ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ: ਚਚੇਰੇ ਭਰਾ ਗਿਆਨ ਸਿੰਘ ਮਾਨ ਭਾਜਪਾ 'ਚ ਸ਼ਾਮਲ, ਸੁਨੀਲ ਜਾਖੜ ਨੇ ਕਰਵਾਈ ਐਂਟਰੀ
ਗਿਆਨ ਸਿੰਘ ਮਾਨ ਅਧਿਕਾਰਤ ਤੌਰ 'ਤੇ ਭਾਰਤੀ ਜਨਤਾ ਪਾਰਟੀ (BJP) ਵਿੱਚ ਸ਼ਾਮਲ ਹੋ ਗਏ। ਚੰਡੀਗੜ੍ਹ ਵਿਖੇ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਅਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਉਨ੍ਹਾਂ ਨੂੰ ਪਾਰਟੀ ਦੀ ਮੈਂਬਰਸ਼ਿਪ ਦਿਵਾ ਕੇ ਸਵਾਗਤ ਕੀਤਾ
Publish Date: Mon, 11 May 2026 04:25 PM (IST)
Updated Date: Mon, 11 May 2026 04:49 PM (IST)
ਆਨਲਾਈਨ ਡੈਸਕ, ਚੰਡੀਗੜ੍ਹ: ਪੰਜਾਬ ਦੀ ਸਿਆਸਤ ਵਿੱਚ ਅੱਜ ਉਸ ਵੇਲੇ ਵੱਡਾ ਉਲਟਫੇਰ ਦੇਖਣ ਨੂੰ ਮਿਲਿਆ ਜਦੋਂ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਚਚੇਰੇ ਭਰਾ ਗਿਆਨ ਸਿੰਘ ਮਾਨ ਅਧਿਕਾਰਤ ਤੌਰ 'ਤੇ ਭਾਰਤੀ ਜਨਤਾ ਪਾਰਟੀ (BJP) ਵਿੱਚ ਸ਼ਾਮਲ ਹੋ ਗਏ। ਚੰਡੀਗੜ੍ਹ ਵਿਖੇ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਅਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਉਨ੍ਹਾਂ ਨੂੰ ਪਾਰਟੀ ਦੀ ਮੈਂਬਰਸ਼ਿਪ ਦਿਵਾ ਕੇ ਸਵਾਗਤ ਕੀਤਾ।