PUNBUS ਤੇ PRTC ਦੇ ਠੇਕਾ ਮੁਲਾਜ਼ਮਾਂ ਦੀ ਹੜਤਾਲ 31 ਅਕਤੂਬਰ ਤਕ ਮੁਲਤਵੀ, ਇਸ ਵਜ੍ਹਾ ਕਾਰਨ ਲਿਆ ਫੈਸਲਾ
ਜ਼ਿਕਰਯੋਗ ਹੈ ਕਿ ਅੱਜ ਨਵੀਆਂ ਕਿਲੋਮੀਟਰ ਸਕੀਮ ਅਧੀਨ ਬੱਸਾਂ ਪਾਉਣ ਨੂੰ ਲੈ ਕੇ ਟੈਂਡਰ ਖੁੱਲ੍ਹਣ ਜਾ ਰਿਹਾ ਸੀ ਜਿਸ ਨੂੰ ਕਿ ਪੋਸਟਪੋਨ ਕਰ ਦਿੱਤਾ ਗਿਆ ਹੈ ਜਿਸ ਨੂੰ ਦੇਖਦਿਆਂ ਠੇਕਾ ਮੁਲਾਜ਼ਮਾਂ ਨੇ ਹੜਤਾਲ 31 ਅਕਤੂਬਰ ਤਕ ਮੁਲਤਵੀ ਕਰ ਦਿੱਤੀ ਹੈ।
Publish Date: Thu, 23 Oct 2025 08:59 AM (IST)
Updated Date: Thu, 23 Oct 2025 09:01 AM (IST)
ਆਨਲਾਈਨ ਡੈਸਕ, ਚੰਡੀਗੜ੍ਹ: ਪਨਬੱਸ ਤੇ ਪੀਆਰਟੀਸੀ ਦੇ ਠੇਕਾ ਮੁਲਾਜ਼ਮਾਂ ਨੇ ਹਰੇਕ ਜ਼ਿਲ੍ਹੇ ’ਚ 2 ਘੰਟੇ ਲਈ ਬੱਸਾਂ ਦਾ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਸੀ। ਦੁਪਹਿਰ 12 ਵਜੇ ਤੋਂ ਲੈ ਕੇ 2 ਵਜੇ ਤਕ ਸਰਕਾਰੀ ਬੱਸਾਂ ਬੰਦ ਰਹੀਆਂ ਸਨ। ਠੇਕਾ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਇਹ ਐਲਾਨ ਕੀਤਾ ਸੀ। ਜ਼ਿਕਰਯੋਗ ਹੈ ਕਿ ਅੱਜ ਨਵੀਆਂ ਕਿਲੋਮੀਟਰ ਸਕੀਮ ਅਧੀਨ ਬੱਸਾਂ ਪਾਉਣ ਨੂੰ ਲੈ ਕੇ ਟੈਂਡਰ ਖੁੱਲ੍ਹਣ ਜਾ ਰਿਹਾ ਸੀ ਜਿਸ ਨੂੰ ਕਿ ਪੋਸਟਪੋਨ ਕਰ ਦਿੱਤਾ ਗਿਆ ਹੈ ਜਿਸ ਨੂੰ ਦੇਖਦਿਆਂ ਠੇਕਾ ਮੁਲਾਜ਼ਮਾਂ ਨੇ ਹੜਤਾਲ 31 ਅਕਤੂਬਰ ਤਕ ਮੁਲਤਵੀ ਕਰ ਦਿੱਤੀ ਹੈ।