ਭਾਈ ਲਖਵਿੰਦਰ ਸਿੰਘ ਚੰਡੀਗੜ੍ਹ ਵਾਲਿਆਂ ਦਾ ਨਵਾਂ ਸ਼ਬਦ ਰਿਲੀਜ਼
ਭਾਈ ਲਖਵਿੰਦਰ ਸਿੰਘ ਚੰਡੀਗੜ੍ਹ ਵਾਲਿਆਂ ਦਾ ਨਵਾਂ ਸ਼ਬਦ ਰਿਲੀਜ਼
Publish Date: Thu, 04 Dec 2025 07:04 PM (IST)
Updated Date: Thu, 04 Dec 2025 07:06 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਐੱਸਏਐੱਸ ਨਗਰ : ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਮਨਾਏ ਗਏ ਅਮਰ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਰਾਗੀ ਭਾਈ ਲਖਵਿੰਦਰ ਸਿੰਘ ਚੰਡੀਗੜ੍ਹ ਵਾਲਿਆਂ ਵੱਲੋਂ ਗਾਇਨ ਕੀਤਾ ਸ਼ਬਦ ਸੁਖੁ ਤੇਰਾ ਦਿਤਾ ਲਹੀਐ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਾਜ਼ਰੀ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਬੁੱਢਾ ਦਲ ਦੇ ਮੁਖੀ ਬਾਬਾ ਬਲਵੀਰ ਸਿੰਘ 96 ਕਰੋੜੀ, ਸ਼੍ਰੋਮਣੀ ਅਕਾਲੀ ਦਲ ਹਲਕਾ ਮੁਹਾਲੀ ਤੋਂ ਮੁੱਖ ਸੇਵਾਦਾਰ ਪਰਵਿੰਦਰ ਸਿੰਘ ਸੋਹਾਣਾ ਅਤੇ ਹਰਵਿੰਦਰ ਸਿੰਘ ਨੰਬਰਦਾਰ ਵੱਲੋਂ ਰਿਲੀਜ਼ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਪ੍ਰਧਾਨ ਹਰਜਿੰਦਰ ਸਿੰਘ, ਗੁਰਦੁਆਰਾ ਸਾਹਿਬ ਦੇ ਕਥਾ ਵਾਚਕ ਭਾਈ ਸੰਦੀਪ ਸਿੰਘ, ਮਨਜੀਤ ਸਿੰਘ ਮਾਨ, ਕਰਮ ਸਿੰਘ ਬਬਰਾ, ਖੁਸ਼ਇੰਦਰ ਸਿੰਘ ਬੈਦਵਾਨ ਸਮੇਤ ਸੰਗਤਾਂ ਹਾਜ਼ਰ ਸਨ।