- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਸਰਕਾਰ ਨੇ ਪ੍ਰਸ਼ਾਸਨਿਕ ਫੇਰਬਦਲ ਕਰਦਿਆਂ ਸੱਤ ਆਈਏਐੱਸ ਅਧਿਕਾਰੀਆਂ ਦਾ ਤੁਰੰਤ ਪ੍ਰਭਾਵ ਨਾਲ ਤਬਾਦਲਾ ਕੀਤਾ ਹੈ।
ਚੰਡੀਗੜ੍ਹ: ਪੰਜਾਬ ਸਰਕਾਰ ਨੇ ਮੰਗਲਵਾਰ ਰਾਤ ਨੂੰ ਸੱਤ ਆਈਏਐੱਸ ਅਧਿਕਾਰੀਆਂ ਦਾ ਤਬਾਦਲਾ ਕਰ ਦਿੱਤਾ। ਮੁੱਖ ਸਕੱਤਰ ਕੇ.ਏ.ਪੀ ਸਿਨਹਾ ਵਲੋਂ ਜਾਰੀ ਹੁਕਮ ਅਨੁਸਾਰ 2007 ਬੈਚ ਦੇ ਆਈ.ਏ.ਐਸ. ਅਧਿਕਾਰੀ ਮਨਜੀਤ ਸਿੰਘ ਬਰਾੜ ਨੂੰ ਸਕੱਤਰ ਮੈਡੀਕਲ ਸਿੱਖਿਆ ਤੇ ਖੋਜ ਵਿਭਾਗ, ਘਣਸ਼ਿਆਮ ਥੋਰੀ ਨੂੰ ਪ੍ਰਬੰਧਕੀ ਸਕੱਤਰ ਸਥਾਨਕ ਸਰਕਾਰ ਵਿਭਾਗ, ਕਲਵੰਤ ਸਿੰਘ ਨੂੰ ਡਾਇਰੈਕਟਰ ਉਚੇਰੀ ਸਿੱਖਿਆ ਪੰਜਾਬ, ਸਾਕਸ਼ੀ ਸਾਹਨੀ ਨੂੰ ਡਾਇਰੈਕਟਰ ਨੈਸ਼ਨਲ ਸਿਹਤ ਮਿਸ਼ਨ ਦੇ ਨਾਲ ਮੁੱਖ ਪ੍ਰਸ਼ਾਸਕ ਪੰਜਾਬ ਸ਼ਹਿਰੀ ਯੋਜਨਾ ਤੇ ਵਿਕਾਸ ਅਥਾਰਟੀ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਜਦਕਿ ਜਸਪ੍ਰੀਤ ਸਿੰਘ ਨੂੰ ਡਾਇਰੈਕਟਰ ਉਦਯੋਗ ਤੇ ਵਣਜ ਦੇ ਨਾਲ ਮੈਨੇਜਿੰਗ ਡਾਇਰੈਕਟਰ ਪੰਜਾਬ ਸੂਚਨਾ ਅਤੇ ਸੰਚਾਰ ਤਕਨੀਕ ਕਾਰਪੋਰੇਸ਼ਨ ਦਾ ਵਾਧੂ ਚਾਰਜ ਦਿੱਤਾ ਗਿਆ ਹੈ । ਹਰਸੁਹਿੰਦਰ ਪਾਲ ਸਿੰਘ ਬਰਾੜ ਨੂੰ ਡਾਇਰੈਕਟਰ ਸਥਾਨਕ ਸਰਕਾਰ, ਰੁਬਿੰਦਰਜੀਤ ਸਿੰਘ ਬਰਾੜ ਨੂੰ ਮੈਨੇਜਿੰਗ ਡਾਇਰੈਕਟਰ ਪੰਜਾਬ ਲਘੂ ਉਦਯੋਗ ਨਿਰਯਾਤ ਨਿਗਮ ਅਤੇ ਮੈਨੇਜਿੰਗ ਡਾਇਰੈਕਟਰ ਪੰਜਾਬ ਰਾਜ ਉਦਯੋਗ ਵਿਕਾਸ ਨਿਗਮ ਦਾ ਵਾਧੂ ਚਾਰਜ ਦਿੱਤਾ ਗਿਆ ਹੈ।
ਪੜ੍ਹੋ ਪੂਰੀ ਸੂਚੀ