CM Mann ਦਾ ਹਾਲ ਜਾਣਨ ਲਈ ਫੋਰਟਿਸ ਹਸਪਤਾਲ ਪੁੱਜੇ ਸੀਐੱਮ ਸੈਣੀ, ਸਿਹਤ ਖਰਾਬ ਹੋਣ ਕਾਰਨ ਕਰਵਾਇਆ ਗਿਆ ਸੀ ਭਰਤੀ
ਇਸ ਦੇ ਨਾਲ ਹੀ ਅੱਜ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਉਨ੍ਹਾਂ ਨੂੰ ਮਿਲਣ ਲਈ ਹਸਪਤਾਲ ਪਹੁੰਚੇ। ਉਨ੍ਹਾਂ ਪੰਦਰਾਂ ਮਿੰਟਾਂ ਤੱਕ ਉਨ੍ਹਾਂ ਦੀ ਸਿਹਤ ਬਾਰੇ ਪੁੱਛਿਆ। ਹਾਲਾਂਕਿ, ਉਨ੍ਹਾਂ ਨੇ ਮੀਡੀਆ ਨਾਲ ਕੋਈ ਗੱਲ ਨਹੀਂ ਕੀਤੀ
Publish Date: Mon, 08 Sep 2025 10:33 AM (IST)
Updated Date: Mon, 08 Sep 2025 11:40 AM (IST)
ਰਣਜੀਤ ਸਿੰਘ ਰਾਣਾ ਐਸਏਐਸ ਨਗਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸ਼ੁੱਕਰਵਾਰ ਸ਼ਾਮ ਤੋਂ ਹੀ ਸਿਹਤ ਖਰਾਬ ਹੋਣ ਕਾਰਨ ਮੁਹਾਲੀ ਦੇ ਨਿੱਜੀ ਹਸਪਤਾਲ ਵਿੱਚ ਦਾਖਲ ਹਨ। ਇਸ ਵੇਲੇ ਉਨ੍ਹਾਂ ਦੀ ਸਿਹਤ ਵਿੱਚ ਸੁਧਾਰ ਹੋ ਰਿਹਾ ਹੈ। ਅੱਜ ਹੋਣ ਵਾਲੀ ਕੈਬਨਿਟ ਦੀ ਮੀਟਿੰਗ ਵਿੱਚ ਸੀਐਮ ਮਾਨ ਹਸਪਤਾਲ ਤੋਂ ਹੀ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ਵਿੱਚ ਸ਼ਾਮਲ ਹੋਣਗੇ।
ਇਸ ਦੇ ਨਾਲ ਹੀ ਅੱਜ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਉਨ੍ਹਾਂ ਨੂੰ ਮਿਲਣ ਲਈ ਹਸਪਤਾਲ ਪਹੁੰਚੇ। ਉਨ੍ਹਾਂ ਪੰਦਰਾਂ ਮਿੰਟਾਂ ਤੱਕ ਉਨ੍ਹਾਂ ਦੀ ਸਿਹਤ ਬਾਰੇ ਪੁੱਛਿਆ। ਹਾਲਾਂਕਿ, ਉਨ੍ਹਾਂ ਨੇ ਮੀਡੀਆ ਨਾਲ ਕੋਈ ਗੱਲ ਨਹੀਂ ਕੀਤੀ।
ਇਸ ਤੋਂ ਪਹਿਲਾਂ ਪੰਜਾਬ ਦੇ ਇੰਚਾਰਜ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਉਨ੍ਹਾਂ ਨਾਲ ਮੁਲਾਕਾਤ ਕੀਤੀ ਸੀ।
ਇਸ ਤੋਂ ਇਲਾਵਾ ਪੰਜਾਬ ਸਰਕਾਰ ਦੇ ਕਈ ਮੰਤਰੀ ਵੀ ਉਨ੍ਹਾਂ ਦੀ ਹਾਲਤ ਜਾਣਨ ਲਈ ਹਸਪਤਾਲ ਪਹੁੰਚ ਰਹੇ ਹਨ।