ਖਾਦ ਸਬਸਿਡੀ 'ਤੇ ਰਾਜਾ ਵੜਿੰਗ ਦਾ ਵੱਡਾ ਦਾਅਵਾ, ਕਿਹਾ- ਲੰਬੇ ਸਮੇਂ ਤੋਂ ਮਿਲ ਰਿਹਾ ਹੈ ਲਾਭ
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਖਾਦ ਸਬਸਿਡੀ ਲਈ “ਧੰਨਵਾਦ” ਕਰਨ ‘ਤੇ ਤੰਜ ਕੱਸਦਿਆਂ ਕਿਹਾ ਕਿ ਇਹ ਕੋਈ ਕ੍ਰਾਂਤੀਕਾਰੀ ਕੰਮ ਨਹੀਂ ਅਤੇ ਨਾ ਹੀ ਇਹ ਪਹਿਲੀ ਵਾਰ ਹੋਇਆ ਹੈ। ਵੜਿੰਗ ਨੇ ਕਿਹਾ ਕਿ ਖਾਦ ਸਬਸਿਡੀ ਕਈ ਸਾਲਾਂ ਤੋਂ ਹਰ ਸਰਕਾਰ ਦੀ ਨੀਤੀ ਰਹੀ ਹੈ ਅਤੇ ਪ੍ਰਧਾਨ ਮੰਤਰੀ ਮੋਦੀ ਇਸਨੂੰ ਦੇਣ ਵਾਲੇ ਪਹਿਲੇ ਨੇਤਾ ਨਹੀਂ ਹਨ।
Publish Date: Wed, 20 May 2026 10:06 AM (IST)
Updated Date: Wed, 20 May 2026 10:08 AM (IST)
ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ - ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਖਾਦ ਸਬਸਿਡੀ ਲਈ “ਧੰਨਵਾਦ” ਕਰਨ ‘ਤੇ ਤੰਜ ਕੱਸਦਿਆਂ ਕਿਹਾ ਕਿ ਇਹ ਕੋਈ ਕ੍ਰਾਂਤੀਕਾਰੀ ਕੰਮ ਨਹੀਂ ਅਤੇ ਨਾ ਹੀ ਇਹ ਪਹਿਲੀ ਵਾਰ ਹੋਇਆ ਹੈ। ਵੜਿੰਗ ਨੇ ਕਿਹਾ ਕਿ ਖਾਦ ਸਬਸਿਡੀ ਕਈ ਸਾਲਾਂ ਤੋਂ ਹਰ ਸਰਕਾਰ ਦੀ ਨੀਤੀ ਰਹੀ ਹੈ ਅਤੇ ਪ੍ਰਧਾਨ ਮੰਤਰੀ ਮੋਦੀ ਇਸਨੂੰ ਦੇਣ ਵਾਲੇ ਪਹਿਲੇ ਨੇਤਾ ਨਹੀਂ ਹਨ।
ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਕਿਸਾਨਾਂ ਨੂੰ ਖਾਦਾਂ ਦੀ ਵਰਤੋਂ ਘਟਾਉਣ ਜਾਂ ਗੁਰੇਜ ਕਰਨ ਲਈ ਵੀ ਕਿਹਾ ਸੀ। ਉਨ੍ਹਾਂ ਨੇ ਸਵਾਲ ਕੀਤਾ ਕਿ ਜਦੋਂ ਇੱਕ ਪਾਸੇ ਤੁਸੀਂ ਖਾਦਾਂ ‘ਤੇ ਸਬਸਿਡੀ ਦੇਣ ਦਾ ਦਾਅਵਾ ਕਰਦੇ ਹੋ ਅਤੇ ਦੂਜੇ ਪਾਸੇ ਕਿਸਾਨਾਂ ਨੂੰ ਇਹਨਾਂ ਦੀ ਵਰਤੋਂ ਨਾ ਕਰਨ ਲਈ ਕਹਿੰਦੇ ਹੋ, ਤਾਂ ਇਸ ਦਾ ਕੀ ਮਤਲਬ ਬਣਦਾ ਹੈ?
ਵੜਿੰਗ ਨੇ ਕਿਹਾ ਕਿ ਕਿਸਾਨਾਂ ਦੀਆਂ ਹੋਰ ਖੇਤੀ ਲਾਗਤਾਂ, ਜਿਵੇਂ ਕਿ ਡੀਜ਼ਲ, ਮਜ਼ਦੂਰੀ ਅਤੇ ਵੱਧ ਰਹੀ ਮਹਿੰਗਾਈ ਦੇ ਮੁਕਾਬਲੇ ਕੋਈ ਵੀ ਸਬਸਿਡੀ ਕਾਫ਼ੀ ਨਹੀਂ ਹੋ ਸਕਦੀ ਹੈ। ਉਨ੍ਹਾਂ ਨੇ ਕਿਹਾ ਕਿ ਇਹ ਸਾਰੀਆਂ ਚੀਜ਼ਾਂ ਉਸ ਕਥਿਤ ਸਬਸਿਡੀ ਦੇ ਲਾਭ ਨੂੰ ਖਤਮ ਕਰ ਦੇਣਗੀਆਂ, ਜਿਹੜੀ ਸਰਕਾਰ ਨੂੰ ਹਰ ਹਾਲਤ ਵਿਚ ਕਿਸਾਨਾਂ ਨੂੰ ਦੇਣੀ ਹੀ ਪੈਂਦੀ ਹੈ। ਇਸ ਤੋਂ ਇਲਾਵਾ, ਸਰਕਾਰ ਕਿਸਾਨਾਂ ’ਤੇ ਕੋਈ ਖਾਸ ਮਿਹਰਬਾਨੀ ਨਹੀਂ ਕਰ ਰਹੀ ਹੈ, ਕਿਉਂਕਿ ਕਿਸਾਨ ਹੀ ਪੂਰੇ ਦੇਸ਼ ਦਾ ਪੇਟ ਭਰਦੇ ਹਨ।