ਪੰਜਾਬ ਭਾਜਪਾ ਦੇ ਮੀਡੀਆ ਇੰਚਾਰਜ ਵਿਨੀਤ ਜੋਸ਼ੀ ਨੇ ਕਿਹਾ ਕਿ ਸੂਬੇ ਦੇ ਲੋਕਾਂ ਦਾ ਭਾਜਪਾ ਪ੍ਰਤੀ ਵਿਸ਼ਵਾਸ਼ ਵਧਿਆ ਹੈ। ਬੇਸ਼ੱਕ ਪਾਰਟੀ 13 ਚੋਂ ਕੋਈ ਵੀ ਸੀਟਾਂ ਨਹੀਂ ਜਿੱਤ ਸਕੀ, ਪਰ ਵੋਟ ਪ੍ਰਤੀਸ਼ਤ ਇਸ ਗੱਲ ਦਾ ਸਬੂਤ ਹੈ ਕਿ ਪੰਜਾਬ ਵਿਚ ਦਿਨੋਂ-ਦਿਨ ਭਾਜਪਾ ਮਜ਼ਬੂਤ ਹੋ ਰਹੀ ਹੈ। ਜਦੋਂਕਿ ਆਮ ਆਦਮੀ ਪਾਰਟੀ ਨੂੰ ਪੰਜਾਬ ਦੇ ਲੋਕਾਂ ਨੇ ਪੂਰੀ ਤਰ੍ਹਾਂ ਨਕਾਰ ਦਿੱਤਾ ਹੈ।
ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ; ਪੰਜਾਬ ਭਾਜਪਾ ਦੇ ਮੀਡੀਆ ਇੰਚਾਰਜ ਵਿਨੀਤ ਜੋਸ਼ੀ ਨੇ ਕਿਹਾ ਕਿ ਸੂਬੇ ਦੇ ਲੋਕਾਂ ਦਾ ਭਾਜਪਾ ਪ੍ਰਤੀ ਵਿਸ਼ਵਾਸ਼ ਵਧਿਆ ਹੈ। ਬੇਸ਼ੱਕ ਪਾਰਟੀ 13 ਚੋਂ ਕੋਈ ਵੀ ਸੀਟਾਂ ਨਹੀਂ ਜਿੱਤ ਸਕੀ, ਪਰ ਵੋਟ ਪ੍ਰਤੀਸ਼ਤ ਇਸ ਗੱਲ ਦਾ ਸਬੂਤ ਹੈ ਕਿ ਪੰਜਾਬ ਵਿਚ ਦਿਨੋਂ-ਦਿਨ ਭਾਜਪਾ ਮਜ਼ਬੂਤ ਹੋ ਰਹੀ ਹੈ। ਜਦੋਂਕਿ ਆਮ ਆਦਮੀ ਪਾਰਟੀ ਨੂੰ ਪੰਜਾਬ ਦੇ ਲੋਕਾਂ ਨੇ ਪੂਰੀ ਤਰ੍ਹਾਂ ਨਕਾਰ ਦਿੱਤਾ ਹੈ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜੋਸ਼ੀ ਨੇ ਕਿਹਾ ਕਿ ਭਾਜਪਾ ਦਾ 12 ਲੋਕ ਸਭਾ ਹਲਕਿਆਂ ’ਚ ਵੋਟ ਪ੍ਰਤੀਸ਼ਤ ਵਧਿਆ ਹੈ ਤੇ ਸਿਰਫ਼ ਸੰਗਰੂਰ ਚ ਹੀ ਘਟਿਆ ਹੈ। ਉਨ੍ਹਾਂ ਕਿਹਾ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਨੂੰ 6.6% ਵੋਟਾਂ ਮਿਲੀਆਂ ਸਨ ਜਦਕਿ ਇਸ ਲੋਕ ਸਭਾ ਚੋਣਾਂ ਚ ਤਕਰੀਬਨ 18.56% ਵੋਟਾਂ ਪਈਆਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਭਾਜਪਾ 2027 ਦੀਆਂ ਵਿਧਾਨ ਸਭਾ ਚੋਣਾਂ ਚ ਆਪਣੇ ਪ੍ਰਦਰਸ਼ਨ ਨਾਲ ਸਾਰਿਆਂ ਨੂੰ ਹੈਰਾਨ ਕਰ ਦੇਵੇਗੀ।
ਜੋਸ਼ੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਲੋਕਾਂ ਨਾਲ ਜੋ ਵੀ ਵਾਅਦੇ ਕੀਤੇ ਸਨ, ਉਹ ਪੂਰੇ ਨਹੀਂ ਕੀਤੇ। ਜਿਸ ਕਰਕੇ ਲੋਕ ਆਮ ਆਦਮੀ ਪਾਰਟੀ ਦੀ ਵੋਟ ਪ੍ਰਤੀਸ਼ਤਤਾ ’ਚ ਕਮੀ ਆਈ ਹੈ। ਆਪ ਦੇ 92 ’ਚੋਂ 51 ਵਿਧਾਇਕਾਂ ਦੇ ਜੱਦੀ ਸ਼ਹਿਰਾਂ ’ਚ ਪਾਰਟੀ ਹਾਰ ਗਈ ਹੈ। ਉਨ੍ਹਾਂ ਕਿਹਾ ਕਿ ਚੋਣ ਪ੍ਰਚਾਰ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਹਰ ਸੀਟ ’ਤੇ ਜਾ ਕੇ ਇਹੀ ਕਹਿ ਰਹੇ ਹਨ ਕਿ ਉਹ ਆਪਣੇ ਕੰਮਾਂ ਲਈ ਵੋਟਾਂ ਮੰਗ ਰਹੇ ਹਨ। ਪੰਜਾਬ ਦੇ ਲੋਕਾਂ ਨੇ ਉਨ੍ਹਾਂ ਨੂੰ 13 ’ਚੋਂ ਸਿਰਫ਼ 3 ਸੀਟਾਂ ਦੇ ਕੇ ਜਵਾਬ ਦਿੱਤਾ ਹੈ। ਆਪ ਪੰਜਾਬ ’ਚ ਸਰਕਾਰ ਚਲਾਉਣ ਦਾ ਆਪਣਾ ਮੌਲਿਕ ਅਧਿਕਾਰ ਗੁਆ ਚੁੱਕੀ ਹੈ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਵੋਟ ਸ਼ੇਅਰ ਵੀ ਘਟਿਆ ਹੈ। ਜੋਸ਼ੀ ਨੇ ਕਿਹਾ ਕਿ ਇਸ ਚੋਣ ’ਚ ਜੇਕਰ ਕਿਸੇ ਪਾਰਟੀ ਨੂੰ ਫਾਇਦਾ ਹੋਇਆ ਹੈ ਤਾਂ ਉਹ ਭਾਜਪਾ ਹੈ। ਪਾਰਟੀ ਲਗਪਗ 25 ਸਾਲਾਂ ਵਿੱਚ ਪਹਿਲੀ ਵਾਰ 2022 ’ਚ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਚੋਣ ਲੜੇਗੀ ਤੇ ਹੁਣ 13 ਲੋਕ ਸਭਾ ਸੀਟਾਂ ’ਤੇ ਚੋਣ ਲੜ ਚੁੱਕੀ ਹੈ। ਉਨ੍ਹਾਂ ਕਿਹਾ ਕਿ ਹੁਣ ਭਾਜਪਾ ਹੀ ਅਜਿਹੀ ਪਾਰਟੀ ਰਹਿ ਗਈ ਹੈ, ਜਿਸ ਨੂੰ ਸੂਬੇ ਦੇ ਲੋਕਾਂ ਨੂੰ ਮੌਕਾ ਦੇਣਾ ਚਾਹੀਦਾ ਹੈ।