ਬਿਜਲੀ ਖਪਤਕਾਰਾਂ ਲਈ ਵੱਡੀ ਰਾਹਤ, ਹੁਣ ਬਿਨਾਂ ਐੱਨਓਸੀ ਤੋਂ ਜਾਰੀ ਹੋਵੇਗਾ ਨਵਾਂ ਬਿਜਲੀ ਕੁਨੈਕਸ਼ਨ; ਕੈਬਨਿਟ ਮੰਤਰੀ ਅਰੋੜਾ ਨੇ ਕੀਤਾ ਐਲਾਨ
ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਹੁਣ ਬਿਨੈਕਾਰਾਂ ਨੂੰ ਬਿਜਲੀ ਦਾ ਨਵਾਂ ਕੁਨੈਕਸ਼ਨ ਬਿਨਾਂ ਇਤਰਾਜ਼-ਹੀਣਤਾ ਸਰਟੀਫਿਕੇਟ (ਐੱਨਓਸੀ) ਤੋਂ ਹੀ ਜਾਰੀ ਕੀਤਾ ਜਾਵੇਗਾ।
Publish Date: Tue, 18 Nov 2025 07:04 PM (IST)
Updated Date: Tue, 18 Nov 2025 07:13 PM (IST)
ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਹੁਣ ਬਿਨੈਕਾਰਾਂ ਨੂੰ ਬਿਜਲੀ ਦਾ ਨਵਾਂ ਕੁਨੈਕਸ਼ਨ ਬਿਨਾਂ ਇਤਰਾਜ਼-ਹੀਣਤਾ ਸਰਟੀਫਿਕੇਟ (ਐੱਨਓਸੀ) ਤੋਂ ਹੀ ਜਾਰੀ ਕੀਤਾ ਜਾਵੇਗਾ। ਉਨ੍ਹਾਂ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਹਿਲਾਂ ਬਿਜਲੀ ਕੁਨੈਕਸ਼ਨ ਲੈਣ ਲਈ ਵੱਖ-ਵੱਖ ਅਥਾਰਿਟੀਆਂ ਤੋਂ ਐੱਨਓਸੀ ਲੈਣੀ ਪੈਂਦੀ ਸੀ ਪਰ ਹੁਣ ਬਿਨੈਕਾਰ ਵੱਲੋਂ ਅੰਡਰਟੇਕਿੰਗ ਦਿੱਤੀ ਜਾਵੇਗੀ ਕਿ ਕਿਸੇ ਵੀ ਯੋਗ ਅਥਾਰਟੀ ਦੁਆਰਾ ਬਾਅਦ ’ਚ ਇਮਾਰਤ ਨੂੰ ਗੈਰ-ਕਾਨੂੰਨੀ ਐਲਾਨਣ ਦੀ ਸੂਰਤ ’ਚ ਉਸਦਾ ਬਿਜਲੀ ਕੁਨੈਕਸ਼ਨ ਕੱਟਿਆ ਜਾ ਸਕਦਾ ਹੈ ਤਾਂ ਸਪਲਾਈ ਕੋਡ 2024 ਦੇ ਲਾਗੂ ਉਪਬੰਧਾਂ ਤਹਿਤ ਸਾਰੇ ਬਿਨੈਕਾਰਾਂ ਨੂੰ ਬਿਜਲੀ ਸਪਲਾਈ ਕੁਨੈਕਸ਼ਨ ਜਾਰੀ ਕੀਤੇ ਜਾਣਗੇ। ਅਰੋੜਾ ਨੇ ਦੱਸਿਆ ਕਿ ਪਹਿਲਾਂ ਬਿਜਲੀ ਵਿਭਾਗ (ਪਾਵਰਕਾਮ) ਨੇ ਬਿਜਲੀ ਕੁਨੈਕਸ਼ਨ ਲੈਣ ਲਈ ਇਲੈਕਟ੍ਰੀਕਲ ਠੇਕੇਦਾਰ ਤੋਂ ਟੈਸਟ ਰਿਪੋਰਟ ਲੈਣ ਦੀ ਸ਼ਰਤ ਖ਼ਤਮ ਕੀਤੀ ਸੀ।