ਮੁੱਖ ਮੰਤਰੀ ਭਗਵੰਤ ਮਾਨ ਅੱਜ ਬਿਹਾਰ ਦੌਰੇ 'ਤੇ, ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਹੋਣਗੇ ਨਤਮਸਤਕ
ਦੱਸਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਮਾਨ ਇਸ ਪਵਿੱਤਰ ਅਸਥਾਨ 'ਤੇ ਸ਼ੁਕਰਾਨੇ ਵਜੋਂ ਹਾਜ਼ਰੀ ਭਰਨਗੇ। ਇਸ ਤੋਂ ਪਹਿਲਾਂ ਉਨ੍ਹਾਂ ਨੇ ਪੰਜਾਬ ਵਿੱਚ ਚਾਰ ਦਿਨਾਂ ‘ਸ਼ੁਕਰਾਨਾ ਯਾਤਰਾ’ ਕੱਢੀ ਸੀ, ਜੋ ਕਿ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ (ਸ੍ਰੀ ਅਨੰਦਪੁਰ ਸਾਹਿਬ) ਤੋਂ ਸ਼ੁਰੂ ਹੋਈ ਸੀ। ਇਹ ਯਾਤਰਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ) ਸਮੇਤ ਵੱਖ-ਵੱਖ ਇਤਿਹਾਸਕ ਗੁਰਧਾਮਾਂ ਅਤੇ ਸ਼ਹਿਰਾਂ ਵਿੱਚੋਂ ਗੁਜ਼ਰਦਿਆਂ ਸੰਪੰਨ ਹੋਈ ਸੀ।
Publish Date: Mon, 18 May 2026 08:35 AM (IST)
Updated Date: Mon, 18 May 2026 10:47 AM (IST)
ਜੈ ਸਿੰਘ ਛਿੱਬਰ, ਚੰਡੀਗੜ੍ਹ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਬਿਹਾਰ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਮੱਥਾ ਟੇਕਣ ਜਾਣਗੇ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨੂੰ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਪਾਸ ਕੀਤੇ ਗਏ ਨਵੇਂ ਕਾਨੂੰਨ 'ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ' ਦੇ ਬਣਨ ਤੋਂ ਬਾਅਦ ਮੁੱਖ ਮੰਤਰੀ ਦੀ ਇਹ ਪਹਿਲੀ ਪਟਨਾ ਸਾਹਿਬ ਫੇਰੀ ਹੈ।
ਸ਼ੁਕਰਾਨਾ ਯਾਤਰਾ ਦਾ ਅਗਲਾ ਪੜਾਅ