ਯੂਨਿਟ ਖ਼ੂਨ ਇਕੱਤਰ ਕੀਤਾ ਗਿਆ। ਇਸ ਦੌਰਾਨ ਸਾਰੇ ਖੂਨਦਾਨੀਆਂ ਨੂੰ ਹਰ ਵਾਰ ਦੀ ਤਰਾਂ੍ਹ ਪ੍ਰਬੰਧਕ ਕਮੇਟੀ ਵੱਲੋਂ ਦੇਸੀ ਿਘਓ ਦੀ ਪੰਜੀਰੀ, ਸਨਮਾਨ ਚਿੰਨ ਅਤੇ ਸਰਟੀਫਿਕੇਟ ਨਾਲ ਸਨਮਾਨਿਤ ਕੀਤਾ ਗਿਆ। ਖੂਨਦਾਨ ਕੈਂਪ 'ਚ ਸੰਤ ਬਾਬਾ ਮਹਿੰਦਰ ਸਿੰਘ ਜੀ ਲੰਬਿਆਂ ਵਾਲੇ, ਸੰਤ ਬਾਬਾ ਪਰਮਜੀਤ ਸਿੰਘ ਜੀ ਹੰਸਾਲੀ ਵਾਲੇ ਅਤੇ ਕਈ ਸੰਤ, ਮਹਾਪੁਰਸ਼ਾਂ ਨੇ ਖ਼ੂਨਦਾਨੀਆਂ ਨੂੰ 'ਆਪ' ਆ ਕੇ ਆਸ਼ੀਰਵਾਦ ਦਿੱਤਾ। ਕਈ ਉੱਘੇ ਸਿਆਸੀ ਆਗੂ, ਧਾਰਮਿਕ ਸਖਸ਼ੀਅਤਾਂ, ਪਿੰਡ ਅਤੇ ਇਲਾਕੇ ਦੇ ਪਤਵੰਤੇ ਸੱਜਣ ਉਚੇਚੇ ਤੌਰ 'ਤੇ ਇਸ ਖ਼ੂਨਦਾਨ ਕੈਂਪ 'ਚ ਖ਼ੂਨਦਾਨੀਆਂ ਦੀ ਹੌਸਲਾ ਅਫ਼ਜਾਈ ਕਰਨ ਲਈ ਪੁੱਜੇ ਹੋਏ ਸਨ। ਸਮੂਹ ਖ਼ੂਨਦਾਨੀਆਂ, ਡਾਕਟਰਾਂ ਅਤੇ ਆਏ ਹੋਏ ਪਤਵੰਤੇ ਸੱਜਣਾਂ ਦਾ ਪ੍ਰਬੰਧਕ ਕਮੇਟੀ ਵੱਲੋਂ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ ਗਿਆ। ਸਮਾਗਮ ਦਾ ਕਈ ਟੀਵੀ ਚੈਨਲਾਂ ਵੱਲੋਂ ਸਿੱਧਾ ਪ੍ਰਸਾਰਣ ਕੀਤਾ ਗਿਆ।
ਪੰਜਾਬੀ ਜਾਗਰਣ ਟੀਮ, ਐੱਸਏਐੱਸ ਨਗਰ : ਗੁਰਦੁਆਰਾ ਸਿੰਘ ਸ਼ਹੀਦਾਂ 'ਚ ਧੰਨ-ਧੰਨ ਅਮਰ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦਾ ਜਨਮ ਦਿਹਾੜਾ ਬੜੀ ਉਤਸ਼ਾਹ ਪੂਰਵਕ ਮਨਾਇਆ ਗਿਆ। ਜਨਮ ਦਿਹਾੜੇ ਦੀ ਖ਼ੁਸ਼ੀ 'ਚ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਇਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਕਰਵਾਇਆ ਗਿਆ। ਸਮਾਗਮ 'ਚ ਬੀਬੀ ਦਲੇਰ ਕੌਰ ਨਕੋਦਰ ਵਾਲੀਆਂ ਬੀਬੀਆਂ ਦੇ ਗੋਲਡ ਮੈਡਲਿਸਟ ਇੰਟਰਨੈਸ਼ਨਲ ਢਾਡੀ ਜੱਥੇ ਨੇ ਧੰਨ ਧੰਨ ਅਮਰ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦਾ ਜੀਵਨ ਬਿ੍ਤਾਂਤ ਅਤੇ ਉਨਾਂ੍ਹ ਦੁਆਰਾ ਦੇਸ਼, ਕੌਮ ਅਤੇ ਧਰਮ ਖਾਤਰ ਅੰਗਰੇਜ਼ਾਂ ਨਾਲ ਕੀਤੀ ਜੰਗ 'ਚ ਇਸ ਅਸਥਾਨ 'ਤੇ ਹਜ਼ਾਰਾਂ ਸਿੰਘਾਂ ਸਮੇਤ ਸ਼ਹੀਦੀ ਪ੍ਰਰਾਪਤ ਕਰਨ ਦਾ ਪੂਰਾ ਪ੍ਰਸੰਗ ਸੰਗਤਾਂ ਨੂੰ ਢਾਡੀ ਵਾਰਾਂ 'ਚ ਵਿਸਥਾਰ ਸਹਿਤ ਸੁਣਾਇਆ। ਭਾਈ ਜੁਝਾਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਜੀ ਅੰਮਿ੍ਤਸਰ ਵਾਲਿਆਂ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਇਸ ਤੋਂ ਇਲਾਵਾ ਸ਼ੋ੍ਮਣੀ ਪ੍ਰਚਾਰਕ ਭਾਈ ਸਾਹਿਬ ਗਿਆਨੀ ਪਿੰਦਰਪਾਲ ਸਿੰਘ ਲੁਧਿਆਣੇ ਵਾਲੇ, ਭਾਈ ਮਹਿਲ ਸਿੰਘ ਦਾ ਇੰਟਰਨੈਸ਼ਨਲ ਕਵੀਸ਼ਰੀ ਜੱਥਾ, ਭਾਈ ਗੁਰਪ੍ਰਰੀਤ ਸਿੰਘ ਦਾ ਇੰਟਰਨੈਸ਼ਨਲ ਢਾਡੀ ਜੱਥਾ, ਸ਼ੋ੍ਮਣੀ ਪ੍ਰਚਾਰਕ ਭਾਈ ਸੰਦੀਪ ਸਿੰਘ ਅਨੰਦਪੁਰ ਸਾਹਿਬ ਵਾਲੇ, ਸ਼ੋ੍ਮਣੀ ਪ੍ਰਚਾਰਕ ਭਾਈ ਜਤਿੰਦਰ ਸਿੰਘ ਦਮਦਮੀ ਟਕਸਾਲ, ਸ਼ੋ੍ਮਣੀ ਪ੍ਰਚਾਰਕ ਭਾਈ ਕੁਲਦੀਪ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਹਰ ਵਿਭਾਗ ਦੇ ਮਾਹਿਰ ਡਾਕਟਰਾਂ ਦੁਆਰਾ ਮਰੀਜ਼ਾਂ ਦਾ ਮੁਆਇਨਾ ਕੀਤਾ ਗਿਆ ਅਤੇ ਦਵਾਈ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਤੀ ਗਈ। ਜਨਮ ਦਿਹਾੜੇ ਦੀ ਖੁਸ਼ੀ 'ਚ ਸ੍ਰੀ ਦਰਬਾਰ ਸਾਹਿਬ ਜੀ ਦੀ ਅੰਦਰੋਂ ਵਿਸ਼ੇਸ਼ ਰੂਪ ਨਾਲ ਫੁੱਲਾਂ ਨਾਲ ਸਜਾਵਟ ਕੀਤੀ ਗਈ ਸੀ। ਸ੍ਰੀ ਦਰਬਾਰ ਸਾਹਿਬ ਜੀ ਨੂੰ ਬਾਹਰੋਂ ਅਤੇ ਗੇਟ ਤਕ ਦੇ ਰਸਤੇ ਨੂੰ ਰੰਗ ਬਿਰੰਗੀਆਂ ਲਾਈਟਾਂ ਨਾਲ ਬਹੁਤ ਸੁੰਦਰ ਢੰਗ ਨਾਲ ਸਜਾਇਆ ਗਿਆ। ਜਨਮ ਦਿਹਾੜੇ ਦੀ ਖੁਸ਼ੀ 'ਚ ਹਜ਼ਾਰਾਂ ਸੰਗਤਾਂ ਨੇ ਇਸ ਸਥਾਨ ਦੇ ਪਵਿੱਤਰ ਸਰੋਵਰ 'ਚ ਇਸ਼ਨਾਨ ਕੀਤਾ। ਕਈ ਤਰਾਂ੍ਹ ਦੀਆਂ ਮਠਿਆਈਆਂ, ਪਕਵਾਨਾਂ ਅਤੇ ਗੁਰੂ ਕਾ ਲੰਗਰ ਸੰਗਤਾਂ ਨੂੰ ਸਾਰਾ ਦਿਨ ਅਤੁੱਟ ਵਰਤਾਇਆ ਗਿਆ।
ਬ੍ਹਮਲੀਨ ਬ੍ਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲਿਆਂ ਦੇ ਬਚਨਾਂ ਸਦਕਾ ਧੰਨ ਧੰਨ ਅਮਰ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੀ ਯਾਦ 'ਚ ਸਮੂਹ ਮਾਨਵਤਾ ਦੇ ਭਲੇ ਲਈ ਵਿਸ਼ਾਲ ਖ਼ੂਨਦਾਨ ਕੈਂਪ ਦੀ ਅਰੰਭਤਾ ਸਵੇਰੇ 8 ਵਜੇ ਕੀਤੀ ਗਈ। ਖੂਨਦਾਨ ਕੈਂਪ 'ਚ ਪੀਜੀ ਆਈ, ਜਨਰਲ ਹਸਪਤਾਲ ਸੈਕਟਰ 16, ਸਰਕਾਰੀ ਹਸਪਤਾਲ ਸੈਕਟਰ 32, ਰੋਟਰੀ ਬਲੱਡ ਬੈਂਕ ਸੈਕਟਰ 37, ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਚੈਰੀਟੇਬਲ ਹਸਪਤਾਲ ਸੋਹਾਣਾ, ਸਿਵਲ ਹਸਪਤਾਲ ਮੋਹਾਲੀ, ਸਿਵਲ ਹਸਪਤਾਲ ਖਰੜ, ਮੈਕਸ ਹਸਪਤਾਲ ਮੋਹਾਲੀ ਅਤੇ ਆਈਵੀਵਾਈ ਹਸਪਤਾਲ ਦੇ ਬਲੱਡ ਬੈਂਕ ਦੀਆਂ ਟੀਮਾਂ ਨੇ ਲੋੜਵੰਦਾਂ ਵਾਸਤੇ ਖੂਨ ਇਕੱਤਰ ਕੀਤਾ। ਸ਼ਰਧਾਲੂਆਂ 'ਚ ਖ਼ੂਨਦਾਨ ਕਰਨ ਲਈ ਬਹੁਤ ਹੀ ਜ਼ਿਆਦਾ ਉਤਸ਼ਾਹ ਸੀ। ਇਨਾਂ੍ਹ ਸਾਰੀਆਂ ਬਲੱਡ ਬੈਂਕਾਂ ਦੀਆਂ ਟੀਮਾਂ ਵੱਲੋਂ ਕੁੱਲ 1274 ਯੂਨਿਟ ਖ਼ੂਨ ਇਕੱਤਰ ਕੀਤਾ ਗਿਆ। ਇਸ ਦੌਰਾਨ ਸਾਰੇ ਖੂਨਦਾਨੀਆਂ ਨੂੰ ਹਰ ਵਾਰ ਦੀ ਤਰਾਂ੍ਹ ਪ੍ਰਬੰਧਕ ਕਮੇਟੀ ਵੱਲੋਂ ਦੇਸੀ ਿਘਓ ਦੀ ਪੰਜੀਰੀ, ਸਨਮਾਨ ਚਿੰਨ ਅਤੇ ਸਰਟੀਫਿਕੇਟ ਨਾਲ ਸਨਮਾਨਿਤ ਕੀਤਾ ਗਿਆ। ਖੂਨਦਾਨ ਕੈਂਪ 'ਚ ਸੰਤ ਬਾਬਾ ਮਹਿੰਦਰ ਸਿੰਘ ਜੀ ਲੰਬਿਆਂ ਵਾਲੇ, ਸੰਤ ਬਾਬਾ ਪਰਮਜੀਤ ਸਿੰਘ ਜੀ ਹੰਸਾਲੀ ਵਾਲੇ ਅਤੇ ਕਈ ਸੰਤ, ਮਹਾਪੁਰਸ਼ਾਂ ਨੇ ਖ਼ੂਨਦਾਨੀਆਂ ਨੂੰ 'ਆਪ' ਆ ਕੇ ਆਸ਼ੀਰਵਾਦ ਦਿੱਤਾ। ਕਈ ਉੱਘੇ ਸਿਆਸੀ ਆਗੂ, ਧਾਰਮਿਕ ਸਖਸ਼ੀਅਤਾਂ, ਪਿੰਡ ਅਤੇ ਇਲਾਕੇ ਦੇ ਪਤਵੰਤੇ ਸੱਜਣ ਉਚੇਚੇ ਤੌਰ 'ਤੇ ਇਸ ਖ਼ੂਨਦਾਨ ਕੈਂਪ 'ਚ ਖ਼ੂਨਦਾਨੀਆਂ ਦੀ ਹੌਸਲਾ ਅਫ਼ਜਾਈ ਕਰਨ ਲਈ ਪੁੱਜੇ ਹੋਏ ਸਨ। ਸਮੂਹ ਖ਼ੂਨਦਾਨੀਆਂ, ਡਾਕਟਰਾਂ ਅਤੇ ਆਏ ਹੋਏ ਪਤਵੰਤੇ ਸੱਜਣਾਂ ਦਾ ਪ੍ਰਬੰਧਕ ਕਮੇਟੀ ਵੱਲੋਂ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ ਗਿਆ। ਸਮਾਗਮ ਦਾ ਕਈ ਟੀਵੀ ਚੈਨਲਾਂ ਵੱਲੋਂ ਸਿੱਧਾ ਪ੍ਰਸਾਰਣ ਕੀਤਾ ਗਿਆ।