ਮੁਹਾਲੀ 'ਚ ਕਿਸਾਨਾਂ ਦਾ ਵੱਡਾ ਇਕੱਠ: ਪੰਜਾਬ ਰਾਜ ਭਵਨ ਵੱਲ ਚਾਲੇ ਪਾਏ, ਮੌਕੇ 'ਤੇ ਪੁਲਿਸ ਅਧਿਕਾਰੀਆਂ ਨਾਲ ਗੱਲਬਾਤ ਬੇਸਿੱਟਾ
ਕਿਸਾਨਾਂ ਨੇ ਆਖਿਆ ਕਿ ਉਹ ਹਰ ਹਾਲ ਵਿੱਚ ਰੋਸ ਮਾਰਚ ਕਰਨਗੇ। ਨਾਲ ਹੀ ਕਿਸਾਨਾਂ ਨੇ ਇਹ ਵੀ ਕਿਹਾ ਕਿ ਉਨ੍ਹਾਂ ਇਹ ਪ੍ਰਦਰਸ਼ਨ ਬਿਲਕੁੱਲ ਸ਼ਾਂਤਮਈ ਤਰੀਕੇ ਨਾਲ ਹੋਵੇਗਾ। ਉਨ੍ਹਾਂ ਕਿਹਾ ਕਿ ਜਿੱਥੇ ਪੁਲਿਸ ਰਾਹ ਰੋਕੇਗੀ ਕਿਸਾਨ ਮੌਕੇ 'ਤੇ ਹੀ ਅਗਲੇ ਐਕਸ਼ਨ ਬਾਰੇ ਫੈਸਲਾ ਲੈਣਗੇ।
Publish Date: Fri, 15 May 2026 12:28 PM (IST)
Updated Date: Fri, 15 May 2026 01:49 PM (IST)
ਦਰਸ਼ਨ ਸਿੰਘ ਸੋਢੀ, ਪੰਜਾਬੀ ਜਾਗਰਣ, ਮੁਹਾਲੀ : ਪੰਜਾਬ ਦੇ ਕਿਸਾਨਾਂ ਨੇ ਲੰਬੀ ਵਿਚਾਰ ਚਰਚਾ ਤੋਂ ਬਾਅਦ ਹੁਣ ਮੁਹਾਲੀ ਤੋਂ ਪੰਜਾਬ ਰਾਜ ਭਵਨ ਵੱਲ ਚਾਲੇ ਪਾ ਦਿੱਤੇ ਹਨ। ਇਸ ਮਾਰਚ ਵਿੱਚ ਬੀਬੀਆਂ ਵੀ ਵੱਡੀ ਗਿਣਤੀ ਵਿੱਚ ਹਿੱਸਾ ਲੈਣ ਪਹੁੰਚੀਆਂ ਹਨ।
ਜਿਸ ਦੀ ਅਗਵਾਈ ਬਲਬੀਰ ਸਿੰਘ ਰਾਜੇਵਾਲ, ਜੋਗਿੰਦਰ ਸਿੰਘ ਉਗਰਾਹਾਂ, ਹਰਿੰਦਰ ਸਿੰਘ ਲੱਖੋਵਾਲ ਅਤੇ ਹੋਰ ਪ੍ਰਮੁੱਖ ਕਿਸਾਨ ਆਗੂ ਕਰ ਰਹੇ ਹਨ।