Chandigarh School Closed : ਸਰਕਾਰੀ ਤੇ ਪ੍ਰਾਈਵੇਟ ਸਕੂਲਾਂ 'ਚ ਛੁੱਟੀਆਂ, ਠੰਢ ਤੇ ਸੰਘਣੀ ਧੁੰਦ ਕਾਰਨ ਲਿਆ ਫੈਸਲਾ
ਹੁਕਮਾਂ ਅਨੁਸਾਰ ਅੱਠਵੀਂ ਜਮਾਤ ਤਕ ਦੇ ਸਾਰੇ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਤੇ ਪ੍ਰਾਈਵੇਟ ਸਕੂਲ 14 ਜਨਵਰੀ ਤਕ ਬੰਦ ਰਹਿਣਗੇ। ਹੁਕਮਾਂ 'ਚ ਕਿਹਾ ਗਿਆ ਹੈ ਕਿ ਇਸ ਸਮੇਂ ਦੌਰਾਨ ਸਕੂਲ ਆਨਲਾਈਨ ਕਲਾਸਾਂ ਲੈ ਸਕਣਗੇ।
Publish Date: Sun, 07 Jan 2024 04:11 PM (IST)
Updated Date: Sun, 07 Jan 2024 05:01 PM (IST)
ਚੰਡੀਗੜ੍ਹ : ਕੜਾਕੇ ਦੀ ਠੰਢ ਤੇ ਸੰਘਣੀ ਧੁੰਦ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ 'ਚ ਛੁੱਟੀਆਂ ਨੂੰ ਲੈ ਕੇ ਅਹਿਮ ਖ਼ਬਰ ਸਾਹਮਣੇ ਆਈ ਹੈ। ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਚੰਡੀਗੜ੍ਹ 'ਚ ਅੱਠਵੀਂ ਜਮਾਤ ਤਕ ਦੇ ਸਾਰੇ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਤੇ ਪ੍ਰਾਈਵੇਟ ਸਕੂਲ 14 ਜਨਵਰੀ ਤਕ ਬੰਦ ਰਹਿਣਗੇ। ਹੁਕਮਾਂ 'ਚ ਕਿਹਾ ਗਿਆ ਹੈ ਕਿ ਇਸ ਸਮੇਂ ਦੌਰਾਨ ਸਕੂਲ ਆਨਲਾਈਨ ਕਲਾਸਾਂ ਲੈ ਸਕਣਗੇ।
ਜ਼ਿਕਰਯੋਗ ਹੈ ਕਿ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਬੀਤੇ ਦਿਨੀਂ ਸਕੂਲਾਂ ਦਾ ਸਮਾਂ ਬਦਲਿਆ ਗਿਆ ਸੀ। ਇਸਲਈ 9ਵੀਂ ਤੋਂ 12ਵੀਂ ਤਕ ਦੇ ਵਿਦਿਆਰਥੀਆਂ ਲਈ ਸਕੂਲ ਦਾ ਸਮਾਂ ਸਵੇਰੇ 9.30 ਵਜੇ ਤੋਂ ਦੁਪਹਿਰ 3 ਵਜੇ ਤਕ ਹੋਵੇਗਾ। ਦੱਸ ਦੇਈਏ ਕਿ ਹਾਲ ਹੀ 'ਚ ਵਧਦੀ ਠੰਢ ਦੇ ਵਿਚਕਾਰ ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਆਂਗਣਵਾੜੀ ਕੇਂਦਰਾਂ 'ਚ ਛੁੱਟੀ ਦਾ ਐਲਾਨ ਕੀਤਾ ਸੀ। ਪੰਜਾਬ 'ਚ ਕੜਾਕੇ ਦੀ ਠੰਢ ਤੇ ਸੀਤ ਲਹਿਰ ਕਾਰਨ ਆਂਗਣਵਾੜੀ ਕੇਂਦਰਾਂ ਵਿੱਚ 14 ਜਨਵਰੀ ਤੱਕ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ।