ਭਾਜਪਾ ਪੰਜਾਬ ਦੀ ਕੋਰ ਕਮੇਟੀ ਅੱਜ ਡੀਜੀਪੀ ਪੰਜਾਬ ਨਾਲ ਕਰੇਗੀ ਮੁਲਾਕਾਤ, ਸੁਨੀਲ ਜਾਖੜ ਕਰਨਗੇ ਅਗਵਾਈ
ਪ੍ਰਤੀਨਿਧ ਮੰਡਲ ਦੀ ਅਗਵਾਈ ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਕਰਨਗੇ। ਉਨ੍ਹਾਂ ਦੇ ਨਾਲ ਕਾਰਜਕਾਰੀ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਪਾਰਟੀ ਦੇ ਕੋਰ ਗਰੁੱਪ ਦੇ ਮੈਂਬਰ ਵੀ ਮੌਜੂਦ ਰਹਿਣਗੇ।
Publish Date: Thu, 07 May 2026 11:53 AM (IST)
Updated Date: Thu, 07 May 2026 11:54 AM (IST)
ਚੰਡੀਗੜ੍ਹ: ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੀਨੀਅਰ ਆਗੂਆਂ ਦਾ ਇੱਕ ਪ੍ਰਤੀਨਿਧ ਮੰਡਲ ਅੱਜ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਨਾਲ ਮੁਲਾਕਾਤ ਕਰੇਗਾ। ਇਹ ਮੁਲਾਕਾਤ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹਾਲ ਹੀ ਵਿੱਚ ਹੋਏ ਦੋ ਬੰਬ ਧਮਾਕਿਆਂ ਨੂੰ ਲੈ ਕੇ ਭਾਜਪਾ 'ਤੇ ਲਗਾਏ ਗਏ ਨਿਰਾਧਾਰ ਦੋਸ਼ਾਂ ਦੇ ਸਬੰਧ ਵਿੱਚ ਕੀਤੀ ਜਾਵੇਗੀ।
ਪ੍ਰਤੀਨਿਧ ਮੰਡਲ ਦੀ ਅਗਵਾਈ ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਕਰਨਗੇ। ਉਨ੍ਹਾਂ ਦੇ ਨਾਲ ਕਾਰਜਕਾਰੀ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਪਾਰਟੀ ਦੇ ਕੋਰ ਗਰੁੱਪ ਦੇ ਮੈਂਬਰ ਵੀ ਮੌਜੂਦ ਰਹਿਣਗੇ।
ਇਹ ਬੈਠਕ ਅੱਜ 7 ਮਈ ਨੂੰ ਸ਼ਾਮ 4:00 ਵਜੇ ਡੀਜੀਪੀ ਪੰਜਾਬ ਦੇ ਦਫ਼ਤਰ, ਸੈਕਟਰ-9, ਚੰਡੀਗੜ੍ਹ ਵਿਖੇ ਆਯੋਜਿਤ ਹੋਵੇਗੀ।