ਮੁੱਖ ਮੰਤਰੀ ਨੇ ਕੇਂਦਰੀ ਲੀਡਰਸ਼ਿਪ 'ਤੇ ਨਿੱਜੀ ਹਮਲੇ ਕਰਦਿਆਂ ਕਿਹਾ ਕਿ ਦੇਸ਼ ਨੂੰ ਸਿਰਫ਼ ਦੋ ਲੋਕਾਂ ਵੱਲੋਂ ਚਲਾਇਆ ਜਾ ਰਿਹਾ ਹੈ ਅਤੇ ਜੋ ਵੀ ਉਨ੍ਹਾਂ ਦੇ ਨਾਲ ਮਿਲ ਕੇ ਨਹੀਂ ਚੱਲਦਾ, ਉਸ ਨੂੰ ਨਿਸ਼ਾਨਾ ਬਣਾਇਆ ਜਾਂਦਾ ਹੈ। 'ਵਿਸ਼ਵ ਗੁਰੂ' ਦੇ ਨਾਅਰੇ 'ਤੇ ਤਨਜ਼ ਕੱਸਦਿਆਂ ਮਾਨ ਨੇ ਕਿਹਾ ਕਿ ਅਸੀਂ 'ਵਿਸ਼ਵ ਚੇਲੇ' ਬਣ ਕੇ ਰਹਿ ਗਏ ਹਾਂ ਕਿਉਂਕਿ ਦੇਸ਼ ਦੀਆਂ ਨੀਤੀਆਂ ਅਤੇ ਤੇਲ ਖਰੀਦਣ ਵਰਗੇ ਫੈਸਲੇ ਹੁਣ ਵ੍ਹਾਈਟ ਹਾਊਸ ਅਤੇ ਟਰੰਪ ਦੇ ਹੁਕਮਾਂ ਮੁਤਾਬਕ ਲਏ ਜਾ ਰਹੇ ਹਨ।

ਜੈ ਸਿੰਘ ਛਿੱਬਰ, ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਪਿਛਲੇ ਤਿੰਨ ਦਿਨਾਂ ’ਚ ਦੋ ‘ਆਪ` ਆਗੂਆਂ ਦੇ ਘਰਾਂ ’ਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਛਾਪਿਆਂ ਨਾਲ ਭਾਜਪਾ, ਪੰਜਾਬ ’ਚ ਚੋਣ ਮੁਹਿੰਮ ਸ਼ੁਰੂ ਕਰਨ ਲਈ ਕੇਂਦਰੀ ਏਜੰਸੀਆਂ ਦੀ ਵਰਤੋਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ 117 ਉਮੀਦਵਾਰ ਭਾਲ ਨਾ ਸਕਣ ਵਾਲੀ ਪਾਰਟੀ ਜਨਤਾ ਦੀ ਹਮਾਇਤ ਹਾਸਲ ਕਰਨ ਦੀ ਬਜਾਏ ਡਰ ਫੈਲਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਸਰਕਾਰਾਂ ਨੂੰ ਰੋਕੇ ਫੰਡਾਂ, ਰਾਜਪਾਲਾਂ, ਈਡੀ, ਸੀਬੀਆਈ ਤੇ ਚੋਣ ਕਮਿਸ਼ਨ ਰਾਹੀਂ ਤੰਗ ਕੀਤਾ ਜਾ ਰਿਹਾ ਹੈ, ਜਦਕਿ ਭਾਜਪਾ ’ਚ ਸ਼ਾਮਲ ਹੋਣ ਵਾਲੇ ਆਗੂ ਇਸ ਦੀ ‘ਵਾਸ਼ਿੰਗ ਮਸ਼ੀਨ` ਤੋਂ ਸਾਫ਼ ਨਿਕਲਦੇ ਹਨ। ਉਨ੍ਹਾਂ ਕਿਹਾ ਕਿ ‘ਆਪ` ਡਰੇਗੀ ਨਹੀਂ, ਪੰਜਾਬੀ ਆਪਣੀ ਧੌਣ ਵੱਢਾ ਸਕਦੇ ਹਨ ਪਰ ਡਰ ਨਾਲ ਕਦੇ ਨਹੀਂ ਝੁਕਣਗੇ। ਉਨ੍ਹਾਂ ਭਾਜਪਾ ਨੂੰ ਛਾਪਿਆਂ ਤੇ ਦਬਾਅ ਦੀਆਂ ਚਾਲਾਂ ’ਤੇ ਭਰੋਸਾ ਕਰਨ ਦੀ ਬਜਾਏ ਲੋਕਾਂ ’ਚ ਕੰਮ ਕਰ ਕੇ 2027 ਦੀ ਤਿਆਰੀ ਕਰਨ ਲਈ ਕਿਹਾ।
ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਾਡੇ ਦੇਸ਼ ਨੂੰ ਦੁਨੀਆ ਦਾ ਸਭ ਤੋਂ ਵੱਡਾ ਲੋਕਤੰਤਰ ਕਿਹਾ ਜਾਂਦਾ ਹੈ। ਇੱਥੇ ਲੋਕ ਆਪਣੀ ਪਸੰਦ ਦੀ ਸਰਕਾਰ ਚੁਣਦੇ ਹਨ। ਇਹ ਕੇਂਦਰ ਸਰਕਾਰ ਦਾ ਫ਼ਰਜ਼ ਹੈ ਕਿ ਉਹ ਹਰ ਸੂਬੇ ਨੂੰ ਰਾਜਨੀਤੀ ਤੇ ਪਾਰਟੀ ਲਾਈਨ ਤੋਂ ਉੱਪਰ ਉੱਠ ਕੇ ਉਸ ਦਾ ਹੱਕ ਦੇਵੇ ਪਰ ਪਿਛਲੇ ਕੁੱਝ ਸਮੇਂ ਤੋਂ ਅਸੀਂ ਦੇਖ ਰਹੇ ਹਾਂ ਕਿ ਲੋਕਤੰਤਰ ਦਾ ਹੌਲੀ-ਹੌਲੀ ਗਲਾ ਘੁੱਟਿਆ ਜਾ ਰਿਹਾ ਹੈ। ਸਾਰੀਆਂ ਗੈਰ-ਭਾਜਪਾ ਸਰਕਾਰਾਂ ਨੂੰ ਜਾਂ ਤਾਂ ਸਿੱਧੇ ਤੌਰ `ਤੇ ਕੇਂਦਰ ਦੇ ਫੰਡ ਰੋਕ ਜਾ ਰਹੇ ਹਨ ਜਾਂ ਰਾਜਪਾਲਾਂ ਰਾਹੀਂ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।" ਭਾਜਪਾ `ਤੇ ਨਿਸ਼ਾਨਾ ਸਾਧਦੇ ਹੋਏ ਮਾਨ ਨੇ ਕਿਹਾ, “ਆਪ ਨੂੰ ਖ਼ਾਸ ਤੌਰ `ਤੇ ਇਸ ਲਈ ਨਿਸ਼ਾਨਾ ਬਣਾਇਆ ਗਿਆ ਹੈ ਕਿਉਂਕਿ ਇਹ ਇਕ ਅਜਿਹੀ ਪਾਰਟੀ ਹੈ, ਜੋ ਤੇਜ਼ੀ ਨਾਲ ਵਧ ਰਹੀ ਹੈ। ਇਹ ਸਿਰਫ਼ ਦਸ ਸਾਲਾਂ ’ਚ ਕੌਮੀ ਪਾਰਟੀ ਬਣ ਗਈ ਹੈ। ਭਾਜਪਾ ਸੋਚਦੀ ਹੈ ਕਿ ਉਹ ਕਾਂਗਰਸ ਨਾਲ ਸਿੱਝ ਸਕਦੀ ਹੈ ਤੇ ਉਹ ਕਈ ਵਾਰ ਕਾਂਗਰਸ ਨਾਲ ਹੱਥ ਵੀ ਮਿਲਾ ਚੁੱਕੀ ਹੈ ਪਰ ਉਹ ਨਹੀਂ ਚਾਹੁੰਦੀ ਕਿ ਕੋਈ ਤੀਜੀ ਤਾਕਤ ਉੱਭਰੇ।" ਉਨ੍ਹਾਂ ਕਿਹਾ, ‘‘ਇਸ ਪ੍ਰਕਿਰਿਆ ਤਹਿਤ ਉਨ੍ਹਾਂ ਦਿੱਲੀ ’ਚ ਸਾਡੇ ਆਗੂਆਂ ਵਿਰੁੱਧ ਝੂਠੇ ਈ.ਡੀ. ਕੇਸ ਦਾਇਰ ਕੀਤੇ, ਜਿਵੇਂ ਕਿ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਕੇਸ ਦਰਜ ਕਰ ਕੇ ਸਾਡੇ ਸੀਨੀਅਰ ਆਗੂਆਂ ਨੂੰ ਜੇਲ੍ਹ ਭੇਜ ਦਿੱਤਾ ਗਿਆ।’’
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅੱਜ ਮੰਤਰੀ ਸੰਜੀਵ ਅਰੋੜਾ ਦੇ ਘਰ ਈ.ਡੀ. ਦੀ ਛਾਪੇਮਾਰੀ ਚੱਲ ਰਹੀ ਹੈ। ਉਨ੍ਹਾਂ ਲੁਧਿਆਣਾ ਜ਼ਿਮਨੀ ਚੋਣ ’ਚ ਭਾਜਪਾ ਨੂੰ ਬੁਰੀ ਤਰ੍ਹਾਂ ਹਰਾਇਆ ਸੀ। ਇਸ ਲਈ ਅੱਜ ਉਹ ਵੀ ਭਾਜਪਾ ਅਨੁਸਾਰ ਦਾਗੀ ਹੋ ਗਏ ਹਨ। ਇਸ ਦਾ ਮਤਲਬ ਹੈ ਕਿ ਭਾਜਪਾ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਈ.ਡੀ. ਭੇਜੋ, ਆਮਦਨ ਕਰ ਵਾਲੇ ਭੇਜੋ, ਨੋਟਿਸ ਭੇਜੋ, ਡਰ ਪੈਦਾ ਕਰੋ ਕਿਉਂਕਿ ਉਨ੍ਹਾਂ ਨੂੰ ਚੋਣਾਂ ਲੜਨ ਲਈ 117 ਲੀਡਰ ਵੀ ਨਹੀਂ ਮਿਲ ਰਹੇ।
ਸਿਆਸੀ ਹਮਲਾ ਜਾਰੀ ਰੱਖਦਿਆਂ ਮੁੱਖ ਮੰਤਰੀ ਨੇ ਅੱਗੇ ਕਿਹਾ, “ਜੇ ਕੋਈ ਉਨ੍ਹਾਂ ਅੱਗੇ ਝੁਕਦਾ ਹੈ ਤੇ ਉਨ੍ਹਾਂ ਦੀਆਂ ਸ਼ਰਤਾਂ ਸਵੀਕਾਰ ਕਰਦਾ ਹੈ ਤਾਂ ਉਹ ‘ਵਾਸ਼ਿੰਗ ਮਸ਼ੀਨ` ਵਿਚੋਂ ਬੇਦਾਗ ਹੋ ਕੇ ਬਾਹਰ ਆ ਜਾਂਦਾ ਹੈ। ਉਸ ਦੇ ਸਾਰੇ ਦਾਗ ਗਾਇਬ ਹੋ ਜਾਂਦੇ ਹਨ। ਕੀ ਇਹ ਲੋਕਤੰਤਰ ਹੈ? ਇਹ ਸ਼ਰ੍ਹੇਆਮ ਤਾਨਾਸ਼ਾਹੀ ਹੈ।"
ਭਾਜਪਾ ਦੀ ਬਿਹਾਰ ਲੀਡਰਸ਼ਿਪ ਬਾਰੇ ਉਨ੍ਹਾਂ ਕਿਹਾ, “ਉਨ੍ਹਾਂ ਹੁਣ ਸਮਰਾਟ ਚੌਧਰੀ ਨੂੰ ਬਿਹਾਰ ਦਾ ਮੁੱਖ ਮੰਤਰੀ ਬਣਾ ਦਿੱਤਾ ਹੈ। ਉਨ੍ਹਾਂ ਵਿਰੁੱਧ ਸੱਤ ਕਤਲਾਂ ਦੇ ਮਾਮਲੇ ਦਰਜ ਹਨ। ਉਹ ਜੇਲ੍ਹ ’ਚ ਰਹਿ ਚੁੱਕੇ ਹਨ। ਉਨ੍ਹਾਂ ਗ਼ਲਤ ਉਮਰ ਲਿਖਵਾਈ ਤੇ ਤਿੰਨ ਵਾਰ ਆਪਣੀ ਜਨਮ ਮਿਤੀ ਬਦਲੀ। ਇਹ ਉਹ ਲੋਕ ਹਨ, ਜੋ ‘ਜੰਗਲ ਰਾਜ` ਬਾਰੇ ਗੱਲਾਂ ਕਰਦੇ ਰਹਿੰਦੇ ਸਨ ਪਰ ਹੁਣ ਬਿਹਾਰ ਵਿੱਚ ਕਿਹੜਾ ਰਾਜ ਆ ਗਿਆ ਹੈ? ਹੁਣ ਇਹ ਭਾਜਪਾ ਦੀ ਅਗਵਾਈ ਵਾਲਾ ਜੰਗਲ ਚੰਗਾ ਹੈ, ਜਿਵੇਂ ਉਹ ਇਸ਼ਤਿਹਾਰ ਕਹਿੰਦਾ ਹੈ ਕਿ ਦਾਗ ਚੰਗੇ ਹਨ। ਇਸ ਲਈ ਭਾਜਪਾ ਦੁਆਰਾ ਦਿੱਤੇ ਦਾਗ ਚੰਗੇ ਮੰਨੇ ਜਾਂਦੇ ਹਨ।" ਉਨ੍ਹਾਂ ਹੰਗਰੀ ਦੀ ਮਿਸਾਲ ਦਿੰਦਿਆਂ ਕਿਹਾ ਕਿ ਉੱਥੇ ਨਿਆਂਪਾਲਿਕਾ, ਮੀਡੀਆ ਤੇ ਹਰ ਸਰੋਤ ਨੂੰ ਖ਼ਰੀਦ ਲਿਆ ਗਿਆ ਸੀ, ਫਿਰ ਵੀ ਜਦੋਂ ਲੋਕ ਇਕੱਠੇ ਹੋ ਕੇ ਤੁਰ ਪਏ ਤਾਂ ਤਾਨਾਸ਼ਾਹੀ ਦੀ ਬੁਰੀ ਹਾਰ ਹੋਈ। ਜੇ ਉਹ 2027 ਦੀ ਤਿਆਰੀ ਕਰਨਾ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਈ.ਡੀ. ਤੇ ਸੀ.ਬੀ.ਆਈ. ਦਾ ਸਹਾਰਾ ਲੈਣ ਦੀ ਬਜਾਏ ਲੋਕਾਂ ਵਿੱਚ ਜਾ ਕੇ ਕੰਮ ਕਰਨਾ ਚਾਹੀਦਾ ਹੈ।
Good Morning! An action by the Enforcement Directorate took place at my premises. As a responsible citizen, I will fully cooperate with the agencies and I am confident that the truth will prevail.
— Sanjeev Arora (@SanjeevArora_PB) April 17, 2026
आम आदमी पार्टी के नेता के यहाँ तीन दिन में ये दूसरी ED की रेड है।
क्या प्रधान मंत्री जी बतायेंगे कि अभी तक “आप” नेताओं के यहाँ जो इतनी सारी अनगिनत रेड की हैं, उनमे कितना काला पैसा मिला? एक रुपया भी मिला?
पूरा देश देख रहा है कि आप केवल सत्ता के लिए कितनी ओछी राजनीति कर रहे हैं। https://t.co/qUcfn9Bq53
— Arvind Kejriwal (@ArvindKejriwal) April 17, 2026
👉 ED heat on alleged AAP “money exchangers” — first Ashok Mittal, now @SanjeevArora_PB.
👉 If the CBI or ED acts, it’s called oppression; if Vigilance acts, it’s seen as a strike against corruption. In AAP, hypocrisy committed suicide 🤔
👉 Long-standing chatter of crores… pic.twitter.com/eumSNSJvWH
— Bikram Singh Majithia (@bsmajithia) April 17, 2026