ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਤੋਂ ਬਾਅਦ ਕਾਂਗਰਸ 'ਚ ਵੱਡੇ ਫੇਰਬਦਲ ਦੀ ਤਿਆਰੀ, ਹਾਈਕਮਾਨ ਨੇ 5 ਦਿੱਗਜ ਦਿੱਲੀ ਕੀਤੇ ਤਲਬ
ਦੱਸਿਆ ਜਾਂਦਾ ਹੈ ਕਿ ਭਾਜਪਾ ਵਲੋ ਪੰਜਾਬ ਦੀ ਲੀਡਰਸ਼ਿਪ ਵਿਚ ਬਦਲਾਅ ਕੀਤੇ ਜਾਣ ਬਾਅਦ ਕਾਂਗਰਸ ਨੇ ਵੀ ਹਾਈਕਮਾਨ ਨੇ ਵੀ ਸੂਬਾ ਲੀਡਰਸ਼ਿਪ ਵਿਚ ਬਦਲਾਅ ਕਰਨ ਬਾਰੇ ਵਿਚਾਰ ਕਰ ਰਹੀ ਹੈ ਕਿਉਕਿ ਵਿਧਾਨ ਸਭਾ ਦੀਆਂ ਚੋਣਾਂ ਨੂੰ ਬਹੁਤ ਘਟ ਸਮਾਂ ਰਹਿ ਗਿਆ ਹੈ।
Publish Date: Thu, 28 May 2026 02:46 PM (IST)
Updated Date: Thu, 28 May 2026 02:56 PM (IST)
ਜੈ ਸਿੰਘ ਛਿੱਬਰ, ਪੰਜਾਬੀ ਜਾਗਰਣ, ਚੰਡੀਗੜ੍ਹ : ਕਾਂਗਰਸ ਹਾਈਕਮਾਨ ਨੇ ਸ਼ੁੱਕਰਵਾਰ ਨੂੰ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਮੇਤ ਪੰਜ ਆਗੂਆਂ ਨੂੰ ਦਿੱਲੀ ਤਲਬ ਕੀਤਾ ਹੈ। ਦੱਸਿਆ ਜਾੰਦਾ ਹੈ ਕਿ ਪਾਰਟੀ ਪ੍ਰਧਾਨ ਮਲਿਕਾ ਅਰੁਜਨ ਖੜਗੇ, ਸਾਬਕਾ ਪ੍ਰਧਾਨ ਤੇ ਵਿਰੋਧੀ ਧਿਰ ਦੇ ਲੀਡਰ ਰਾਹੁਲ ਗਾਂਧੀ ਵਲੋ ਮੀਟਿੰਗ ਕੀਤੀ ਜਾਵੇਗੀ। ਜਾਣਕਾਰੀ ਅਨੁਸਾਰ ਮੀਟਿੰਗ ਵਿਚ ਸੂਬਾ ਕਾਰਜਕਾਰਨੀ ਵਿਚ ਬਦਲਾਅ ਬਾਰੇ ਚਰਚਾ ਕੀਤੇ ਜਾਣ ਦੀ ਸੰਭਾਵਨਾਂ ਹੈ।
ਦੱਸਿਆ ਜਾਂਦਾ ਹੈ ਕਿ ਭਾਜਪਾ ਵਲੋ ਪੰਜਾਬ ਦੀ ਲੀਡਰਸ਼ਿਪ ਵਿਚ ਬਦਲਾਅ ਕੀਤੇ ਜਾਣ ਬਾਅਦ ਕਾਂਗਰਸ ਨੇ ਵੀ ਹਾਈਕਮਾਨ ਨੇ ਵੀ ਸੂਬਾ ਲੀਡਰਸ਼ਿਪ ਵਿਚ ਬਦਲਾਅ ਕਰਨ ਬਾਰੇ ਵਿਚਾਰ ਕਰ ਰਹੀ ਹੈ ਕਿਉਕਿ ਵਿਧਾਨ ਸਭਾ ਦੀਆਂ ਚੋਣਾਂ ਨੂੰ ਬਹੁਤ ਘਟ ਸਮਾਂ ਰਹਿ ਗਿਆ ਹੈ।
ਸੂਤਰਾਂ ਅਨੁਸਾਰ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਲੋਕ ਸਭਾ ਮੈਂਬਰ ਸੁਖਜਿੰਦਰ ਸਿੰਘ ਰੰਧਾਵਾਂ, ਸਾਬਕਾ ਮੁੱਖ ਮੰਤਰੀ ਤੇ ਮੈਂਬਰ ਪਾਰਲੀਮੈਂਟ ਚਰਨਜੀਤ ਸਿੰਘ ਚੰਨੀ ਅਤੇ ਡਾ ਅਮਰ ਸਿੰਘ ਨੂੰ ਮੀਟਿੰਗ ਵਿਚ ਸ਼ਾਮਲ ਹੋਣ ਲਈ ਬੁਲਾਇਆ ਗਿਆ ਹੈ।
ਦੱਸਿਆ ਜਾਂਦਾ ਹੈ ਕਿ ਪ੍ਰਧਾਨਗੀ ਦੀ ਦੌੜ ਵਿਚ ਸਾਬਕਾ ਮੈਂਬਰ ਪਾਰਲੀਮੈਂਟ ਵਿਜੈ ਇੰਦਰ ਸਿੰਗਲਾ ਸਭਤੋ ਅੱਗੇ ਚੱਲ ਰਹੇ ਹਨ। ਇਸੇ ਤਰਾਂ ਚਰਨਜੀਤ ਸਿੰਘ ਚੰਨੀ ਅਤੇ ਪ੍ਰਤਾਪ ਸਿੰਘ ਬਾਜਵਾ ਵਿਚੋ ਕਿਸੇ ਇਕ ਨੂੰ ਕੰਪੈਨ ਕਮੇਟੀ ਦਾ ਚੇਅਰਮੈਨ ਲਗਾਇਆ ਜਾ ਸਕਦਾ ਹੈ। ਜਲੰਧਰ ਤੋ ਵਿਧਾਇਕ ਤੇ ਸਾਬਕਾ ਉਲੰਪੀਅਨ ਪਰਗਟ ਸਿੰਘ ਨੂੰ ਵਿਰੋਧੀ ਧਿਰ ਦੇ ਨੇਤਾ ਦੀ ਜੁੰਮੇਵਾਰੀ ਮਿਲ ਸਕਦੀ ਹੈ।