ਗਾਇਕ ਰਾਜਵੀਰ ਜਵੰਦਾ ਦੀ ਸਿਹਤ ਸਬੰਧੀ ਫੋਰਟਿਸ ਹਸਪਤਾਲ ਤੋਂ ਆਇਆ ਵੱਡਾ ਅਪਡੇਟ, ਜਾਣੋ ਕੀ ਹੈ ਮੌਜੂਦਾ ਸਥਿਤੀ, ਵੱਖ-ਵੱਖ ਕਲਾਕਾਰਾਂ ਦਾ ਆਉਣਾ ਜਾਰੀ
ਇਸੇ ਦੌਰਾਨ ਹਸਪਤਾਲ ਵੱਲੋਂ ਜਾਰੀ ਬੁਲੇਟਨ ਵਿਚ ਦੱਸਿਆ ਗਿਆ ਹੈ ਕਿ ਜਵੰਦਾ ਦੀ ਹਾਲਤ ਹਾਲੇ ਵੀ ਗੰਭੀਰ ਬਣੀ ਹੋਈ ਹੈ ਅਤੇ ਉਹ ਹਸਪਤਾਲ ਵਿਚ ਵੈਂਟੀਲੇਟਰ ਸਪੋਰਟ ’ਤੇ ਹਨ।
Publish Date: Mon, 29 Sep 2025 03:26 PM (IST)
Updated Date: Mon, 29 Sep 2025 03:31 PM (IST)
ਰਣਜੀਤ ਸਿੰਘ ਰਾਣਾ, ਐਸਏਐਸ ਨਗਰ; ਗਾਇਕ ਰਾਜਵੀਰ ਜਵੰਦਾ ਦੀ ਹਾਲਤ ਅਜੇ ਵੀ ਗੰਭੀਰ ਬਣੀ ਹੋਈ ਹੈ ਅਤੇ ਉਨਾਂ ਨੂੰ ਮਿਲਣ ਵਾਲੇ ਸਾਥੀ ਕਲਾਕਾਰ ਅਤੇ ਹੋਰਨਾਂ ਦਾ ਆਉਣਾ ਨਿਰੰਤਰ ਜਾਰੀ ਹੈ ਉਹਨਾਂ ਦੀ ਤੰਦਰੁਸਤੀ ਲਈ ਦੇਸ਼ ਵਿਦੇਸ਼ਾਂ ਵਿੱਚ ਅਰਦਾਸਾਂ ਵੀ ਕੀਤੀਆਂ ਜਾ ਰਹੀਆਂ ਹਨ। ਇਸੇ ਦੌਰਾਨ ਹਸਪਤਾਲ ਵੱਲੋਂ ਜਾਰੀ ਬੁਲੇਟਨ ਵਿਚ ਦੱਸਿਆ ਗਿਆ ਹੈ ਕਿ ਜਵੰਦਾ ਦੀ ਹਾਲਤ ਹਾਲੇ ਵੀ ਗੰਭੀਰ ਬਣੀ ਹੋਈ ਹੈ ਅਤੇ ਉਹ ਹਸਪਤਾਲ ਵਿਚ ਵੈਂਟੀਲੇਟਰ ਸਪੋਰਟ ’ਤੇ ਹਨ। ਉਹ ਹਸਪਤਾਲ ਦੀ ਨਿਓਰੋ ਸਰਜਰੀ ਅਤੇ ਕ੍ਰਿਟੀਕਲ ਕੇਅਰ ਮਾਹਰਾਂ ਦੀ ਬਹੁ ਅਨੁਸ਼ਾਸਨੀ ਟੀਮ ਵੱਲੋਂ ਨੇੜਿਓਂ ਨਿਗਰਾਨੀ ਅਤੇ ਪ੍ਰਬੰਧਨ ਅਧੀਨ ਹਨ।