ਅਮਾਰੀ ਵੈਨਟੇਜ ਆਰਕ ਗਰੁੱਪ ਵੱਲੋਂ ਔਰਤਾਂ ਦਾ ਵਿਸ਼ੇਸ਼ ਸਨਮਾਨ
ਅਮਾਰੀ ਵੈਨਟੇਜ ਆਰਕ ਗਰੁੱਪ ਵੱਲੋਂ ਮਹਿਲਾਵਾਂ ਦਾ ਵਿਸ਼ੇਸ਼ ਸਨਮਾਨ
Publish Date: Mon, 09 Mar 2026 09:36 PM (IST)
Updated Date: Mon, 09 Mar 2026 09:39 PM (IST)
ਰਣਜੀਤ ਸਿੰਘ ਰਾਣਾ, ਪੰਜਾਬੀ ਜਾਗਰਣ ਐੱਸਏਐੱਸ ਨਗਰ : ਕੌਮਾਂਤਰੀ ਮਹਿਲਾ ਦਿਵਸ ਮੌਕੇ ਮੁਹਾਲੀ ਵਿਖੇ ਅਮਾਰੀ ਵੈਨਟੇਜ ਆਰਕ ਗਰੁੱਪ ਦੇ ਮੈਂਬਰਾਂ ਵੱਲੋਂ ਸਮਾਜ ਵਿਚ ਆਪਣਾ ਵਿਲੱਖਣ ਅਤੇ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ ਔਰਤਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਸਮਾਗਮ ਦੌਰਾਨ ਔਰਤਾਂ ਦੀ ਹਿੰਮਤ, ਲਗਨ ਅਤੇ ਸਮਾਜ ਨਿਰਮਾਣ ਵਿਚ ਉਨ੍ਹਾਂ ਦੇ ਅਹਿਮ ਯੋਗਦਾਨ ਦੀ ਪ੍ਰਸ਼ੰਸਾ ਕੀਤੀ ਗਈ। ਇਸ ਮੌਕੇ ਗਰੁੱਪ ਦੇ ਮੈਂਬਰ ਟੋਨੀ ਅਤੇ ਹਰਪ੍ਰੀਤ ਸਿੰਘ ਕੋਹਲੀ ਨੇ ਕਿਹਾ ਕਿ ਔਰਤਾਂ ਸਮਾਜ ਦੀ ਤਰੱਕੀ ਅਤੇ ਖੁਸ਼ਹਾਲੀ ਦੀ ਮਜ਼ਬੂਤ ਨੀਂਹ ਹਨ। ਔਰਤਾਂ ਘਰ-ਪਰਿਵਾਰ ਦੀ ਸੰਭਾਲ ਦੇ ਨਾਲ-ਨਾਲ ਸਿੱਖਿਆ, ਸਿਹਤ, ਪ੍ਰਸ਼ਾਸਨ, ਵਪਾਰ ਅਤੇ ਸਮਾਜਿਕ ਸੇਵਾ ਸਮੇਤ ਹਰ ਖੇਤਰ ਵਿਚ ਅਹਿਮ ਯੋਗਦਾਨ ਪਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਔਰਤਾਂ ਦੀ ਸ਼ਕਤੀ, ਸਮਰਪਣ ਅਤੇ ਦ੍ਰਿੜ ਇਰਾਦਾ ਸਮਾਜ ਨੂੰ ਅੱਗੇ ਵਧਾਉਣ ਲਈ ਪ੍ਰੇਰਨਾ ਦਾ ਸਰੋਤ ਹੈ। ਸਮਾਗਮ ਦੌਰਾਨ ਔਰਤਾਂ ਨੂੰ ਸਨਮਾਨ ਚਿੰਨ੍ਹ ਭੇਟ ਕਰ ਕੇ ਉਨ੍ਹਾਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ ਗਈ ਅਤੇ ਸਮਾਜ ਨੂੰ ਮਹਿਲਾ ਸਸ਼ਕਤੀਕਰਨ ਦੇ ਸੁਨੇਹੇ ਨੂੰ ਅੱਗੇ ਵਧਾਉਣ ਲਈ ਪ੍ਰੇਰਿਤ ਕੀਤਾ ਗਿਆ।