ਤੇਜ਼ ਰਫ਼ਤਾਰ ਵਾਹਨ ਦੀ ਲਪੇਟ ’ਚ ਆਉਣ ਕਾਰਨ ਬਾਈਕ ਸਵਾਰ ਦੀ ਮੌਤ, ਕੇਸ ਦਰਜ
ਤੇਜ਼ ਰਫ਼ਤਾਰ ਵਾਹਨ ਦੀ ਲਪੇਟ ’ਚ ਆਉਣ ਕਾਰਨ ਬਾਈਕ ਸਵਾਰ ਦੀ ਮੌਤ, ਕੇਸ ਦਰਜ
Publish Date: Mon, 18 May 2026 07:18 PM (IST)
Updated Date: Mon, 18 May 2026 07:21 PM (IST)
ਸੁਨੀਲ ਕੁਮਾਰ ਭੱਟੀ, ਪੰਜਾਬੀ ਜਾਗਰਣ, ਡੇਰਾਬੱਸੀ : ਡੇਰਾਬੱਸੀ-ਬਰਵਾਲਾ ਰੋਡ ’ਤੇ ਸਥਿਤ ਪਿੰਡ ਕੁੜਾਂਵਾਲਾ ਵਿਖੇ ਤੇਜ਼ ਰਫ਼ਤਾਰ ਅਣਪਛਾਤੇ ਵਾਹਨ ਦੀ ਲਪੇਟ ਵਿਚ ਆਉਣ ਕਾਰਨ ਇਕ ਵਿਅਕਤੀ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਂਚ ਅਧਿਕਾਰੀ ਏਐੱਸਆਈ ਦਿਲਬਾਗ ਸਿੰਘ ਅਨੁਸਾਰ ਪੁਲਿਸ ਨੂੰ ਦਿੱਤੇ ਬਿਆਨ ਵਿਚ ਗੁਰਜੀਤ ਸਿੰਘ ਵਾਸੀ ਬੱਸੀ ਇਸੇ ਖਾਨ ਬਨੂੜ ਨੇ ਦੱਸਿਆ ਕਿ ਬੀਤੇ ਕੱਲ੍ਹ ਸ਼ਾਮ 07:45 ਵਜੇ ਆਪਣੇ ਪਿਤਾ ਕਮਲਜੀਤ ਸਿੰਘ ਉਮਰ ਕਰੀਬ 50 ਆਪਣੇ ਮੋਟਰਸਾਈਕਲ ’ਤੇ ਪੰਚਕੂਲਾ ਸਾਈਡ ਤੋਂ ਆਪਣੇ ਘਰ ਨੂੰ ਵਾਪਸ ਆ ਰਹੇ ਸਨ, ਜਦੋਂ ਉਹ ਨੇੜੇ ਪਿੰਡ ਕੁੜਾਂਵਾਲਾ ਡੇਰਾਬੱਸੀ ਵਿਖੇ ਪੁੱਜੇ ਤਾਂ ਕਿਸੇ ਅਣਪਛਾਤੇ ਵ੍ਹੀਕਲ ਨੇ ਤੇਜ਼ ਰਫ਼ਤਾਰੀ ਅਤੇ ਲਾਪ੍ਰਵਾਹੀ ਨਾਲ ਲਿਆ ਕੇ ਉਨ੍ਹਾਂ ਦੇ ਮੋਟਰਸਾਈਕਲ ਵਿਚ ਟੱਕਰ ਮਾਰੀ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ। ਜਿਸ ਕਾਰਨ ਉਹ ਸੜਕ ’ਤੇ ਡਿੱਗ ਗਏ ਅਤੇ ਉਨ੍ਹਾਂ ਨੂੰ ਕਾਫ਼ੀ ਸੱਟਾਂ ਲੱਗੀਆਂ। ਜਿਸ ਤੋਂ ਬਾਅਦ ਉਸ ਦੇ ਪਿਤਾ ਨੂੰ ਰਾਹਗੀਰਾਂ ਨੇ ਇਲਾਜ ਲਈ ਸਿਵਲ ਹਸਪਤਾਲ ਡੇਰਾਬੱਸੀ ਵਿਖੇ ਦਾਖ਼ਲ ਕਰਵਾਇਆ, ਜਿੱਥੇ ਉਨ੍ਹਾਂ ਦੀ ਦੌਰਾਨੇ ਇਲਾਜ ਮੌਤ ਹੋ ਗਈ। ਜਿਸ ਤੋਂ ਬਾਅਦ ਪੁਲਿਸ ਨੇ ਅਣਪਛਾਤੇ ਡਰਾਈਵਰ ਖ਼ਿਲਾਫ਼ ਕੇਸ ਦਰਜ ਕਰ ਲਿਆ।