CM ਮਾਨ ਨੇ ਅੱਤ ਦੀ ਗਰਮੀ ਦੌਰਾਨ ਸਕੂਲਾਂ, ਕਾਲਜਾਂ ਤੇ ਸਰਕਾਰੀ ਦਫ਼ਤਰਾਂ ਲਈ ਕੀਤਾ ਵੱਡਾ ਐਲਾਨ, 25 ਮਈ ਤੋਂ ਹੋਵੇਗਾ ਲਾਗੂ
ਪੰਜਾਬ ਵਿੱਚ ਦਿਨੋਂ-ਦਿਨ ਵਧ ਰਹੀ ਅਸਹਿ ਗਰਮੀ ਅਤੇ ਭਿਆਨਕ ਲੂ ਦੇ ਕਹਿਰ ਨੂੰ ਦੇਖਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਨਾਗਰਿਕਾਂ, ਸਕੂਲੀ ਬੱਚਿਆਂ ਅਤੇ ਸਰਕਾਰੀ ਮੁਲਾਜ਼ਮਾਂ ਦੀ ਸਿਹਤ ਸੁਰੱਖਿਆ ਦੇ ਮੱਦੇਨਜ਼ਰ ਇੱਕ ਵੱਡਾ ਫ਼ੈਸਲਾ ਲਿਆ ਹੈ। ਮੁੱਖ ਮੰਤਰੀ ਨੇ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਫੇਸਬੁੱਕ ਖਾਤੇ 'ਤੇ ਇੱਕ ਪੋਸਟ ਸਾਂਝੀ ਕਰਦਿਆਂ ਸੂਬੇ ਦੇ ਸਾਰੇ ਸਕੂਲਾਂ, ਕਾਲਜਾਂ ਅਤੇ ਸਰਕਾਰੀ ਦਫ਼ਤਰਾਂ ਦੇ ਸਮੇਂ ਵਿੱਚ ਤਬਦੀਲੀ ਕਰਨ ਦਾ ਐਲਾਨ ਕੀਤਾ ਹੈ।
Publish Date: Fri, 22 May 2026 04:13 PM (IST)
Updated Date: Fri, 22 May 2026 04:26 PM (IST)
ਦਰਸ਼ਨ ਸਿੰਘ ਸੋਢੀ, ਪੰਜਾਬੀ ਜਾਗਰਣ, ਮੁਹਾਲੀ : ਪੰਜਾਬ ਵਿੱਚ ਦਿਨੋਂ-ਦਿਨ ਵਧ ਰਹੀ ਅਸਹਿ ਗਰਮੀ ਅਤੇ ਭਿਆਨਕ ਲੂ ਦੇ ਕਹਿਰ ਨੂੰ ਦੇਖਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਨਾਗਰਿਕਾਂ, ਸਕੂਲੀ ਬੱਚਿਆਂ ਅਤੇ ਸਰਕਾਰੀ ਮੁਲਾਜ਼ਮਾਂ ਦੀ ਸਿਹਤ ਸੁਰੱਖਿਆ ਦੇ ਮੱਦੇਨਜ਼ਰ ਇੱਕ ਵੱਡਾ ਫ਼ੈਸਲਾ ਲਿਆ ਹੈ। ਮੁੱਖ ਮੰਤਰੀ ਨੇ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਫੇਸਬੁੱਕ ਖਾਤੇ 'ਤੇ ਇੱਕ ਪੋਸਟ ਸਾਂਝੀ ਕਰਦਿਆਂ ਸੂਬੇ ਦੇ ਸਾਰੇ ਸਕੂਲਾਂ, ਕਾਲਜਾਂ ਅਤੇ ਸਰਕਾਰੀ ਦਫ਼ਤਰਾਂ ਦੇ ਸਮੇਂ ਵਿੱਚ ਤਬਦੀਲੀ ਕਰਨ ਦਾ ਐਲਾਨ ਕੀਤਾ ਹੈ।
ਜਾਣੋ ਕੀ ਹੋਵੇਗਾ ਨਵਾਂ ਸਮਾਂ?
ਨਵੇਂ ਫ਼ੈਸਲੇ ਮੁਤਾਬਕ 25 ਮਈ ਤੋਂ ਸਾਰੇ ਸਰਕਾਰੀ ਦਫ਼ਤਰਾਂ ਅਤੇ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ (ਸਾਰੀਆਂ ਕਲਾਸਾਂ ਲਈ) ਦਾ ਸਮਾਂ ਹੇਠ ਲਿਖੇ ਅਨੁਸਾਰ ਹੋਵੇਗਾ:
ਖੁੱਲ੍ਹਣ ਦਾ ਸਮਾਂ: ਸਵੇਰੇ 7:30 ਵਜੇ (7:30 AM)
ਛੁੱਟੀ/ਬੰਦ ਹੋਣ ਦਾ ਸਮਾਂ: ਦੁਪਹਿਰ 1:30 ਵਜੇ (1:30 PM)
ਮੁੱਖ ਮੰਤਰੀ ਭਗਵੰਤ ਮਾਨ ਨੇ ਸਪੱਸ਼ਟ ਕੀਤਾ ਹੈ ਕਿ ਇਹ ਕਦਮ ਦੁਪਹਿਰ ਵੇਲੇ ਚੱਲਣ ਵਾਲੀ ਤੇਜ਼ ਲੂ ਅਤੇ ਤਪਸ਼ ਤੋਂ ਬੱਚਿਆਂ ਤੇ ਕਰਮਚਾਰੀਆਂ ਨੂੰ ਬਚਾਉਣ ਲਈ ਚੁੱਕਿਆ ਗਿਆ ਹੈ, ਤਾਂ ਜੋ ਸੂਬੇ ਦੇ ਲੋਕਾਂ ਦੇ ਕੰਮਕਾਜ ਅਤੇ ਪੜ੍ਹਾਈ 'ਤੇ ਵੀ ਅਸਰ ਨਾ ਪਵੇ ਅਤੇ ਉਨ੍ਹਾਂ ਨੂੰ ਗਰਮੀ ਤੋਂ ਵੀ ਰਾਹਤ ਮਿਲ ਸਕੇ।