ਬ੍ਰਹਮ ਸ਼ੰਕਰ ਜਿੰਪਾ ਵੱਲੋਂ ਸਰਹੱਦੀ ਜ਼ਿਲ੍ਹਿਆਂ ਦੇ ਪਾਣੀ ਸੁਧਾਰ ਲਈ ਕੇਂਦਰ ਤੋਂ ਫੰਡਾਂ ਦੀ ਮੰਗ
ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸ਼ੇਖਾਵਤ ਤੋਂ ਮੰਗ ਕੀਤੀ ਹੈ ਕਿ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਵਿਚ ਪਾਣੀ ਦੀ ਕੁਆਲਟੀ ਦੇ ਸੁਧਾਰ ਲਈ ਕੇਂਦਰ ਸਰਕਾਰ ਪੰਜਾਬ ਨਾਲ ਸਹਿਯੋਗ ਕਰੇ ਅਤੇ ਕੇਂਦਰੀ ਫੰਡਾਂ ’ਚੋਂ ਵੱਡਾ ਹਿੱਸਾ ਇਨ੍ਹਾਂ ਇਲਾਕਿਆਂ ਦੇ ਪਾਣੀ ਸੁਧਾਰ ਲਈ ਜਾਰੀ ਕਰੇ।
Publish Date: Sun, 08 Jan 2023 08:03 AM (IST)
Updated Date: Sun, 08 Jan 2023 09:22 AM (IST)
ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸ਼ੇਖਾਵਤ ਤੋਂ ਮੰਗ ਕੀਤੀ ਹੈ ਕਿ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਵਿਚ ਪਾਣੀ ਦੀ ਕੁਆਲਟੀ ਦੇ ਸੁਧਾਰ ਲਈ ਕੇਂਦਰ ਸਰਕਾਰ ਪੰਜਾਬ ਨਾਲ ਸਹਿਯੋਗ ਕਰੇ ਅਤੇ ਕੇਂਦਰੀ ਫੰਡਾਂ ’ਚੋਂ ਵੱਡਾ ਹਿੱਸਾ ਇਨ੍ਹਾਂ ਇਲਾਕਿਆਂ ਦੇ ਪਾਣੀ ਸੁਧਾਰ ਲਈ ਜਾਰੀ ਕਰੇ। ਜਿੰਪਾ ਨੇ ਇਹ ਮੰਗ ਭੋਪਾਲ ਵਿਖੇ ਕੌਮੀ ਕਾਨਫਰੰਸ ‘ਵਾਟਰ ਵਿਜ਼ਨ 2047’ ਵਿਚ ਆਪਣੇ ਸੰਬੋਧਨ ਦੌਰਾਨ ਕੀਤੀ ਜਿੱਥੇ ਗਜੇਂਦਰ ਸ਼ੇਖਾਵਤ ਸਮੇਤ ਵੱਖ-ਵੱਖ ਸੂਬਿਆਂ ਦੇ ਮੰਤਰੀ ਹਾਜ਼ਰ ਸਨ। ਭੋਪਾਲ ਵਿਖੇ ਹੋਈ ਇਹ ਆਪਣੀ ਤਰ੍ਹਾਂ ਦੀ ਅਜਿਹੀ ਪਹਿਲੀ ਕਾਨਫਰੰਸ ਸੀ ਜਿਸ ਵਿਚ ਕਈ ਸੂਬਿਆਂ ਦੇ ਮੰਤਰੀਆਂ, ਮਾਹਰਾਂ ਅਤੇ ਉੱਚ ਅਧਿਕਾਰੀਆਂ ਨੇ ਹਿੱਸਾ ਲਿਆ ਅਤੇ ਪਾਣੀ ਦੀ ਯੋਗ ਵਰਤੋਂ ਅਤੇ ਇਸ ਦੇ ਹੋਰ ਵੱਖ-ਵੱਖ ਪਹਿਲੂਆਂ ’ਤੇ ਵਿਚਾਰ-ਚਰਚਾ ਕੀਤੀ। ਜਿੰਪਾ ਨੇ ਕਿਹਾ ਕਿ ਪੀਣ ਵਾਲੇ ਪਾਣੀ ਦੀ ਬਿਹਤਰ ਕੁਆਲਟੀ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਹੁਤ ਗੰਭੀਰ ਹੈ ਅਤੇ ਇਸ ਪਾਸੇ ਯੋਗ ਯਤਨ ਕਰ ਰਹੀ ਹੈ।