ਪੰਜਾਬ ਸਰਕਾਰ ਨੇ ਅਸ਼ੀਰਵਾਦ ਸਕੀਮ ਤਹਿਤ ਲਾਭ ਲੈਣ ਲਈ ਅਪਲਾਈ ਕਰਨ ਦਾ ਸਮਾਂ 60 ਦਿਨ ਕੀਤਾ
ਉਨ੍ਹਾਂ ਦੱਸਿਆ ਕਿ ਵਿਆਹ ਦੀਆਂ ਰਸਮਾਂ ਅਤੇ ਤਿਆਰੀਆਂ ਦੌਰਾਨ ਕਈ ਵਾਰ ਪਰਿਵਾਰਾਂ ਕੋਲ ਸਮਾ ਘੱਟ ਰਹਿ ਜਾਂਦਾ ਹੈ, ਜਿਸ ਕਾਰਨ ਉਹ ਪਹਿਲਾਂ 30 ਦਿਨ ਦੀ ਸੀਮਾ ਵਿਚ ਅਪਲਾਈ ਕਰਨ ਤੋਂ ਵਾਂਝੇ ਰਹਿ ਜਾਂਦੇ ਸਨ। ਹੁਣ ਨਵੀਂ ਸਮਾਂ-ਸੀਮਾ 60 ਦਿਨ ਹੋਣ ਨਾਲ ਇਹ ਮੁਸ਼ਕਿਲ ਪੂਰੀ ਤਰ੍ਹਾਂ ਦੂਰ ਹੋ ਜਾਵੇਗੀ ਅਤੇ ਵੱਧ ਤੋਂ ਵੱਧ ਯੋਗ ਪਰਿਵਾਰ ਸਕੀਮ ਦਾ ਲਾਭ ਲੈ ਸਕਣਗੇ।
Publish Date: Sun, 16 Nov 2025 10:20 AM (IST)
Updated Date: Sun, 16 Nov 2025 10:23 AM (IST)
ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਪੰਜਾਬ ਸਰਕਾਰ ਨੇ ਅਸ਼ੀਰਵਾਦ ਸਕੀਮ ਤਹਿਤ ਲਾਭ ਲੈਣ ਲਈ ਅਪਲਾਈ ਕਰਨ ਦੀ ਪ੍ਰਕਿਰਿਆ ਦਾ ਸਮਾਂ 30 ਦਿਨ ਤੋਂ ਵਧਾ ਕੇ 60 ਦਿਨ ਕਰ ਦਿੱਤਾ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਫੈਸਲਾ ਸਰਕਾਰ ਦੇ ਲੋਕ-ਹਿਤੈਸ਼ੀ ਅਤੇ ਜਨ-ਸੇਵਾ ਮੁੱਖ ਦ੍ਰਿਸ਼ਟੀਕੋਣ ਦਾ ਸਪਸ਼ਟ ਸਬੂਤ ਹੈ।