ਬਿਟੀਆ ਫਾਊਂਡੇਸ਼ਨ ਪੰਜਾਬ ਨੇ ਮਹਿਲਾ ਦਿਵਸ ਮਨਾਇਆ
ਬਿਟੀਆ ਫਾਊਂਡੇਸ਼ਨ ਪੰਜਾਬ ਨੇ ਮਹਿਲਾ ਦਿਵਸ ਧੂਮਧਾਮ ਨਾਲ ਮਨਾਇਆ
Publish Date: Mon, 09 Mar 2026 07:25 PM (IST)
Updated Date: Mon, 09 Mar 2026 07:27 PM (IST)

ਸੁਨੀਲ ਕੁਮਾਰ ਭੱਟੀ, ਪੰਜਾਬੀ ਜਾਗਰਣ ਡੇਰਾਬੱਸੀ : ਬਿਟੀਆ ਫਾਊਂਡੇਸ਼ਨ ਪੰਜਾਬ ਵੱਲੋਂ ਡੇਰਾਬੱਸੀ ਵਿਚ ਅੰਤਰਰਾਸ਼ਟਰੀ ਮਹਿਲਾ ਦਿਵਸ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਮਾਜ ਵਿਚ ਔਰਤਾਂ ਦੇ ਯੋਗਦਾਨ ਨੂੰ ਸਲਾਮ ਕਰਦਿਆਂ ਇਕ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ’ਚ ਔਰਤਾਂ ਨੇ ਸ਼ਮੂਲੀਅਤ ਕੀਤੀ। ਇਸ ਸਮਾਗਮ ਵਿਚ ਭਾਜਪਾ ਦੇ ਸੀਨੀਅਰ ਆਗੂ ਮਨਪ੍ਰੀਤ ਸਿੰਘ ਬੰਨੀ ਸੰਧੂ ਮੁੱਖ ਮਹਿਮਾਨ ਵਜੋਂ ਪਹੁੰਚੇ। ਉਨ੍ਹਾਂ ਨੇ ਸਮਾਗਮ ਦੌਰਾਨ ਮੌਜੂਦ ਔਰਤਾਂ ਨੂੰ ਸੰਬੋਧਨ ਕਰਦਿਆਂ ਅੰਤਰਰਾਸ਼ਟਰੀ ਮਹਿਲਾ ਦਿਵਸ ਦੀਆਂ ਦਿਲੋਂ ਵਧਾਈਆਂ ਦਿੱਤੀਆਂ ਅਤੇ ਕਿਹਾ ਕਿ ਔਰਤਾਂ ਸਮਾਜ ਦੀ ਰੀੜ੍ਹ ਦੀ ਹੱਡੀ ਹਨ। ਉਨ੍ਹਾਂ ਦੇ ਬਿਨਾਂ ਸਮਾਜ ਦੀ ਤਰੱਕੀ ਸੰਭਵ ਨਹੀਂ। ਮਨਪ੍ਰੀਤ ਸਿੰਘ ਬੰਨੀ ਸੰਧੂ ਨੇ ਕਿਹਾ ਕਿ ਅੱਜ ਦੇ ਸਮੇਂ ਵਿਚ ਔਰਤਾਂ ਹਰ ਖੇਤਰ ਵਿਚ ਆਪਣਾ ਮਹੱਤਵਪੂਰਨ ਯੋਗਦਾਨ ਪਾ ਰਹੀਆਂ ਹਨ। ਸਿੱਖਿਆ, ਰਾਜਨੀਤੀ, ਖੇਡਾਂ, ਸਿਹਤ ਅਤੇ ਵਪਾਰ ਸਮੇਤ ਹਰ ਖੇਤਰ ਵਿਚ ਔਰਤਾਂ ਨੇ ਆਪਣੀ ਮਿਹਨਤ ਅਤੇ ਕਾਬਲੀਅਤ ਨਾਲ ਵੱਖਰੀ ਪਛਾਣ ਬਣਾਈ ਹੈ। ਉਨ੍ਹਾਂ ਕਿਹਾ ਕਿ ਸਮਾਜ ਨੂੰ ਚਾਹੀਦਾ ਹੈ ਕਿ ਔਰਤਾਂ ਨੂੰ ਸਨਮਾਨ ਦੇਣ ਦੇ ਨਾਲ-ਨਾਲ ਉਨ੍ਹਾਂ ਨੂੰ ਅੱਗੇ ਵਧਣ ਲਈ ਹਰ ਸੰਭਵ ਮੌਕਾ ਦਿੱਤਾ ਜਾਵੇ। ਸਮਾਗਮ ਦੌਰਾਨ ਬਿਟੀਆ ਫਾਊਂਡੇਸ਼ਨ ਪੰਜਾਬ ਦੇ ਮੈਂਬਰਾਂ ਵੱਲੋਂ ਵੀ ਔਰਤਾਂ ਦੇ ਹੱਕਾਂ, ਸੁਰੱਖਿਆ ਅਤੇ ਸਸ਼ਕਤੀਕਰਨ ਬਾਰੇ ਵਿਚਾਰ ਸਾਂਝੇ ਕੀਤੇ ਗਏ। ਇਸ ਮੌਕੇ ਸਮਾਜ ਵਿਚ ਵੱਖ-ਵੱਖ ਖੇਤਰਾਂ ਵਿਚ ਵਧੀਆ ਕੰਮ ਕਰਨ ਵਾਲੀਆਂ ਕੁਝ ਔਰਤਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਪ੍ਰੋਗਰਾਮ ਦੇ ਅਖੀਰ ਵਿਚ ਸਾਰਿਆਂ ਨੇ ਮਿਲ ਕੇ ਮਹਿਲਾ ਸਸ਼ਕਤੀਕਰਨ ਅਤੇ ਔਰਤਾਂ ਦੇ ਅਧਿਕਾਰਾਂ ਦੀ ਰੱਖਿਆ ਲਈ ਇਕਜੁੱਟ ਹੋ ਕੇ ਕੰਮ ਕਰਨ ਦਾ ਸੰਕਲਪ ਲਿਆ। ਇਸ ਮੌਕੇ ਬਿਟੀਆ ਫਾਊਂਡੇਸ਼ਨ ਦੇ ਪ੍ਰਧਾਨ ਅਤੇ ਮੈਂਬਰਾਂ ਸਮੇਤ ਭਾਜਪਾ ਆਗੂ ਰਵਿੰਦਰ ਵੈਸ਼ਨਵ, ਪਵਨ ਧੀਮਾਨ, ਗੁਰਮੀਤ ਸਿੰਘ, ਨਰਿੰਦਰ ਸ਼ਰਮਾ, ਦਿਨੇਸ਼ ਵੈਸ਼ਨਵ ਅਤੇ ਕਈ ਮਾਣਯੋਗ ਵਿਅਕਤੀ ਅਤੇ ਵੱਡੀ ਗਿਣਤੀ ਵਿਚ ਔਰਤਾਂ ਹਾਜ਼ਰ ਰਹੀਆਂ।