Big Breaking : ਚੰਡੀਗੜ੍ਹ ਦੇ 5 ਨਾਮੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ; ਬੱਚਿਆਂ ਦੀ ਕਰਵਾਈ ਗਈ ਛੁੱਟੀ, ਪੂਰੇ ਸ਼ਹਿਰ 'ਚ ਪੁਲਿਸ ਅਲਰਟ
ਚੰਡੀਗੜ੍ਹ ਵਿੱਚ ਬੁੱਧਵਾਰ ਨੂੰ ਉਸ ਵੇਲੇ ਹੜਕੰਪ ਮਚ ਗਿਆ, ਜਦੋਂ ਸ਼ਹਿਰ ਦੇ ਪੰਜ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ। ਇਹ ਧਮਕੀ ਈ-ਮੇਲ ਰਾਹੀਂ ਭੇਜੀ ਗਈ, ਜਿਸ ਤੋਂ ਬਾਅਦ ਸਕੂਲ ਪ੍ਰਸ਼ਾਸਨ ਅਤੇ ਪੁਲਿਸ ਵਿਭਾਗ ਵਿੱਚ ਅਫ਼ਰਾਤਫ਼ਰੀ ਦਾ ਮਾਹੌਲ ਬਣ ਗਿਆ। ਧਮਕੀ ਮਿਲਣ ਤੋਂ ਬਾਅਦ ਸਾਰੇ ਸੰਬੰਧਤ ਸਕੂਲਾਂ ਨੇ ਤੁਰੰਤ ਇਸ ਦੀ ਜਾਣਕਾਰੀ ਚੰਡੀਗੜ੍ਹ ਪੁਲਿਸ ਨੂੰ ਦਿੱਤੀ। ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਕੁਝ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ, ਜਦਕਿ ਹੋਰ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਸੁਰੱਖਿਅਤ ਤਰੀਕੇ ਨਾਲ ਬਾਹਰ ਕੱਢ ਕੇ ਸਕੂਲਾਂ ਵਿਚ ਤਲਾਸ਼ੀ ਕਾਰਵਾਈ ਗਈ।
Publish Date: Wed, 28 Jan 2026 09:39 AM (IST)
Updated Date: Wed, 28 Jan 2026 09:40 AM (IST)
ਚੰਡੀਗੜ੍ਹ - ਚੰਡੀਗੜ੍ਹ ਵਿੱਚ ਬੁੱਧਵਾਰ ਨੂੰ ਉਸ ਵੇਲੇ ਹੜਕੰਪ ਮਚ ਗਿਆ, ਜਦੋਂ ਸ਼ਹਿਰ ਦੇ ਪੰਜ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ। ਇਹ ਧਮਕੀ ਈ-ਮੇਲ ਰਾਹੀਂ ਭੇਜੀ ਗਈ, ਜਿਸ ਤੋਂ ਬਾਅਦ ਸਕੂਲ ਪ੍ਰਸ਼ਾਸਨ ਅਤੇ ਪੁਲਿਸ ਵਿਭਾਗ ਵਿੱਚ ਅਫ਼ਰਾਤਫ਼ਰੀ ਦਾ ਮਾਹੌਲ ਬਣ ਗਿਆ। ਧਮਕੀ ਮਿਲਣ ਤੋਂ ਬਾਅਦ ਸਾਰੇ ਸੰਬੰਧਤ ਸਕੂਲਾਂ ਨੇ ਤੁਰੰਤ ਇਸ ਦੀ ਜਾਣਕਾਰੀ ਚੰਡੀਗੜ੍ਹ ਪੁਲਿਸ ਨੂੰ ਦਿੱਤੀ। ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਕੁਝ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ, ਜਦਕਿ ਹੋਰ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਸੁਰੱਖਿਅਤ ਤਰੀਕੇ ਨਾਲ ਬਾਹਰ ਕੱਢ ਕੇ ਸਕੂਲਾਂ ਵਿਚ ਤਲਾਸ਼ੀ ਕਾਰਵਾਈ ਗਈ।
ਚਿਤਕਾਰਾ ਅਤੇ ਸੈਂਟ ਸਟੀਫ਼ਨ ਸਮੇਤ ਕਈ ਸਕੂਲ ਨਿਸ਼ਾਨੇ ‘ਤੇ
ਸੂਤਰਾਂ ਮੁਤਾਬਕ ਧਮਕੀ ਪ੍ਰਾਪਤ ਕਰਨ ਵਾਲੇ ਸਕੂਲਾਂ ਵਿੱਚ ਚਿਤਕਾਰਾ ਇੰਟਰਨੈਸ਼ਨਲ ਸਕੂਲ, ਸੈਕਟਰ-25, ਸੈਂਟ ਸਟੀਫ਼ਨ ਪਬਲਿਕ ਸਕੂਲ, ਸੈਕਟਰ-45 ਸਮੇਤ ਸ਼ਹਿਰ ਦੇ ਕੁੱਲ ਪੰਜ ਸਕੂਲ ਸ਼ਾਮਲ ਹਨ। ਹਾਲਾਂਕਿ ਸੁਰੱਖਿਆ ਕਾਰਨਾਂ ਕਰਕੇ ਸਾਰੇ ਸਕੂਲਾਂ ਦੇ ਨਾਮ ਸਾਰਵਜਨਿਕ ਨਹੀਂ ਕੀਤੇ ਗਏ।
ਬੰਬ ਸਕੁਆਡ ਅਤੇ ਡਾਗ ਸਕੁਆਡ ਨੇ ਸੰਭਾਲਿਆ ਮੋਰਚਾ
ਸੂਚਨਾ ਮਿਲਦੇ ਹੀ ਪੁਲਿਸ, ਬੰਬ ਨਿਰੋਧਕ ਦਸਤਾ, ਡਾਗ ਸਕੁਆਡ ਅਤੇ ਕਵਿਕ ਰਿਸਪਾਂਸ ਟੀਮ ਮੌਕੇ ‘ਤੇ ਪਹੁੰਚ ਗਈ। ਸਕੂਲ ਪਰਿਸਰਾਂ ਨੂੰ ਖਾਲੀ ਕਰਵਾ ਕੇ ਕਲਾਸਰੂਮਾਂ, ਬੈਗਾਂ, ਵਾਸ਼ਰੂਮਾਂ ਅਤੇ ਖੁੱਲ੍ਹੇ ਇਲਾਕਿਆਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। ਫਿਲਹਾਲ ਕਿਸੇ ਵੀ ਸਕੂਲ ਤੋਂ ਕੋਈ ਸ਼ੱਕੀ ਵਸਤੂ ਬਰਾਮਦ ਨਹੀਂ ਹੋਈ।
ਸਾਈਬਰ ਸੈੱਲ ਕਰ ਰਹੀ ਹੈ ਈ-ਮੇਲ ਟਰੇਸ
ਚੰਡੀਗੜ੍ਹ ਪੁਲਿਸ ਦੀ ਸਾਈਬਰ ਸੈੱਲ ਧਮਕੀ ਭਰੇ ਈ-ਮੇਲ ਦੀ ਤਕਨੀਕੀ ਜਾਂਚ ਕਰ ਰਹੀ ਹੈ। ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਮੇਲ ਕਿਸ ਆਈਡੀ, ਸਰਵਰ ਅਤੇ ਸਥਾਨ ਤੋਂ ਭੇਜਿਆ ਗਿਆ। ਪੁਲਿਸ ਦਾ ਮੰਨਣਾ ਹੈ ਕਿ ਇਹ ਫ਼ਰਜ਼ੀ ਧਮਕੀ (ਹੋਕਸ) ਵੀ ਹੋ ਸਕਦੀ ਹੈ, ਪਰ ਸੁਰੱਖਿਆ ਵਿੱਚ ਕੋਈ ਢਿੱਲ ਨਹੀਂ ਵਰਤੀ ਜਾ ਰਹੀ।
ਮਾਪਿਆਂ ਨੂੰ ਅਫ਼ਵਾਹਾਂ ਤੋਂ ਬਚਣ ਦੀ ਅਪੀਲ
ਪੁਲਿਸ ਅਤੇ ਸਕੂਲ ਪ੍ਰਸ਼ਾਸਨ ਵੱਲੋਂਮਾਪਿਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਘਬਰਾਉਣ ਨਾ, ਅਫ਼ਵਾਹਾਂ ‘ਤੇ ਧਿਆਨ ਨਾ ਦੇਣ ਅਤੇ ਕੇਵਲ ਸਰਕਾਰੀ/ਆਧਿਕਾਰਿਕ ਜਾਣਕਾਰੀਆਂ ‘ਤੇ ਹੀ ਭਰੋਸਾ ਕਰਨ।