ਗਲ 'ਚੋਂ ਸੋਨੇ ਦੀ ਚੇਨ ਝਪਟ ਕੇ ਬਾਈਕ ਸਵਾਰ ਫ਼ਰਾਰ
ਗਲੇ 'ਚੋਂ ਸੋਨੇ ਦੀ ਚੇਨ ਝਪਟ ਕੇ ਬਾਈਕ ਸਵਾਰ ਫ਼ਰਾਰ
Publish Date: Wed, 01 Apr 2026 08:11 PM (IST)
Updated Date: Wed, 01 Apr 2026 08:13 PM (IST)

ਟੀਪੀਐੱਸ ਗਿੱਲ, ਪੰਜਾਬੀ ਜਾਗਰਣ, ਜ਼ੀਰਕਪੁਰ : ਸਾਊਥ ਸਿਟੀ ਸੁਸਾਇਟੀ ਨੇੜੇ ਦੇਰ ਰਾਤ ਅਣਪਛਾਤੇ ਬਾਈਕ ਸਵਾਰ ਝਪਟਮਾਰ ਨੇ ਇਕ ਵਿਅਕਤੀ ਦੇ ਗਲ ’ਚੋਂ ਸੋਨੇ ਦੀ ਚੇਨ ਝਪਟ ਲਈ ਅਤੇ ਫ਼ਰਾਰ ਹੋ ਗਿਆ। ਪੁਲਿਸ ਨੇ ਅਣਪਛਾਤੇ ਬਾਈਕ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਘਟਨਾ ਸਥਾਨ ਦੇ ਨੇੜੇ-ਤੇੜੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲ ਰਹੀ ਹੈ ਤਾਂ ਜੋ ਮੁਲਜ਼ਮ ਦੀ ਪਛਾਣ ਕੀਤੀ ਜਾ ਸਕੇ। ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਆਸ਼ੀਸ਼ ਸ਼ਰਮਾ (39) ਨੇ ਦੱਸਿਆ ਕਿ ਦੇਰ ਰਾਤ ਕਰੀਬ 12:30 ਵਜੇ ਉਹ ਆਪਣੀ ਸੁਸਾਇਟੀ ਤੋਂ ਕੁਝ ਦੂਰੀ ਤੇ ਆਪਣੇ ਕਿਸੇ ਜਾਣਕਾਰ ਨੂੰ ਐਕਟਿਵਾ ਸਿਖਾ ਰਿਹਾ ਸੀ। ਆਸ਼ੀਸ਼ ਖ਼ੁਦ ਸਕੂਟੀ ਦੇ ਪਿੱਛੇ ਬੈਠਾ ਹੋਇਆ ਸੀ। ਇਸੇ ਦੌਰਾਨ ਪਿੱਛੇ ਤੋਂ ਆਏ ਇਕ ਅਣਪਛਾਤੇ ਬਾਈਕ ਸਵਾਰ ਨੇ ਝਪਟਾ ਮਾਰ ਕੇ ਉਸ ਦੇ ਗਲੇ ਵਿਚੋਂ ਸੋਨੇ ਦੀ ਚੇਨ ਤੋੜ ਲਈ ਅਤੇ ਤੇਜ਼ੀ ਨਾਲ ਫ਼ਰਾਰ ਹੋ ਗਿਆ। ਪੀੜਤ ਆਸ਼ੀਸ਼ ਨੇ ਆਪਣੇ ਪੱਧਰ ਤੇ ਬਦਮਾਸ਼ ਦਾ ਪਿੱਛਾ ਵੀ ਕੀਤਾ, ਪਰ ਰਾਤ ਦੇ ਹਨੇਰੇ ਦਾ ਫ਼ਾਇਦਾ ਉਠਾ ਕੇ ਉਹ ਭੱਜਣ ਵਿਚ ਕਾਮਯਾਬ ਰਿਹਾ। ਵਾਰਦਾਤ ਤੋਂ ਬਾਅਦ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਸ਼ਿਕਾਇਤ ਦੇ ਆਧਾਰ ਤੇ ਕੇਸ ਦਰਜ ਕਰ ਲਿਆ ਗਿਆ ਹੈ। ਖੇਤਰ ਦੀ ਨਾਕਾਬੰਦੀ ਕਰ ਕੇ ਅਤੇ ਸੀਸੀਟੀਵੀ ਫੁਟੇਜ ਦੀ ਮਦਦ ਨਾਲ ਸ਼ੱਕੀ ਦੀ ਭਾਲ ਕੀਤੀ ਜਾ ਰਹੀ ਹੈ। ਜਲਦੀ ਹੀ ਮੁਲਜ਼ਮ ਨੂੰ ਕਾਬੂ ਕਰ ਲਿਆ ਜਾਵੇਗਾ।