ਜੀਰਕਪੁਰ ਦੇ ਸੁਖਨਾ ਚੌਕ ਨੇੜੇ ਨਾਲੇ ਵਿੱਚੋਂ ਵਿਅਕਤੀ ਦੀ ਲਾਸ਼ ਬਰਾਮਦ, ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਸ਼ੁਰੂ
ਜੀਰਕਪੁਰ ਦੇ ਸਭ ਤੋਂ ਵਿਅਸਤ ਸੁਖਨਾ ਚੌਂਕ ਖੇਤਰ ਵਿੱਚ ਸ਼ੁੱਕਰਵਾਰ ਸਵੇਰੇ ਉਸ ਵੇਲੇ ਹੜਕੰਪ ਮਚ ਗਿਆ, ਜਦੋਂ ਸੜਕ ਕਿਨਾਰੇ ਬਣੇ ਇੱਕ ਨਿਕਾਸੀ ਨਾਲੇ ਵਿੱਚੋਂ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ। ਲਾਸ਼ ਮਿਲਣ ਦੀ ਖ਼ਬਰ ਫੈਲਦਿਆਂ ਹੀ ਮੌਕੇ 'ਤੇ ਲੋਕਾਂ ਦੀ ਭਾਰੀ ਭੀੜ ਜਮ੍ਹਾਂ ਹੋ ਗਈ, ਜਿਸ ਕਾਰਨ ਸੜਕ ਦੇ ਦੋਵੇਂ ਪਾਸੇ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ ਅਤੇ ਕਰੀਬ ਅੱਧਾ ਘੰਟਾ ਜਾਮ ਲੱਗਿਆ ਰਿਹਾ।
Publish Date: Fri, 19 Dec 2025 06:24 PM (IST)
Updated Date: Fri, 19 Dec 2025 06:26 PM (IST)
ਜੀ ਐੱਸ ਸੰਧੂ, ਪੰਜਾਬੀ ਜਾਗਰਣ, ਐੱਸ ਏ ਐੱਸ ਨਗਰ : ਜੀਰਕਪੁਰ ਦੇ ਸਭ ਤੋਂ ਵਿਅਸਤ ਸੁਖਨਾ ਚੌਂਕ ਖੇਤਰ ਵਿੱਚ ਸ਼ੁੱਕਰਵਾਰ ਸਵੇਰੇ ਉਸ ਵੇਲੇ ਹੜਕੰਪ ਮਚ ਗਿਆ, ਜਦੋਂ ਸੜਕ ਕਿਨਾਰੇ ਬਣੇ ਇੱਕ ਨਿਕਾਸੀ ਨਾਲੇ ਵਿੱਚੋਂ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ। ਲਾਸ਼ ਮਿਲਣ ਦੀ ਖ਼ਬਰ ਫੈਲਦਿਆਂ ਹੀ ਮੌਕੇ 'ਤੇ ਲੋਕਾਂ ਦੀ ਭਾਰੀ ਭੀੜ ਜਮ੍ਹਾਂ ਹੋ ਗਈ, ਜਿਸ ਕਾਰਨ ਸੜਕ ਦੇ ਦੋਵੇਂ ਪਾਸੇ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ ਅਤੇ ਕਰੀਬ ਅੱਧਾ ਘੰਟਾ ਜਾਮ ਲੱਗਿਆ ਰਿਹਾ।
ਪ੍ਰਤੱਖਦਰਸ਼ੀਆਂ ਅਨੁਸਾਰ, ਰਾਹਗੀਰਾਂ ਨੇ ਸੜਕ ਕਿਨਾਰੇ ਨਾਲੇ ਵਿੱਚ ਲਾਸ਼ ਪਈ ਦੇਖੀ ਸੀ, ਜਿਸ ਤੋਂ ਬਾਅਦ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਗਿਆ। ਜੀਰਕਪੁਰ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਸਥਿਤੀ ਨੂੰ ਸੰਭਾਲਿਆ ਅਤੇ ਟ੍ਰੈਫਿਕ ਨੂੰ ਕੰਟਰੋਲ ਕਰਦਿਆਂ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ। ਪੁਲਿਸ ਵੱਲੋਂ ਮ੍ਰਿਤਕ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਬਲਟਾਣਾ ਚੌਕੀ ਦੇ ਇੰਚਾਰਜ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਮੌਤ ਦੇ ਅਸਲ ਕਾਰਨਾਂ ਦਾ ਪਤਾ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਲੱਗ ਸਕੇਗਾ। ਪੁਲਿਸ ਨੇ ਜਾਂਚ ਲਈ ਫੋਰੈਂਸਿਕ ਟੀਮ ਨੂੰ ਮੌਕੇ 'ਤੇ ਬੁਲਾਇਆ ਹੈ ਅਤੇ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਤਾਂ ਜੋ ਘਟਨਾ ਦੀ ਸੱਚਾਈ ਸਾਹਮਣੇ ਆ ਸਕੇ। ਪੁਲਿਸ ਨੇ ਟ੍ਰੈਫਿਕ ਨੂੰ ਬਦਲਵੇਂ ਰਸਤਿਆਂ ਰਾਹੀਂ ਮੋੜ ਕੇ ਸਥਿਤੀ ਨੂੰ ਜਲਦ ਹੀ ਆਮ ਵਾਂਗ ਕਰ ਦਿੱਤਾ।