ਪੰਜਾਬ ਦੀ ਰਾਜਨੀਤੀ ਤੋਂ ਇਸ ਵੇਲੇ ਦੀ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਸੰਜੀਵ ਅਰੋੜਾ ਦੀ ਚੰਡੀਗੜ੍ਹ ਸਥਿਤ ਰਿਹਾਇਸ਼ 'ਤੇ ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਛਾਪੇਮਾਰੀ ਕੀਤੀ ਗਈ ਹੈ।

ਜੈ ਸਿੰਘ ਛਿੱਬਰ, ਚੰਡੀਗੜ੍ਹ: ਇਨਫੋਰਸਮੈਂਟ ਡਾਇਰੈਕਟੋਰੇਟ ਏਡੀ ਨੇ ਅੱਜ ਦੂਜੀ ਵਾਰ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਸੰਜੀਵ ਅਰੋੜਾ ਦੇ ਚੰਡੀਗੜ੍ਹ ਸਥਿਤ ਘਰ 'ਤੇ ਛਾਪੇਮਾਰੀ ਕੀਤੀ।ਏਡੀ ਦੀ ਛਾਪੇਮਾਰੀ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਐਕਸ ਤੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਬੀਜੇਪੀ ਦੀ ਈਡੀ ਸੰਜੀਵ ਅਰੋੜਾ ਦੇ ਘਰ ਇੱਕ ਸਾਲ ਵਿੱਚ ਤੀਜੀ ਵਾਰ ਅਤੇ ਇੱਕ ਮਹੀਨੇ 'ਚ ਦੂਜੀ ਵਾਰ ਆਈ ਹੈ। ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਿਆਸੀ ਟਿੱਪਣੀ ਕਰਦਿਆਂ ਕਿਹਾ ਕਿ ਪੰਜਾਬ ਗੁਰੂਆਂ ਦੀ ਧਰਤੀ ਹੈ ਔਰੰਗਜੇਬ ਵੀ ਨਹੀਂ ਝੁਕਾ ਸਕਿਆ ਇਹ ਭਗਤ ਸਿੰਘ ਦੀ ਧਰਤੀ ਹੈ।
ਪੰਜਾਬ ਵਿੱਚ ਭ੍ਰਿਸ਼ਟਾਚਾਰ ਅਤੇ ਮਨੀ ਲਾਂਡਰਿੰਗ ਵਿਰੁੱਧ ਵਿੱਢੀ ਮੁਹਿੰਮ ਤਹਿਤ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅੱਜ ਇੱਕ ਵਾਰ ਫਿਰ 'ਆਪ' ਦੇ ਦਿੱਗਜ ਆਗੂ ਅਤੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਦੇ ਚੰਡੀਗੜ੍ਹ ਸਥਿਤ ਨਿਵਾਸ 'ਤੇ ਧਾਵਾ ਬੋਲਿਆ। ਸਵੇਰੇ ਤੜਕਸਾਰ ਸ਼ੁਰੂ ਹੋਈ ਇਸ ਕਾਰਵਾਈ ਨੇ ਸਿਆਸੀ ਗਲਿਆਰਿਆਂ ਵਿੱਚ ਹਲਚਲ ਤੇਜ਼ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਪਹਿਲਾਂ ਵੀ ਅਰੋੜਾ ਦੇ ਘਰ ਅਤੇ ਕਾਰੋਬਾਰੀ ਟਿਕਾਣਿਆਂ ਦੀ ਤਲਾਸ਼ੀ ਲਈ ਗਈ ਸੀ।
ਸੂਤਰਾਂ ਮੁਤਾਬਕ ਇਹ ਛਾਪੇਮਾਰੀ ਲੁਧਿਆਣਾ ਵਿੱਚ ਇੱਕ ਉਦਯੋਗਿਕ ਪਲਾਟ ਦੇ ਤਬਾਦਲੇ ਅਤੇ ਉਸ ਵਿੱਚ ਹੋਈਆਂ ਕਥਿਤ ਬੇਨਿਯਮੀਆਂ ਨਾਲ ਜੁੜੀ ਹੋਈ ਹੈ। ਈਡੀ ਵੱਲੋਂ ਜ਼ਮੀਨ ਨਾਲ ਜੁੜੇ ਰਿਕਾਰਡ ਅਤੇ ਵਿੱਤੀ ਲੈਣ-ਦੇਣ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।
ਈਡੀ (ED) ਵੱਲੋਂ ਸੰਜੀਵ ਅਰੋੜਾ ਅਤੇ ਉਨ੍ਹਾਂ ਦੇ ਸਾਥੀਆਂ ਨਾਲ ਸਬੰਧਤ ਇਕਾਈਆਂ ਦੇ 4 ਟਿਕਾਣਿਆਂ 'ਤੇ ਪੀਐੱਮਐੱਲਏ (PMLA), 2002 ਦੇ ਤਹਿਤ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਇਹ ਛਾਪੇਮਾਰੀ ਚੰਡੀਗੜ੍ਹ ਅਤੇ ਦਿੱਲੀ-ਐੱਨਸੀਆਰ (NCR) ਖੇਤਰ ਵਿੱਚ ਕੀਤੀ ਜਾ ਰਹੀ ਹੈ। ਇਨ੍ਹਾਂ ਟਿਕਾਣਿਆਂ ਵਿੱਚ ਸੰਜੀਵ ਅਰੋੜਾ ਨੂੰ ਬਤੌਰ ਮੰਤਰੀ ਅਲਾਟ ਕੀਤੀ ਗਈ ਸਰਕਾਰੀ ਰਿਹਾਇਸ਼ ਵੀ ਸ਼ਾਮਲ ਹੈ।
ਈਡੀ ਵੱਲੋਂ ਦਿੱਲੀ, ਗੁੜਗਾਓਂ ਅਤੇ ਚੰਡੀਗੜ੍ਹ ਵਿੱਚ 'ਹੈਂਪਟਨ ਸਕਾਈ ਰਿਐਲਿਟੀ ਲਿਮਟਿਡ' (Hampton Sky Realty Limited) ਦੇ ਦਫ਼ਤਰਾਂ ਅਤੇ ਸੰਜੀਵ ਅਰੋੜਾ ਦੇ ਘਰ ਸਮੇਤ 5 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।
ਈਡੀ ਨੇ ਸੰਜੀਵ ਅਰੋੜਾ ਵੱਲੋਂ ਆਪਣੀ ਕੰਪਨੀ ਰਾਹੀਂ ਮੋਬਾਈਲ ਫੋਨਾਂ ਦੀ 100 ਕਰੋੜ ਰੁਪਏ ਤੋਂ ਵੱਧ ਦੀ ਜਾਅਲੀ ਜੀਐੱਸਟੀ (GST) ਖਰੀਦ ਅਤੇ ਬਾਅਦ ਵਿੱਚ ਦੁਬਈ ਤੋਂ ਭਾਰਤ ਵਿੱਚ ਨਜਾਇਜ਼ ਫੰਡਾਂ ਦੀ ਰਾਊਂਡ-ਟ੍ਰਿਪਿੰਗ ਕਰਨ ਲਈ ਕੀਤੇ ਗਏ ਵੱਡੇ ਪੱਧਰ 'ਤੇ ਮਨੀ ਲਾਂਡਰਿੰਗ ਦੇ ਮਾਮਲੇ ਦਾ ਪਤਾ ਲਗਾਇਆ ਹੈ।
ਜਾਅਲੀ ਆਈਟੀਸੀ (ITC) ਦਾ ਦਾਅਵਾ ਕਰਨ ਅਤੇ ਨਿਰਯਾਤ ਕ੍ਰੈਡਿਟ 'ਤੇ ਜੀਐੱਸਟੀ ਰਿਫੰਡ ਤੇ ਡਿਊਟੀ ਡਰਾਅ ਬੈਕ ਪ੍ਰਾਪਤ ਕਰਨ ਲਈ ਦਿੱਲੀ ਦੀਆਂ ਗੈਰ-ਮੌਜੂਦ ਫਰਮਾਂ ਤੋਂ ਕਈ ਜਾਅਲੀ ਜੀਐੱਸਟੀ ਖਰੀਦ ਬਿੱਲ ਪ੍ਰਾਪਤ ਕੀਤੇ ਗਏ ਹਨ, ਜਿਸ ਨਾਲ ਸਰਕਾਰੀ ਖ਼ਜ਼ਾਨੇ ਨੂੰ ਨੁਕਸਾਨ ਪਹੁੰਚਿਆ ਹੈ ਅਤੇ ਨਿੱਜੀ ਤੌਰ 'ਤੇ ਨਜਾਇਜ਼ ਕਮਾਈ ਕੀਤੀ ਗਈ ਹੈ।
ਇਸ ਤੋਂ ਪਹਿਲਾਂ ਈਡੀ ਨੇ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਦੇ ਟਿਕਾਣਿਆਂ 'ਤੇ ਰੇਡ ਕੀਤੀ ਸੀ। ਦੋ ਦਿਨ ਪਹਿਲਾਂ ਹੀ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਦੋਸਤ ਬਿਲਡਰ ਦੇ ਟਿਕਾਣਿਆਂ ਤੇ ਵੀ ਛਾਪੇਮਾਰੀ ਕੀਤੀ ਸੀ।
ਰੀਅਲ ਅਸਟੇਟ ਕਾਰੋਬਾਰੀ ਅਤੇ ਵਿਧਾਇਕ ਕੁਲਵੰਤ ਸਿੰਘ ਦੇ ਘਰ ਅਤੇ ਦਫ਼ਤਰਾਂ 'ਤੇ ਈਡੀ ਨੇ ਲੰਬੀ ਛਾਪੇਮਾਰੀ ਕੀਤੀ ਸੀ, ਜਿਸ ਦਾ ਸਬੰਧ ਦਿੱਲੀ ਸ਼ਰਾਬ ਨੀਤੀ ਘੁਟਾਲੇ ਦੀਆਂ ਕੜੀਆਂ ਨਾਲ ਜੋੜਿਆ ਗਿਆ ਸੀ।
ਅੱਜ ਫ਼ਿਰ ਤੋਂ BJP ਦੀ ED ਸੰਜੀਵ ਅਰੋੜਾ ਦੇ ਘਰ ਆਈ ਹੈ। ਇੱਕ ਸਾਲ ਵਿੱਚ ਇਹ ਤੀਜੀ ਵਾਰ ਉਹਨਾਂ ਦੇ ਘਰ BJP ਦੀ ED ਆਈ ਹੈ ਤੇ ਇੱਕ ਮਹੀਨੇ 'ਚ ਦੂਜੀ ਵਾਰ। ਫ਼ਿਰ ਵੀ ਕੁਝ ਨਹੀਂ ਮਿਲਿਆ ਉਨ੍ਹਾਂ ਨੂੰ। ਮੈਂ ਮੋਦੀ ਜੀ ਨੂੰ ਦੱਸਣਾ ਚਾਹੁੰਦਾ ਹਾਂ ਕਿ ਪੰਜਾਬ ਗੁਰੂਆਂ ਦੀ ਧਰਤੀ ਹੈ, ਔਰੰਗਜ਼ੇਬ ਵੀ ਨਹੀਂ ਝੁਕਾ ਸਕਿਆ ਸੀ। ਇਹ ਭਗਤ ਸਿੰਘ ਦੀ ਧਰਤੀ ਹੈ ਜੋ…
— Bhagwant Mann (@BhagwantMann) May 9, 2026
ਸੀਐੱਮ ਮਾਨ ਨੇ ਇਸ ਰੇਡ 'ਤੇ BJP 'ਤੇ ਤਿੱਖਾ ਤਨਜ਼ ਕੱਸਦਿਆਂ ਆਖਿਆ-
ਅੱਜ ਫ਼ਿਰ ਤੋਂ BJP ਦੀ ED ਸੰਜੀਵ ਅਰੋੜਾ ਦੇ ਘਰ ਆਈ ਹੈ। ਇੱਕ ਸਾਲ ਵਿੱਚ ਇਹ ਤੀਜੀ ਵਾਰ ਉਹਨਾਂ ਦੇ ਘਰ BJP ਦੀ ED ਆਈ ਹੈ ਤੇ ਇੱਕ ਮਹੀਨੇ 'ਚ ਦੂਜੀ ਵਾਰ। ਫ਼ਿਰ ਵੀ ਕੁਝ ਨਹੀਂ ਮਿਲਿਆ ਉਨ੍ਹਾਂ ਨੂੰ। ਮੈਂ ਮੋਦੀ ਜੀ ਨੂੰ ਦੱਸਣਾ ਚਾਹੁੰਦਾ ਹਾਂ ਕਿ ਪੰਜਾਬ ਗੁਰੂਆਂ ਦੀ ਧਰਤੀ ਹੈ, ਔਰੰਗਜ਼ੇਬ ਵੀ ਨਹੀਂ ਝੁਕਾ ਸਕਿਆ ਸੀ। ਇਹ ਭਗਤ ਸਿੰਘ ਦੀ ਧਰਤੀ ਹੈ ਜੋ ਅੰਗਰੇਜ਼ਾਂ ਦੇ ਅੱਗੇ ਕਦੇ ਵੀ ਨਹੀਂ ਝੁਕੇ, ਤਾਂ ਮੋਦੀ ਦੀਆਂ ਚਾਲਾਂ ਅੱਗੇ ਪੰਜਾਬ ਕਦੇ ਵੀ ਨਹੀਂ ਝੁਕੇਗਾ। ED-BJP ਦੇ ਇਸ ਅਨੈਤਿਕ ਗੱਠਜੋੜ ਦਾ ਅੰਤ ਪੰਜਾਬ ਹੀ ਕਰੇਗਾ।
ਅਕਾਲੀ ਆਗੂ ਬਿਕਰਮ ਮਜੀਠੀਆ ਨੇ ਵੀ X 'ਤੇ ਲਿਖਿਆ
Breaking
👉 ED team arrives at the Sector 2 Chandigarh residence of powerful Power Minister and AAP MLA cum “Money Exchanger”--- Sanjeev Arora with nearly 20 vehicles to conduct raids.
👉 CISF and CRPF personnel also accompanied the ED teams during the operation.
👉 The ED… pic.twitter.com/qcgRyWHva0
— Bikram Singh Majithia (@bsmajithia) May 9, 2026