VIDEO : Charanjit Singh Channi ਨੇ ਵੀ ਇਸ ਮਾਮਲੇ 'ਚ ਕੇਂਦਰ ਤੇ ਪੰਜਾਬ ਸਰਕਾਰ ਨੂੰ ਨਿਸ਼ਾਨੇ 'ਤੇ ਲਿਆ। ਨਿਊਜ਼ ਏਜੰਸੀ ਏਐੱਨਆਈ ਨਾਲ ਗੱਲਬਾਤ ਕਰਦਿਆਂ ਚੰਨੀ ਬੋਲੇ, 'ਕੇਂਦਰ ਸਰਕਾਰ ਇਕ-ਇਕ ਕਰ ਕੇ ਸਾਡੇ ਅਦਾਰਿਆਂ 'ਤੇ ਕਬਜ਼ਾ ਕਰ ਰਹੀ ਹੈ। ਪਹਿਲਾਂ ਪੰਜਾਬ 'ਚ ਸਰਹੱਦ ਤੋਂ 50 ਕਿਲੋਮੀਟਰ ਤਕ ਬੀਐੱਸਐੱਫ ਲਗਾਈ। ਫਿਰ ਬੀਬੀਐੱਮਬੀ 'ਤੇ ਕਬਜ਼ਾ ਕੀਤਾ ਤੇ ਹੁਣ ਪੰਜਾਬ ਯੂਨੀਵਰਸਿਟੀ ਦੀ ਵਾਰੀ ਆ ਗਈ।

ਚੰਡੀਗੜ੍ਹ (ANI) : ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ਨੂੰ ਲੈ ਕੇ ਜੰਗ ਦਾ ਮੈਦਾਨ ਬਣੀ ਹੋਈ ਹੈ। ਦਰਅਸਲ ਬੀਤੇ ਦਿਨ ਕੇਂਦਰ ਸਰਕਾਰ ਵੱਲੋਂ ਸੈਨੇਟ ਭੰਗ ਕਰਨ ਸਬੰਧੀ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਤੇ ਫਿਰ ਉਸ ਨੂੰ ਵਾਪਸ ਲੈਣ ਤੇ ਫਿਰ ਜਾਰੀ ਕਰਨ ਤੋਂ ਬਾਅਦ ਛਿੜੇ ਵਿਵਾਦ ਨੇ ਗੰਭੀਰ ਰੂਪ ਧਾਰ ਲਿਆ ਹੈ। ਵਿਦਿਆਰਥੀ ਯੂਨੀਅਨਾਂ ਦੇ ਧਰਨੇ ਨੂੰ ਕਿਸਾਨ ਜਥੇਬੰਦੀਆਂ, ਨਿਹੰਗ ਜਥੇਬੰਦੀਆਂ, ਪੰਜਾਬੀ ਗਾਇਕਾਂ ਤੇ ਸਿਆਸੀ ਲੀਡਰਾਂ ਵੱਲੋਂ ਭਰਪੂਰ ਸਮਰਥਨ ਮਿਲਿਆ ਜਿਸ ਕਾਰਨ ਚੰਡੀਗੜ੍ਹ 'ਚ ਮਾਹੌਲ ਵੀ ਤਣਾਅਪੂਰਨ ਬਣਿਆ ਹੋਇਆ ਹੈ।
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ (Charanjit Singh Channi) ਨੇ ਵੀ ਇਸ ਮਾਮਲੇ 'ਚ ਕੇਂਦਰ ਤੇ ਪੰਜਾਬ ਸਰਕਾਰ (Punjab Govt) ਨੂੰ ਨਿਸ਼ਾਨੇ 'ਤੇ ਲਿਆ। ਨਿਊਜ਼ ਏਜੰਸੀ ਏਐੱਨਆਈ ਨਾਲ ਗੱਲਬਾਤ ਕਰਦਿਆਂ ਚੰਨੀ ਬੋਲੇ, 'ਕੇਂਦਰ ਸਰਕਾਰ ਇਕ-ਇਕ ਕਰ ਕੇ ਸਾਡੇ ਅਦਾਰਿਆਂ 'ਤੇ ਕਬਜ਼ਾ ਕਰ ਰਹੀ ਹੈ। ਪਹਿਲਾਂ ਪੰਜਾਬ 'ਚ ਸਰਹੱਦ ਤੋਂ 50 ਕਿਲੋਮੀਟਰ ਤਕ ਬੀਐੱਸਐੱਫ ਲਗਾਈ। ਫਿਰ ਬੀਬੀਐੱਮਬੀ 'ਤੇ ਕਬਜ਼ਾ ਕੀਤਾ ਤੇ ਹੁਣ ਪੰਜਾਬ ਯੂਨੀਵਰਸਿਟੀ ਦੀ ਵਾਰੀ ਆ ਗਈ। ਹੁਣ ਕੇਂਦਰ ਸਰਕਾਰ ਪੰਜਾਬ ਯੂਨੀਵਰਸਿਟੀ 'ਤੇ ਕਬਜ਼ਾ ਕਰਨਾ ਚਾਹੁੰਦੀ ਹੈ। ਪਹਿਲਾਂ ਸੈਨੇਟ ਨੂੰ ਹਟਾ ਦਿੱਤਾ ਤੇ ਫਿਰ ਬਦਲ ਦਿੱਤਾ। ਹੁਣ ਚੋਣਾਂ ਨਹੀਂ ਐਲਾਨ ਰਹੀ। ਉਨ੍ਹਾਂ ਕਿਹਾ ਕਿ ਸਾਡੀ ਮੰਗ ਹੈ ਕਿ ਜਲਦ ਚੋਣਾਂ ਦਾ ਸ਼ਡਿਊਲ ਜਾਰੀ ਕਰੋ। ਉਨ੍ਹਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਕੇਸ 'ਚ ਕਿਸੇ ਤਰ੍ਹਾਂ ਦਾ ਦਖ਼ਲ ਬਰਦਾਸ਼ ਨਹੀਂ ਕਰਾਂਗੇ। ਉਨ੍ਹਾਂ ਪੰਜਾਬ ਸਰਕਾਰ ਨੂੰ ਵੀ ਜਾਗਣ ਦੀ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਸਾਡੀ ਮਾਂ ਹੈ ਤੇ ਇਸ ਨੂੰ ਲੁੱਟਿਆ ਜਾ ਰਿਹਾ ਹੈ ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
#WATCH | Chandigarh: On supporting student protest at Panjab University, Congress MP & former Punjab CM Charanjit Singh Channi says, "Panjab University is our mother; our mother is being looted, and you (the state government) are sitting silent. This will not be tolerated."
"The… pic.twitter.com/ZpFL7upykK
— ANI (@ANI) November 10, 2025