ਬਲਜੀਤ ਕੌਰ ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਦੇ ਕਾਰਜਕਾਰਨੀ ਪ੍ਰਧਾਨ ਨਿਯੁਕਤ
ਬਲਜੀਤ ਕੌਰ ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਦੇ ਕਾਰਜਕਾਰਨੀ ਪ੍ਰਧਾਨ ਨਿਯੁਕਤ
Publish Date: Mon, 04 May 2026 09:21 PM (IST)
Updated Date: Mon, 04 May 2026 09:23 PM (IST)

ਰਣਜੀਤ ਸਿੰਘ ਰਾਣਾ, ਪੰਜਾਬੀ ਜਾਗਰਣ, ਮੁਹਾਲੀ : ਮੁਹਾਲੀ ਤੋਂ ਸਾਬਕਾ ਕੌਂਸਲਰ ਅਤੇ ਆਲ ਇੰਡੀਆ ਮਹਿਲਾ ਕਾਂਗਰਸ ਦੀ ਮੈਂਬਰ ਬਲਜੀਤ ਕੌਰ ਨੂੰ ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਦਾ ਕਾਰਜਕਾਰਨੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀ ਆਲ ਇੰਡੀਆ ਮਹਿਲਾ ਕਾਂਗਰਸ ਦੀ ਪ੍ਰਧਾਨ ਅਲਕਾ ਲਾਂਬਾ ਵੱਲੋਂ ਕੀਤੀ ਗਈ ਹੈ। ਉਨ੍ਹਾਂ ਨਿਯੁਕਤੀ ਪੱਤਰ ਵਿਚ ਲਿਖਿਆ ਹੈ ਕਿ ਜਦੋਂ ਤੱਕ ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਦਾ ਅਸਥਾਈ ਪ੍ਰਧਾਨ ਨਿਯੁਕਤ ਨਹੀਂ ਕੀਤਾ ਜਾਂਦਾ, ਉਦੋਂ ਤੱਕ ਬਲਜੀਤ ਕੌਰ ਕਾਰਜਕਾਰਨੀ ਪ੍ਰਧਾਨ ਬਣੇ ਰਹਿਣਗੇ। ਨਿਯੁਕਤੀ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਆਲ ਇੰਡੀਆ ਮਹਿਲਾ ਕਾਂਗਰਸ ਪ੍ਰਧਾਨ ਅਲਕਾ ਲਾਂਬਾ ਦਾ ਧੰਨਵਾਦ ਕਰਦੇ ਹੋਏ ਬਲਜੀਤ ਕੌਰ ਨੇ ਕਿਹਾ ਕਿ ਅਲਕਾ ਲਾਂਬਾ ਦੇਸ਼ ਭਰ ਵਿਚ ਔਰਤਾਂ ਦੀ ਆਵਾਜ਼ ਨੂੰ ਮਜ਼ਬੂਤ ਕਰਨ ਲਈ ਕੰਮ ਕਰ ਰਹੇ ਹਨ ਅਤੇ ਔਰਤਾਂ ਦੇ ਅਧਿਕਾਰਾਂ, ਸਨਮਾਨ ਅਤੇ ਸੁਰੱਖਿਆ ਲਈ ਲਗਾਤਾਰ ਲੜ ਰਹੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਅਗਵਾਈ ਵਿਚ ਮਹਿਲਾ ਕਾਂਗਰਸ ਹੋਰ ਮਜ਼ਬੂਤ ਹੋ ਕੇ ਲੋਕਾਂ ਦੀ ਆਵਾਜ਼ ਬਣੇਗੀ। ਬਲਜੀਤ ਕੌਰ ਨੇ ਕਿਹਾ ਕਿ ਰਾਜਨੀਤੀ ਅਤੇ ਸਮਾਜ ਵਿਚ ਔਰਤਾਂ ਦੀ ਭਾਗੀਦਾਰੀ ਲਗਾਤਾਰ ਵੱਧ ਰਹੀ ਹੈ ਅਤੇ ਮਹਿਲਾ ਕਾਂਗਰਸ ਔਰਤਾਂ ਦੀ ਤਰੱਕੀ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਸਮੂਹ ਮਹਿਲਾ ਵਰਕਰਾਂ ਦਾ ਧੰਨਵਾਦ ਕਰਦਿਆਂ ਜਥੇਬੰਦੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਦਾ ਸੱਦਾ ਦਿੱਤਾ।