ਕਾਨੂੰਨ-ਵਿਵਸਥਾ ’ਤੇ ਸਵਾਲ ਚੁੱਕਣ ਵਾਲਾ ਅਕਾਲੀ ਦਲ ਹੈ ਗੈਂਗਸਟਰਾਂ ਦਾ ਮਦਦਗਾਰ, ਪੰਨੂ ਨੇ ਕਿਹਾ- ਬਦਨਾਮ ਗੈਂਗਸਟਰਾਂ ਦੇ ਰਿਸ਼ਤੇਦਾਰ SAD ਨੇ ਬਣਾਏ ਸਿਆਸਤਦਾਨ
ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਹਾਲਤ ਇਸ ਵੇਲੇ ਇਹੋ-ਜਿਹੀ ਹੈ ਕਿ ਇਕ ਪਾਸੇ ਉਹ ਸ਼ਾਂਤੀ ਦੀਆਂ ਗੱਲਾਂ ਕਰਦੇ ਹਨ, ਦੂਜੇ ਪਾਸੇ ਵਿਦੇਸ਼ ਬੈਠੇ ਬਦਨਾਮ ਗੈਂਗਸਟਰ ਦੀ ਕੈਨੇਡਾ ਤੋਂ ਪਰਤੀ ਪਤਨੀ ਨੂੰ ‘ਹਲਕਾ ਇੰਚਾਰਜ’ ਬਣਾ ਕੇ ਸਿਆਸੀ ਤਾਕਤ ਸੌਂਪ ਰਹੇ ਹਨ, ਇਸ ਦੀ ਸੱਸ ਨੂੰ ਦਲ ਨੇ ਵਿਧਾਨ ਸਭਾ ਚੋਣ ਮੌਕੇ ਟਿਕਟ ਦਿੱਤੀ ਸੀ।
Publish Date: Fri, 01 May 2026 08:21 AM (IST)
Updated Date: Fri, 01 May 2026 08:24 AM (IST)
ਸਟੇਟ ਬਿਊਰੋ, ਜਾਗਰਣ, ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਹੈ ਕਿ ਸੂਬੇ ਦੀ ਕਾਨੂੰਨ-ਵਿਵਸਥਾ ’ਤੇ ਸਵਾਲ ਕਰਨ ਦਵਾਲਾ ਅਕਾਲੀ ਦਲ (ਬਾਦਲ) ਅਸਲ ਵਿਚ ਅਪਰਾਧੀਆਂ ਤੇ ਗੈਂਗਸਟਰਾਂ ਨੂੰ ਸਰਪ੍ਰਸਤੀ ਦੇਣ ਵਿਚ ਮੋਹਰੀ ਰਿਹਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਹਾਲਤ ਇਸ ਵੇਲੇ ਇਹੋ-ਜਿਹੀ ਹੈ ਕਿ ਇਕ ਪਾਸੇ ਉਹ ਸ਼ਾਂਤੀ ਦੀਆਂ ਗੱਲਾਂ ਕਰਦੇ ਹਨ, ਦੂਜੇ ਪਾਸੇ ਵਿਦੇਸ਼ ਬੈਠੇ ਬਦਨਾਮ ਗੈਂਗਸਟਰ ਦੀ ਕੈਨੇਡਾ ਤੋਂ ਪਰਤੀ ਪਤਨੀ ਨੂੰ ‘ਹਲਕਾ ਇੰਚਾਰਜ’ ਬਣਾ ਕੇ ਸਿਆਸੀ ਤਾਕਤ ਸੌਂਪ ਰਹੇ ਹਨ, ਇਸ ਦੀ ਸੱਸ ਨੂੰ ਦਲ ਨੇ ਵਿਧਾਨ ਸਭਾ ਚੋਣ ਮੌਕੇ ਟਿਕਟ ਦਿੱਤੀ ਸੀ। ਪੰਨੂ ਨੇ ਅੱਗੇ ਦੱਸਿਆ ਕਿ ਅਕਾਲੀ ਦਲ (ਬਾਦਲ) ਨੇ ਸਿਰਫ਼ ਇਸੇ ਇਕ ਹਲਕੇ ਵਿਚ ਨਹੀਂ, ਸਗੋਂ ਕਈ ਚੋਣ ਹਲਕਿਆਂ ਵਿਚ ਇਸੇ ਤਰ੍ਹਾਂ ਦੇ ਗੈਂਗਸਟਰਾਂ ਦੇ ਨੇੜਲਿਆਂ ਨੂੰ ਮੁੱਖ ਧਾਰਾ ਦੀ ਸਿਆਸਤ ਵਿਚ ਫਿੱਟ ਕਰਨ ਦੀ ਕੋਸ਼ਿਸ਼ ਕੀਤੀ ਹੈ।
‘ਆਪ’ ਦੇ ਸੀਨੀਅਰ ਆਗੂ ਨੇ ਅਕਾਲੀ ਦਲ (ਬਾਦਲ) ਦੀ ਲੀਡਰਿਸ਼ਪ ਨੂੰ ਸਿੱਧਾ ਸਵਾਲ ਕੀਤਾ ਕਿ ‘ਕੀ ਉਨ੍ਹਾਂ ਦੀ ਪਾਰਟੀ ਵਿਚ ਇਮਾਨਦਾਰ ਵਰਕਰਾਂ ਦੀ ਘਾਟ ਹੈ ਕਿ ਹੁਣ ਪਾਰਟੀ ਚਲਾਉਣ ਲਈ ਗੈਂਗਸਟਰਾਂ ਦੇ ਪਰਿਵਾਰਾਂ ਦੀ ਮਦਦ ਲੈਣੀ ਪੈ ਰਹੀ ਹੈ, ਇਹ ਪੰਜਾਬ ਦੇ ਲੋਕਾਂ ਨਾਲ ਸਿੱਧਾ ਧੋਖਾ ਹੈ’। ਉਨ੍ਹਾਂ ਕਿਹਾ ਕਿ ਬਦਨਾਮ ਗੈਂਗਸਟਰ ਗੋਲਡੀ ਬਰਾੜ ਦੇ ਮਾਪਿਆਂ ਖ਼ਿਲਾਫ਼ ਜਬਰਨ ਵਸੂਲੀ ਦੇ ਮਾਮਲੇ ਵਿਚ ਮੁਕੱਦਮਾ ਦਰਜ ਕੀਤਾ ਗਿਆ ਸੀ। ਜਦੋਂ ਗੋਲਡੀ ਦੇ ਮਾਪਿਆਂ ਨੇ ਇਸ ਕਾਰਵਾਈ ਵਿਰੁੱਧ ਪੰਜਾਬ-ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਤਾਂ ਅਦਾਲਤ ਨੇ ਬਰਾੜ ਜੋੜੇ ਦੀ ਪਟੀਸ਼ਨ ਕਰ ਦਿੱਤੀ ਹੈ। ਹੈਰਾਨੀ ਦੀ ਗੱਲ ਹੈ ਕਿ ਗੈਂਗਸਟਰ ਗੋਲਡੀ ਬਰਾੜ ਦੇ ਪਰਿਵਾਰ ਦੀ ਤਰਫੋਂ ਅਦਾਲਤ ਵਿਚ ਪੇਸ਼ ਹੋਣ ਵਾਲੇ ਵਕੀਲ ਸਿੱਧੇ ਤੌਰ ’ਤੇ ਅਕਾਲੀ ਦਲ (ਬਾਦਲ) ਨਾਲ ਜੁੜੇ ਸਨ। ਉਨ੍ਹਾਂ ਭੇਤ ਖੋਲ੍ਹਦਿਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਅਕਾਲੀ ਦਲ (ਬਾਦਲ) ਦਾ ਦੋਗਲਾ ਚਿਹਰਾ ਪੂਰੀ ਤਰ੍ਹਾਂ ਬੇਨਕਾਬ ਹੋ ਚੁੱਕਾ ਹੈ।