ਕੇਂਦਰ ਸਰਕਾਰ ਦੇ ਪੈਟਰਨ ’ਤੇ ਤੁਰੰਤ ਕੀਤੀ ਜਾਵੇ ਡੀਏ ਦੀ ਅਦਾਇਗੀ : ਸ਼ਰਮਾ
ਕੇਂਦਰ ਸਰਕਾਰ ਦੇ ਪੈਟਰਨ ’ਤੇ ਤੁਰੰਤ ਕੀਤੀ ਜਾਵੇ ਡੀਏ ਦੀ ਅਦਾਇਗੀ : ਸ਼ਿਆਮ ਲਾਲ ਸ਼ਰਮਾ
Publish Date: Mon, 15 Dec 2025 08:25 PM (IST)
Updated Date: Mon, 15 Dec 2025 08:27 PM (IST)
ਜੀਐੱਸ ਸੰਧੂ, ਪੰਜਾਬੀ ਜਾਗਰਣ ਐੱਸਏਐੱਸ ਨਗਰ : ਪੰਜਾਬ ਸਿਵਲ ਸਕੱਤਰੇਤ ਰਿਟਾਇਰਡ ਅਫ਼ਸਰਾਂ ਦੀ ਐਸੋਸੀਏਸ਼ਨ ਦੇ ਪ੍ਰਧਾਨ ਸ਼ਿਆਮ ਲਾਲ ਸ਼ਰਮਾ ਨੇ ਮੰਗ ਕੀਤੀ ਹੈ ਕਿ ਪੰਜਾਬ ਸਰਕਾਰ ਦੇ ਸੇਵਾਮੁਕਤ ਕਰਮਚਾਰੀਆਂ ਅਤੇ ਅਧਿਕਾਰੀਆਂ ਨੂੰ ਕੇਂਦਰ ਸਰਕਾਰ ਦੇ ਪੈਟਰਨ ’ਤੇ ਡੀਏ ਦੀ ਅਦਾਇਗੀ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਚੰਡੀਗੜ੍ਹ ਵਿਖੇ ਹੋਈ ਜਨਰਲ ਬਾਡੀ ਦੀ ਮੀਟਿੰਗ ਵਿਚ ਮੰਗ ਕੀਤੀ ਗਈ ਕਿ ਕੇਂਦਰ ਸਰਕਾਰ ਦੇ ਪੈਟਰਨ ’ਤੇ ਡੀਏ ਦੀ ਤੁਰੰਤ ਅਦਾਇਗੀ ਕੀਤੀ ਜਾਵੇ। ਮੀਟਿੰਗ ਦੌਰਾਨ ਕਿਹਾ ਗਿਆ ਕਿ ਪੰਜਾਬ ਸਰਕਾਰ ਦੇ ਪੈਨਸ਼ਨਰ ਇਸ ਵੇਲੇ ਕੇਂਦਰ ਸਰਕਾਰ ਅਤੇ ਆਪਣੇ ਗੁਆਂਢੀ ਰਾਜ ਹਰਿਆਣਾ ਦੇ ਪੈਨਸ਼ਨਰਾਂ ਤੋਂ 16 ਫ਼ੀਸਦੀ ਘੱਟ ਡੀਏ ਪ੍ਰਾਪਤ ਕਰ ਰਹੇ ਹਨ। ਪੰਜਾਬ ਸਰਕਾਰ ਵੱਲੋਂ ਆਪਣੇ ਪੈਨਸ਼ਨਰਾਂ ਨੂੰ 1 ਜੁਲਾਈ 2023 ਤੋਂ 4 ਫ਼ੀਸਦੀ, 1 ਜਨਵਰੀ 2024 ਤੋਂ 4 ਫ਼ੀਸਦੀ, 1 ਜੁਲਾਈ 2024 ਤੋਂ 3 ਫ਼ੀਸਦੀ, 1 ਜਨਵਰੀ 2025 ਤੋਂ 2 ਫ਼ੀਸਦੀ ਅਤੇ 1 ਜੁਲਾਈ 2025 ਤੋਂ 3 ਫ਼ੀਸਦੀ ਡੀਏ ਰਿਲੀਜ਼ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਆਪਣੇ ਪੈਨਸ਼ਨਰਾਂ ਨੂੰ 1 ਜਨਵਰੀ 2026 ਤੋਂ ਇਕ ਹੋਰ ਕਿਸ਼ਤ ਰਿਲੀਜ਼ ਕਰਨ ਜਾ ਰਹੀ ਹੈ। ਮੀਟਿੰਗ ਵਿਚ ਇਹ ਵੀ ਮੰਗ ਕੀਤੀ ਗਈ ਕਿ ਪੇ ਕਮਿਸ਼ਨ ਦੇ ਬਕਾਏ ਦੀ ਅਦਾਇਗੀ ਇਕਮੁਸ਼ਤ ਕੀਤੀ ਜਾਵੇ।