ਹਰੀਪੁਰ ਹਿੰਦੂਆ ’ਚ ਕ੍ਰਿਕਟ ਟੂਰਨਾਮੈਂਟ ਕਰਵਾਇਆ
ਹਰੀਪੁਰ ਹਿੰਦੂਆ ਵਿਖੇ ਕ੍ਰਿਕਟ ਟੂਰਨਾਮੈਂਟ ਕਰਵਾਇਆ, ਕਾਂਗਰਸੀ ਆਗੂ ਸੈਣੀ ਨੇ ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਦਾ ਦਿੱਤਾ ਸੱਦਾ
Publish Date: Mon, 04 May 2026 05:56 PM (IST)
Updated Date: Mon, 04 May 2026 05:59 PM (IST)

- ਕਾਂਗਰਸੀ ਆਗੂ ਸੈਣੀ ਨੇ ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਦਾ ਦਿੱਤਾ ਸੱਦਾ ਸੁਨੀਲ ਕੁਮਾਰ ਭੱਟੀ, ਪੰਜਾਬੀ ਜਾਗਰਣ ਡੇਰਾਬੱਸੀ : ਪਿੰਡ ਹਰੀਪੁਰ ਹਿੰਦੂਆ ਵਿਖੇ ਗਰਾਮ ਪੰਚਾਇਤ ਅਤੇ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਗਿਆ ਗ੍ਰਾਮੀਣ ਕ੍ਰਿਕਟ ਟੂਰਨਾਮੈਂਟ ਯਾਦਗਾਰੀ ਪੈੜਾਂ ਛੱਡਦਾ ਹੋਇਆ ਸੰਪੰਨ ਹੋ ਗਿਆ। ਇਸ ਖੇਡ ਮੇਲੇ ਦੇ ਫਾਈਨਲ ਮੁਕਾਬਲੇ ਵਿਚ ਪਿੰਡ ਸੁੰਡਰਾ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜੇਤੂ ਟਰਾਫ਼ੀ ’ਤੇ ਕਬਜ਼ਾ ਕੀਤਾ। ਟੂਰਨਾਮੈਂਟ ਦੇ ਫਾਈਨਲ ਮੈਚ ਦੌਰਾਨ ਹਲਕਾ ਡੇਰਾਬੱਸੀ ਤੋਂ ਕਾਂਗਰਸ ਪਾਰਟੀ ਦੇ ਡੈਲੀਗੇਟ ਅਤੇ ਪੰਜਾਬ ਕਾਂਗਰਸ ਦੇ ਬੁਲਾਰੇ ਅਮਿਤ ਬਾਵਾ ਸੈਣੀ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਨੇ ਖਿਡਾਰੀਆਂ ਨਾਲ ਜਾਣ-ਪਛਾਣ ਕੀਤੀ ਅਤੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ। ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਬੁਲਾਰੇ ਮਨਪ੍ਰੀਤ ਸਿੰਘ ਸੈਦਪੁਰਾ, ਬਹਾਦਰ ਸਿੰਘ ਹੰਸੌਲਾ, ਭੁਪਿੰਦਰ ਸਿੰਘ ਸੁੰਡਰਾ, ਮੁਸ਼ਤਾਕ ਹਰੀਪੁਰ ਸਮੇਤ ਕਈ ਹੋਰ ਪਤਵੰਤੇ ਮੌਜੂਦ ਸਨ। ਇਸ ਮੌਕੇ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਅਮਿਤ ਬਾਵਾ ਸੈਣੀ ਨੇ ਪ੍ਰਬੰਧਕਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਟੂਰਨਾਮੈਂਟ ਨੌਜਵਾਨੀ ਨੂੰ ਸਹੀ ਰਸਤੇ ਪਾਉਣ ਅਤੇ ਨਸ਼ਿਆਂ ਵਰਗੀਆਂ ਅਲਾਮਤਾਂ ਤੋਂ ਦੂਰ ਰੱਖਣ ਵਿਚ ਸਹਾਈ ਹੁੰਦੇ ਹਨ। ਉਨ੍ਹਾਂ ਕਿਹਾ ਕਿ ਖੇਡਾਂ ਰਾਹੀਂ ਨਾ ਸਿਰਫ਼ ਸਰੀਰਕ ਤੰਦਰੁਸਤੀ ਮਿਲਦੀ ਹੈ, ਸਗੋਂ ਇਸ ਨਾਲ ਆਪਸੀ ਭਾਈਚਾਰਕ ਸਾਂਝ ਵੀ ਮਜ਼ਬੂਤ ਹੁੰਦੀ ਹੈ। ਸੈਣੀ ਨੇ ਇਸ ਨੇਕ ਕਾਰਜ ਲਈ ਪ੍ਰਬੰਧਕਾਂ ਨੂੰ ਵਿੱਤੀ ਸਹਾਇਤਾ ਵੀ ਭੇਟ ਕੀਤੀ। ਟੂਰਨਾਮੈਂਟ ਦੀ ਸਫ਼ਲਤਾ ’ਤੇ ਗ੍ਰਾਮ ਪੰਚਾਇਤ ਹਰੀਪੁਰ ਹਿੰਦੂਆ ਅਤੇ ਪਿੰਡ ਵਾਸੀਆਂ ਵੱਲੋਂ ਆਏ ਹੋਏ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਦਾ ਧੰਨਵਾਦ ਕਰਦਿਆਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ’ਚ ਖੇਡ ਪ੍ਰੇਮੀ ਅਤੇ ਇਲਾਕਾ ਵਾਸੀ ਮੌਜੂਦ ਸਨ, ਜਿਨ੍ਹਾਂ ਨੇ ਮੈਚਾਂ ਦਾ ਭਰਪੂਰ ਆਨੰਦ ਮਾਣਿਆ।