ਕਿਡਜ਼ ਫਾਊਂਡੇਸ਼ਨ ਸਕੂਲ ’ਚ ਸਾਲਾਨਾ ਸਮਾਗਮ ਕਰਵਾਇਆ
ਕਿਡਜ਼ ਫਾਊਂਡੇਸ਼ਨ ਸਕੂਲ ਵਿਖੇ ਸਾਲਾਨਾ ਸਮਾਗਮ ਕਰਵਾਇਆ
Publish Date: Mon, 02 Mar 2026 06:08 PM (IST)
Updated Date: Mon, 02 Mar 2026 06:10 PM (IST)

ਸੁਨੀਲ ਕੁਮਾਰ ਭੱਟੀ, ਪੰਜਾਬੀ ਜਾਗਰਣ ਡੇਰਾਬੱਸੀ : ਗੁਲਮੋਹਰ ਸਿਟੀ ਵਿਖੇ ਸਥਿਤ ਕਿਡਜ਼ ਫਾਊਂਡੇਸ਼ਨ ਸਕੂਲ ਵਿਚ ਸਾਲਾਨਾ ਸਮਾਗਮ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਭਾਜਪਾ ਆਗੂ ਗੁਰਦਰਸ਼ਨ ਸਿੰਘ ਸੈਣੀ ਮੁੱਖ ਮਹਿਮਾਨ ਅਤੇ ਭਾਜਪਾ ਆਗੂ ਮਨਪ੍ਰੀਤ ਸਿੰਘ ਬੰਨੀ ਸੰਧੂ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਕਰਤ ਕੀਤੀ। ਗੁਰਦਰਸ਼ਨ ਸੈਣੀ ਨੇ ਸ਼ਮਾ ਰੋਸ਼ਨ ਕਰ ਕੇ ਸਮਾਗਮ ਦਾ ਆਗ਼ਾਜ਼ ਕੀਤਾ, ਜਦਕਿ ਮਨਪ੍ਰੀਤ ਬੰਨੀ ਸੰਧੂ ਨੇ ਬੱਚਿਆਂ ਨੂੰ ਟਰਾਫ਼ੀ ਅਤੇ ਸਰਟੀਫ਼ਿਕੇਟ ਦੇ ਕੇ ਸਨਮਾਨਿਤ ਕੀਤਾ। ਸਕੂਲ ਪ੍ਰਿੰਸੀਪਲ ਰੇਨੂੰ ਸੋਹਲ ਦੀ ਅਗਵਾਈ ਹੇਠ ਹੋਏ ਪ੍ਰੋਗਰਾਮ ਵਿਚ ਬੱਚਿਆਂ ਨੇ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ। ਇਸ ਮੌਕੇ ਸਕੂਲੀ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਦੇ ਖੇਡ ਮੁਕਾਬਲੇ ਵੀ ਕਰਵਾਏ ਗਏ। ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਗ਼ੈਰ-ਹਾਜ਼ਰੀ ਵਿਚ ਆਪ ਆਗੂ ਨਰੇਸ਼ ਉਪਨੇਜਾ ਨੇ ਸਮਾਗਮ ਵਿਚ ਸ਼ਿਰਕਤ ਕੀਤੀ। ਸਕੂਲ ਪ੍ਰਬੰਧਕਾਂ ਵੱਲੋਂ ਸਾਰੇ ਮਹਿਮਾਨਾਂ ਨੂੰ ਸਨਮਾਨਿਤ ਕੀਤਾ ਗਿਆ। ਇਨ੍ਹਾਂ ਤੋਂ ਇਲਾਵਾ ਐੱਨਜੀਓ ਇਨਰ ਵ੍ਹੀਲ ਕਲੱਬ ਦੀ ਪ੍ਰਧਾਨ ਸਰਬਣੀ ਦੱਤਾ, ਸਾਬਕਾ ਪ੍ਰਧਾਨ ਅਨੀਤਾ ਮਿੱਡਾ, ਉਪ ਪ੍ਰਧਾਨ ਵਿਰੇਂਦਰ ਕੌਰ, ਉਸ਼ਾ ਸ਼ਰਮਾ ਅਤੇ ਮੋਨਿਕਾ ਆਰੀਆ ਨੇ ਵੀ ਸਮਾਗਮ ਵਿਚ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਨ੍ਹਾਂ ਤੋਂ ਇਲਾਵਾ ਭਾਜਪਾ ਯੂਥ ਆਗੂ ਪਵਨ ਧੀਮਾਨ ਉਰਫ਼ ਪੰਮਾ, ਰਿਟਾਇਰਡ ਕਰਨਲ ਐੱਸਐੱਸ ਤੂਰ ਨੇ ਵੀ ਸਮਾਗਮ ਵਿਚ ਸ਼ਿਰਕਤ ਕਰਦਿਆਂ ਸਕੂਲ ਸਟਾਫ਼ ਦੀ ਸ਼ਲਾਘਾ ਕੀਤੀ। ਭਾਜਪਾ ਆਗੂ ਮਨਪ੍ਰੀਤ ਸਿੰਘ ਬੰਨੀ ਸੰਧੂ ਨੇ ਕਿਹਾ ਕਿ ਇਹ ਬੱਚੇ ਸਾਡੇ ਦੇਸ਼ ਦਾ ਭਵਿੱਖ ਹਨ। ਸਕੂਲ ਪ੍ਰਿੰਸੀਪਲ ਰੇਨੂੰ ਸੋਹਲ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ।