ਬਲੌਂਗੀ ਪੁਲੀਸ ਵਲੋਂ ਦੋ ਨਸ਼ੇੜੀ ਕਾਬੂ
ਬਲੌਂਗੀ ਪੁਲੀਸ ਵਲੋਂ ਦੋ ਨਸ਼ੇੜੀ ਕਾਬੂ
Publish Date: Fri, 05 Dec 2025 07:18 PM (IST)
Updated Date: Fri, 05 Dec 2025 07:21 PM (IST)
ਜੀਐੱਸ ਸੰਧੂ, ਪੰਜਾਬੀ ਜਾਗਰਣ, ਐੱਸਏਐੱਸ ਨਗਰ : ਬਲੌਂਗੀ ਪੁਲਿਸ ਨੇ ਦੋ ਨਸ਼ੇੜੀ ਵਿਅਕਤੀਆਂ ਨੂੰ ਗਿਫਤਾਰ ਕੀਤਾ ਗਿਆ ਹੈ ਜਿਹਨਾਂ ਦਾ ਮੈਡੀਕਲ ਕਰਵਾਏ ਜਾਣ ’ਤੇ ਡੋਪ ਟੈਸਟ ਪਾਜ਼ੇਟਿਵ ਆਇਆ ਹੈ। ਇਸ ਸੰਬੰਧੀ ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਇਹਨਾਂ ਵਿਅਕਤੀਆਂ ਨੂੰ ਐੱਸਐੱਸਪੀ ਹਰਮਨਦੀਪ ਸਿੰਘ ਹਾਂਸ ਦੀਆਂ ਹਿਦਾਇਤਾਂ ’ਤੇ ਨਸ਼ਾ ਕਰਨ ਵਾਲਿਆਂ ਤੇ ਨਸ਼ੇ ਦੇ ਸੌਦਾਗਰਾਂ ਦੇ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਦੌਰਾਨ ਥਾਣਾ ਬਲੌਗੀ ਦੇ ਮੁੱਖ ਅਫ਼ਸਰ ਇੰਸਪੈਕਟਰ ਪੈਰੀਵਿਕਲ ਗਰੇਵਾਲ ਦੀ ਨਿਗਰਾਨੀ ਹੇਠ ਕਾਬੂ ਕੀਤਾ ਗਿਆ ਹੈ। ਬੁਲਾਰੇ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਸਾਹਿਲ ਉਰਫ ਰਾਣਾ ਵਾਸੀ ਆਦਰਸ਼ ਨਗਰ ਥਾਣਾ ਬਲੌਗੀ ਅਤੇ ਅਮਰਿੰਦਰ ਸਿੰਘ ਉਰਫ ਟੋਨੀ ਵਾਸੀ ਨੇੜੇ ਬੱਸ ਸਟੈਂਡ ਖਰੜ ਨਸ਼ਾ ਕਰਨ ਦੇ ਆਦੀ ਹਨ, ਜਿਸ ਕਾਰਨ ਹੋਰ ਵਿਅਕਤੀਆਂ ਤੇ ਗਲਤ ਪ੍ਰਭਾਵ ਪੈਂਦਾ ਹੈ। ਜਾਣਕਾਰੀ ਦੇ ਆਧਾਰ ’ਤੇ ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ ਅਤੇ ਮੈਡੀਕਲ ਕਰਵਾਉਣ ਤੇ ਪਾਜ਼ੀਟਿਵ ਪਾਇਆ ਗਿਆ। ਇਸ ਸੰਬੰਧੀ ਐੱਨਡੀਪੀਐਸ ਐਕਟ ਦੀ ਧਾਰਾ 27-61-85 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।