ ਪ੍ਰਬੰਧ ਅਤੇ ਤਾਲਮੇਲ; ਵਾਧੂ ਚਾਰਜ: ਵਿਗਿਆਨ, ਤਕਨਾਲੋਜੀ ਤੇ ਵਾਤਾਵਰਣ ਅਤੇ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ। |
| ਅਰਸ਼ਦੀਪ ਸਿੰਘ ਥਿੰਦ | ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ; ਵਾਧੂ ਚਾਰਜ: ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ। |
| ਅਮਿਤ ਤਲਵਾੜ | ਵਿਸ਼ੇਸ਼ ਸਕੱਤਰ, ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ; ਨੋਡਲ ਅਧਿਕਾਰੀ (ਡਰੱਗ ਅਤੇ ਜਾਤੀ ਜਨਗਣਨਾ)। |
| ਪਰਮਿੰਦਰ ਪਾਲ ਸਿੰਘ | ਵਿਸ਼ੇਸ਼ ਸਕੱਤਰ, ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ। |
| ਗੌਤਮ ਜੈਨ | ਪ੍ਰਬੰਧਕੀ ਨਿਰਦੇਸ਼ਕ (MD), ਪੰਜਾਬ ਸਿਹਤ ਸਿਸਟਮ ਕਾਰਪੋਰੇਸ਼ਨ। |
| ਜਸਬੀਰ ਸਿੰਘ-II | ਵਾਧੂ ਚਾਰਜ: ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਲਿਮਟਿਡ। |
| ਪੱਲਵੀ ਮਿਸ਼ਰਾ (2023 ਬੈਚ) | SDM, ਕਲਾਨੌਰ। |
ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਹੀ ਸਰਕਾਰ ਨੇ ਇੱਕ ਹੋਰ ਵੱਡੀ ਕਾਰਵਾਈ ਕਰਦਿਆਂ 6 IAS ਅਤੇ 39 PCS ਅਧਿਕਾਰੀਆਂ ਦੇ ਤਬਾਦਲੇ ਕੀਤੇ ਸਨ। ਇਸ ਵਿੱਚ ਨੀਲਿਮਾ ਨੂੰ ਗ੍ਰਹਿ ਵਿਭਾਗ ਦਾ ਸਕੱਤਰ ਨਿਯੁਕਤ ਕੀਤਾ ਗਿਆ ਹੈ।
ਪ੍ਰਸ਼ਾਸਨਿਕ ਸੁਧਾਰ ਦੀ ਕੋਸ਼ਿਸ਼:
ਸਰਕਾਰ ਦੇ ਇਸ ਕਦਮ ਨੂੰ ਪ੍ਰਸ਼ਾਸਨਿਕ ਢਾਂਚੇ ਵਿੱਚ ਮਜ਼ਬੂਤੀ ਅਤੇ ਵੱਖ-ਵੱਖ ਵਿਭਾਗਾਂ ਦੀ ਕਾਰਜਕੁਸ਼ਲਤਾ ਵਧਾਉਣ ਦੀ ਕੋਸ਼ਿਸ਼ ਵਜੋਂ ਦੇਖਿਆ ਜਾ ਰਿਹਾ ਹੈ। ਖ਼ਾਸ ਕਰਕੇ ਗ੍ਰਹਿ, ਖੇਤੀਬਾੜੀ, ਟਰਾਂਸਪੋਰਟ ਅਤੇ ਮਾਲ ਵਿਭਾਗ ਵਰਗੇ ਅਹਿਮ ਮਹਿਕਮਿਆਂ ਵਿੱਚ ਨਵੀਆਂ ਤਾਇਨਾਤੀਆਂ ਕੀਤੀਆਂ ਗਈਆਂ ਹਨ।