ਬਲਜਿੰਦਰ ਸਿੰਘ ਬੰਟੀ ਨੇ ਵਾਈਸ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ
ਬਲਜਿੰਦਰ ਸਿੰਘ ਬੰਟੀ ਨੇ ਵਾਈਸ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ
Publish Date: Thu, 05 Feb 2026 06:27 PM (IST)
Updated Date: Thu, 05 Feb 2026 06:29 PM (IST)

ਰਣਜੀਤ ਸਿੰਘ ਰਾਣਾ, ਪੰਜਾਬੀ ਜਾਗਰਣ, ਐੱਸਏਐੱਸ ਨਗਰ : ਬਲਜਿੰਦਰ ਸਿੰਘ ਬੰਟੀ ਨੇ ਸੈਕਟਰ-68, ਮੁਹਾਲੀ ਦੇ ਜੰਗਲਾਤ ਕੰਪਲੈਕਸ ਵਿਖੇ ਪੰਜਾਬ ਰਾਜ ਜੰਗਲਾਤ ਵਿਕਾਸ ਨਿਗਮ (ਪੀਐੱਸਐੱਫਡੀਸੀ) ਦੇ ਨਵੇਂ ਵਾਈਸ- ਚੇਅਰਮੈਨ ਵਜੋਂ ਚਾਰਜ ਸੰਭਾਲਿਆ। ਉਨ੍ਹਾਂ ਨੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ, ਰੱਖਿਆ ਸੇਵਾਵਾਂ ਭਲਾਈ, ਆਜ਼ਾਦੀ ਘੁਲਾਟੀਏ ਅਤੇ ਬਾਗਬਾਨੀ ਮੋਹਿੰਦਰ ਭਗਤ ਅਤੇ ਹੋਰ ਪਤਵੰਤਿਆਂ ਦੀ ਮੌਜੂਦਗੀ ਵਿਚ ਆਪਣਾ ਅਹੁਦਾ ਸੰਭਾਲਿਆ। ਇਸ ਮੌਕੇ ਜੰਗਲਾਤ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਬਲਜਿੰਦਰ ਸਿੰਘ ਬੰਟੀ ਨੂੰ ਇਹ ਵੱਕਾਰੀ ਜ਼ਿੰਮੇਵਾਰੀ ਸੌਂਪਣ ਲਈ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ ਅਤੇ ਆਸ ਪ੍ਰਗਟਾਈ ਕਿ ਨਵੇਂ ਵਾਈਸ ਚੇਅਰਮੈਨ ਜੰਗਲਾਤ ਵਿਭਾਗ ਦੇ ਵਿਕਾਸ ਕੇਂਦਰਿਤ ਏਜੰਡੇ ਨੂੰ ਅੱਗੇ ਵਧਾਉਣਗੇ, ਜੋ ਬੂਟੇ ਲਗਾਉਣ ਅਤੇ ਹਰਿਆਲੀ ਵਧਾਉਣ ’ਤੇ ਕੇਂਦਰਿਤ ਹੈ। ਨਵ- ਨਿਯੁਕਤ ਵਾਈਸ ਚੇਅਰਮੈਨ ਨੂੰ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਇਸ ਨਿਯੁਕਤੀ ਸਦਕਾ ਜ਼ਮੀਨ ਨਾਲ ਜੁੜੇ ਇਕ ਸਮਰਪਿਤ ਵਰਕਰ ਨੂੰ ਸਨਮਾਨ ਦਿੱਤਾ ਗਿਆ ਹੈ। ਕੌਮੀ ਕਨਵੀਨਰ ‘ਆਪ’ ਅਰਵਿੰਦ ਕੇਜਰੀਵਾਲ, ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦਾ ਉਨ੍ਹਾਂ ’ਤੇ ਵਿਸ਼ਵਾਸ ਜਤਾਉਣ ਲਈ ਤਹਿ ਦਿਲੋਂ ਧੰਨਵਾਦ ਕਰਦਿਆਂ ਵਾਈਸ ਚੇਅਰਮੈਨ ਬਲਜਿੰਦਰ ਸਿੰਘ ਬੰਟੀ ਨੇ ਭਰੋਸਾ ਦਿਵਾਇਆ ਕਿ ਉਹ ਉਮੀਦਾਂ ’ਤੇ ਖ਼ਰੇ ਉੱਤਰਨ ਵਿਚ ਕੋਈ ਕਸਰ ਬਾਕੀ ਨਹੀਂ ਛੱਡਣਗੇ ਅਤੇ ਵਿਕਾਸ ਦੇ ਏਜੰਡੇ ਨੂੰ ਅੱਗੇ ਵਧਾਉਣਾ ਉਨ੍ਹਾਂ ਲਈ ਮੁੱਢਲੀ ਤਰਜੀਹ ਹੋਵੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪੰਜਾਬ ਗਊ ਸੇਵਾ ਕਮਿਸ਼ਨ ਦੇ ਵਾਈਸ ਚੇਅਰਮੈਨ ਕੀਮਤੀ ਭਗਤ, ਪੰਜਾਬ ਰਾਜ ਜੰਗਲਾਤ ਵਿਕਾਸ ਨਿਗਮ ਦੇ ਚੇਅਰਮੈਨ ਰਾਕੇਸ਼ ਪੁਰੀ, ਮੁੱਖ ਜੰਗਲੀ ਜੀਵ ਵਾਰਡਨ ਬਸੰਤਾ ਰਾਜ ਕੁਮਾਰ ਅਤੇ ਏਪੀਸੀਸੀਐੱਫ ਅਤੇ ਸੀਈਓ (ਪਨਕੈਂਪਾ) ਸੌਰਭ ਗੁਪਤਾ ਵੀ ਮੌਜੂਦ ਸਨ।