ਬਸਪਾ ਆਗੂ ਛੜਬੜ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਕੀਤਾ ਦੌਰਾ
ਬਸਪਾ ਆਗੂ ਛੜਬੜ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਕੀਤਾ ਦੌਰਾ
Publish Date: Sat, 06 Sep 2025 06:35 PM (IST)
Updated Date: Sat, 06 Sep 2025 06:37 PM (IST)

ਸੁਰਜੀਤ ਸਿੰਘ ਕੁਹਾੜ, ਪੰਜਾਬੀ ਜਾਗਰਣ, ਲਾਲੜੂ : ਬਸਪਾ ਪੰਜਾਬ ਦੇ ਜਨਰਲ ਸਕੱਤਰ ਜਗਜੀਤ ਸਿੰਘ ਛੜਬੜ ਨੇ ਪੰਜਾਬ ਵਿਚ ਆਏ ਹੜ੍ਹਾਂ ਨੂੰ ਲੈ ਕੇ ਸਰਕਾਰਾਂ ਦੀ ਨੀਅਤ ਅਤੇ ਨੀਤੀ ’ਤੇ ਸਵਾਲ ਉਠਾਇਆ ਹੈ। ਡੇਰਾਬੱਸੀ ਹਲਕੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਦਿਆਂ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਹੜ੍ਹਾਂ ਤੋਂ ਪਹਿਲਾਂ ਅਗਾਊਂ ਪ੍ਰਬੰਧ ਕਰਨ ਚ ਅਸਫ਼ਲ ਰਹੀ,ਜਿਸ ਕਾਰਨ ਹੁਣ ਹਾਲਾਤ ਬੇਹੱਦ ਗੰਭੀਰ ਬਣ ਗਏ ਹਨ। ਜਗਜੀਤ ਛੜਬੜ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਪੰਜਾਬ ਵਿਚ ਆਏ ਹੜ੍ਹਾਂ ਨੂੰ ਕੌਮੀ ਆਫ਼ਤ ਐਲਾਨੇ ਅਤੇ ਤੁਰੰਤ ਵੱਡਾ ਰਾਹਤ ਪੈਕੇਜ ਜਾਰੀ ਕਰੇ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਹੜ੍ਹ ਪੀੜਤਾਂ ਦੀ ਸਾਰ ਨਹੀਂ ਲੈ ਰਹੀ, ਲੋਕ ਆਪਣੇ ਪੱਲਿਓਂ ਪੈਸੇ ਖਰਚ ਕੇ ਹੜ੍ਹਾਂ ਤੋਂ ਬਚਾਅ ਲਈ ਜੁਟੇ ਹੋਏ ਹਨ, ਜਦਕਿ ਸੂਬਾ ਸਰਕਾਰ ਫੋਟੋ ਸੈਸ਼ਨ ਤਕ ਹੀ ਸੀਮਿਤ ਹੋ ਕੇ ਰਹਿ ਗਈ ਹੈ। ਉਨ੍ਹਾਂ ਦੋਸ਼ ਲਾਇਆ ਕਿ ਕਿ ਨਾਜਾਇਜ਼ ਮਾਈਨਿੰਗ ਕਾਰਨ ਦਰਿਆਵਾਂ ਦੇ ਬੰਨ੍ਹ ਨਾਜ਼ੁਕ ਹੋ ਗਏ, ਜਿਸ ਦਾ ਖ਼ਮਿਆਜ਼ਾ ਪੰਜਾਬ ਦੇ ਲੋਕਾਂ ਨੂੰ ਭੁਗਤਣਾ ਪਿਆ ਹੈ। ਛੜਬੜ ਨੇ ਕਿਹਾ ਕਿ ਪੰਜਾਬ ਹੜ੍ਹਾਂ ਕਾਰਨ ਨਾਜ਼ੁਕ ਦੌਰ ਚੋਂ ਗੁਜ਼ਰ ਰਿਹਾ ਹੈ। ਪੰਜਾਬ ਨੂੰ ਹੜ੍ਹਾਂ ਤੋਂ ਬਚਾਉਣ ਵਿਚ ਜੁਟੇ ਪੰਜਾਬੀ ਸਰਕਾਰ ਤੋਂ ਆਸ ਛੱਡ ਕੇ ਖ਼ੁਦ ਬੰਨ੍ਹਾਂ ਨੂੰ ਮਜ਼ਬੂਤ ਕਰ ਰਹੇ ਹਨ। ਇਸ ਮੌਕੇ ਚਰਨਜੀਤ ਸਿੰਘ ਦੇਵੀਨਗਰ, ਕੁਲਵੀਰ ਸਿੰਘ ਮੀਰਪੁਰਾ, ਰਾਜ ਕੁਮਾਰ ਝਰਮੜੀ, ਰਾਹੁਲ ਜੜੋਤ ਤੇ ਨਰੰਗ ਸਿੰਘ ਉੜਦਣ ਤੋਂ ਇਲਾਵਾ ਹੋਰ ਬਹੁਤ ਸਾਰੇ ਪਾਰਟੀ ਵਰਕਰ ਹਾਜ਼ਰ ਸਨ।